Wednesday, September 9
Shadow

Author: admin

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

hot news
ਚੰਡੀਗੜ੍ਹ, 7 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 199ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 731 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 199ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 429 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 57,767 ਹੋ ਗਈਆਂ। ਇਸ ਤੋਂ ਇਲਾਵਾ 281 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂ...
ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਅਗਸਤ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਇਸ ਉਪਰਾਲੇ ਨੂੰ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੋਅ ਬਿ...
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

breaking news
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

local news
ਚੰਡੀਗੜ੍ਹ, 7 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ। ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀ...
ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

hot news
ਚੰਡੀਗੜ੍ਹ; 07 ਅਗਸਤ, 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਸੂਬੇ ਭਰ ਵਿੱਚ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਆਯੋਜਿਤ ਕੀਤੀਆਂ ਹਨ। ਇਹ ਵਿਆਪਕ ਜਨ-ਸੰਪਰਕ ਪ੍ਰੋਗਰਾਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਆਮ ਲੋਕਾਂ ਦਰਮਿਆਨ ਦੂਰੀ ਨੂੰ ਘਟਾਉਂਦਿਆਂ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਮਜ਼ਬੂਤ ਥੰਮ੍ਹ ਬਣ ਕੇ ਉੱਭਰਿਆ ਹੈ। ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਇਸ ਦੇ ਜਨ-ਜਾਗਰੂਕਤਾ ਪ੍ਰੋਗਰਾਮ ਨੇ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਦਿਆਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ ਲੋਕ ਲਹਿਰ ਦਾ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਗੱਲ ’ਤੇ ਜ਼ੋਰ ਦਿੰਦਿਆਂ ਕਿ ਨਸ਼ਿਆਂ ਵਿਰੁੱਧ ਲੜਾਈ ਪੂਰੇ ਸਮਾਜ ਦੀ ਸਾਂਝੀ ਭਾਗੀਦਾਰੀ ਨਾਲ ਹੀ ਜਿੱਤੀ ਜਾ ਸਕਦੀ ਹੈ, ਪੰਜਾਬ ਦੇ ਡੀਜੀਪੀ ਗ...
ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਜਲੰਧਰ; 07 ਅਗਸਤ 2026: ਅੰਤਰਰਾਸ਼ਟਰੀ ਗੈਂਗਸਟਰਾਂ ਨਾਲ ਜੁੜੇ ਵੱਖ-ਵੱਖ ਅਪਰਾਧਾਂ ਦਾ ਪਰਦਾਫ਼ਾਸ਼ ਕਰਨ ਤੋਂ ਲੈ ਕੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨ ਤੱਕ, ਕਮਿਸ਼ਨਰੇਟ ਪੁਲਿਸ ਜਲੰਧਰ ਨੇ  ਸੰਗਠਿਤ ਅਪਰਾਧਾਂ ਲਈ ਘੱਟੋ-ਘੱਟ ਗੁੰਜਾਇਸ਼ ਨੂੰ ਯਕੀਨੀ ਬਣਾਇਆ ਹੈ। ਇਹ ਸਕਾਰਾਤਮਕ ਨਤੀਜਾ ਆਧੁਨਿਕ ਪੁਲਿਸਿੰਗ ਰਣਨੀਤੀ ਅਤੇ ਬਿਹਤਰ ਤਾਲਮੇਲ ਦਾ ਸਿੱਟਾ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਅਪਰਾਧਿਕ ਗਿਰੋਹਾਂ ਦੇ ਗੈਰ-ਕਾਨੂੰਨੀ ਵਿੱਤੀ ਸਰੋਤਾਂ, ਹਥਿਆਰਾਂ, ਆਵਾਜਾਈ, ਗੁੰਮਨਾਮੀ ਅਤੇ ਨਵੇਂ ਮੈਂਬਰਾਂ ਦੀ ਭਰਤੀ ਦੇ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ। ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ਹਰ ਅਭਿਆਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪਿਛਲੇ ਸੱਤ ਮਹੀਨਿਆਂ ਦੌਰਾਨ ਐਨਡੀਪੀਐੱਸ (ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼) ਐਕਟ ਤਹਿਤ 1,201 ਮਾਮਲੇ ਦਰਜ ਕੀਤੇ। ਪੰਜਾਬ ਪੁਲਿਸ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਕਮਿਸ਼ਨਰੇਟ ਪੁਲਿਸ ਨੇ 1,440 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ...
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

hot news
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧ...
ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

ਪੰਜਾਬ ਸਰਕਾਰ ਦਾ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਦੇਣਾ ਅਹਿਮ ਉਪਰਾਲਾ-ਕੀਮਤੀ ਭਗਤ

local news
ਫਾਜ਼ਿਲਕਾ 7 ਅਗਸਤ 2026…. ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕੀਤੇ ਗਏ ਹਨ ਤੇ ਸਰਕਾਰੀ ਗਊਸ਼ਾਲਾਵਾਂ ਨੂੰ 61 ਰੁਪਏ ਪ੍ਰਤੀ ਗਊ ਪ੍ਰਤੀ ਦਿਨ ਮੁਹੱਈਆ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕਾਉ ਲਿਫਟਰ ਵੀ ਮੁੱਹਈਆ ਕਰਵਾਏ ਜਾਣਗੇ, ਇਸ ਨਾਲ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਮਿਲੇਗੀ। ਇਹ ਪ੍ਰਗਟਾਵਾ ਉਪ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸ੍ਰੀ ਕੀਮਤੀ ਭਗਤ ਨੇ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੱਤਰਕਾਰਾਂ ਨਾਲ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਮੀਟਿੰਗ ਦੌਰਾਨ ਉਪ ਚੇਅਰਮੈਨ ਨੇ ਗਊਸ਼ਾਲਾ ਪ੍ਰਬੰਧਕਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਗਊਧਨ ਦੀ ਭਲਾਈ ਨਾਲ ਸਬੰਧਤ ਹਰੇਕ ਜਾਇਜ਼ ਮਸਲੇ ਦਾ ਤਰਜੀਹੀ ਆਧਾਰ 'ਤੇ ਹੱਲ ਕੀ...
ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਦਾ ਕੰਮ ਸਫਲਤਾਪੂਰਵਕ ਮੁਕੰਮਲ

local news
ਗੁਰਦਾਸਪੁਰ, 7 ਅਗਸਤ- ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ਼੍ਰੀ ਆਦਿਤਿਆ ਉੱਪਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ ਤੋਂ 03 ਅਗਸਤ 2026 ਤੱਕ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਸਮੇਂ ਜ਼ਿਲ੍ਹੇ ਵਿੱਚ ਕੁੱਲ 12,93,682 ਵੋਟਰ ਦਰਜ ਸਨ। ਘਰ-ਘਰ ਤਸਦੀਕ ਦੌਰਾਨ 11,83,552 ਇਨੂਮਰੇਸ਼ਨ ਫਾਰਮ ਪ੍ਰਾਪਤ ਹੋਏ, ਜਦਕਿ 1,08,473 ਵੋਟਰ...
ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਡੀ.ਡੀ.ਪੀ.ਓ. ਵੱਲੋਂ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

local news
ਸ੍ਰੀ ਮੁਕਤਸਰ ਸਾਹਿਬ, 07 ਅਗਸਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਸ੍ਰੀ ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ KIOSK ਅਤੇ ਸਖੀ ਸ਼ਕਤੀ ਮੇਲੇ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਇੱਕ KIOSK Centre/Store ਤਿਆਰ ਕਰਵਾਇਆ ਜਾਣਾ ਹੈ। ਇਸ KIOSK ਵਿੱਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਬਣੇ ਸਵੈ-ਸਹਾਇਤਾ ਸਮੂਹਾਂ ਤੋਂ ਤਿਆਰ ਸਮਾਨ ਦੀ ਵਿਕਰੀ ਕੀਤੀ ਜਾਵੇਗੀ ਤਾਂ ਜੋ ਗਰੀਬ ਪਿੰਡ ਦੀਆਂ ਔਰਤਾਂ ਜੋ ਘਰ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥੀ ਸਮਾਨ ਤਿਆਰ ਕਰਦੀਆਂ ਹਨ, ਉਨ੍ਹਾਂ ਨੂੰ ਸਮਾਨ ਦੀ ਵਿਕਰੀ ਕਰਨ ਵਿੱਚ ਮਦਦ ਮਿਲ ਸਕੇ। ਇਸ ਨਾਲ ਪਿੰਡ ਦੀਆਂ ਔਰਤਾਂ ਨੂੰ ਆਪਣੀ ਆਜੀਵਿਕਾ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਸਾਲ-2026 ਦੌਰਾਨ ਸਖੀ ਸ਼ਕਤੀ ਮੇਲਾ ਕਰਵਾਇਆ ਜਾਣਾ ਹੈ। ਇਹ ਮੇਲਾ ਮਹੀਨਾ ਅਕਤੂਬਰ-2026 ਦੇ ਆਖਰੀ ਹਫਤੇ ਗੁਰੂ ਗੋਬਿੰਦ ਸਿੰਘ ਪਾਰਕ,...