ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ
ਧੂਰੀ, 21 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ 'ਤੇ ਤੁਲਿਆ ਹੋਇਆ ਹੈ।
ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦਾ 'ਡਾਇਨਾਸੌਰ' ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਾਲ ਹੀ ਵਿੱਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵਿੱ...








