Tuesday, March 10
Shadow

Author: Sukhjinder Singh

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

Politics
ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਇੱਕ ਵੀਡੀਓ ਕਲਿੱਪ ਚਲਾਈ, ਜਿਸ ਵਿੱਚ ਬਿੱਟੂ ਖੁਦ ਮੰਨ ਰਹੇ ਹਨ ਕਿ 2017 ਵਿੱਚ ਉਨ੍ਹਾਂ ਨੇ ਭਗਵੰਤ ਮਾਨ ਨੂੰ ਹਰਾਉਣ ਅਤੇ ਸੁਖਬੀਰ ਬਾਦਲ ਦੀ ਜਿੱਤ ਯਕੀਨੀ ਬਣਾਉਣ ਦੀ ਯੋਜਨਾ ਬਣਾਈ ਸੀ। ਪੰਨੂ ਨੇ ਕਿਹਾ ਕਿ ਇਹ ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ਵਿਚਾਲੇ ਨਾਪਾਕ ਗਠਜੋੜ ਨੂੰ ਬੇਨਕਾਬ ਕਰਦਾ ਹੈ। ਪੰਨੂ ਨੇ ਕਿਹਾ ਕਿ।ਇਹ 'ਆਪ' ਦਾ ਦੋਸ਼ ਨਹੀਂ ਹੈ। ਇਹ ਉਨ੍ਹਾਂ ਦਾ ਆਪਣਾ ਆਗੂ ਬੋਲ ਰਿਹਾ ਹੈ। ਰਵਨੀਤ ਬਿੱਟੂ ਨੇ ਖੁੱਲ੍ਹੇਆਮ ਕਬੂਲ ਕੀਤਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਬੰਦ ਕਮਰਿਆਂ ਵਿੱਚ ਮਿਲ ਕੇ ਕੰਮ ਕਰਦੇ ਸਨ, ਇਹ ਤੈਅ ਕਰਦੇ ਸ...

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

Politics
ਚੰਡੀਗੜ੍ਹ, 10 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼...
ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

ਡਾ. ਬਲਜੀਤ ਕੌਰ ਵੱਲੋਂ ਨਵ-ਨਿਯੁਕਤ ਭਲਾਈ ਬੋਰਡ ਚੇਅਰਪਰਸਨਜ ਨਾਲ ਪਹਿਲੀ ਅਧਿਕਾਰਕ ਮੀਟਿੰਗ; ਹਰ ਵਰਗ ਦੇ ਹਿੱਤਾਂ ਦੀ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ

Punjab
ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਫੈਸਲਾਕੁੰਨ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਰਾਜ ਭਰ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ, ਸਮਾਂਬੱਧ ਅਤੇ ਨਤੀਜਾ-ਮੁੱਖੀ ਉਪਾਅ ਲਾਗੂ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਪੰਜਾਬ ਭਵਨ ਵਿਖੇ ਵੱਖ-ਵੱਖ ਭਲਾਈ ਬੋਰਡਾਂ ਦੇ ਨਵ-ਨਿਯੁਕਤ ਚੇਅਰਪਰਸਨਾਜ ਨਾਲ ਪਹਿਲੀ ਅਧਿਕਾਰਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. ਬਲਜੀਤ ਕੌਰ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਭਲਾਈ ਬੋਰਡਾਂ ਨੂੰ ਸਰਗਰਮੀ, ਜ਼ਿੰਮੇਵਾਰੀ ਅਤੇ ਸਰਕਾਰ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ।  ਉਨ੍ਹਾਂ ਨੇ ਚੇਅਰਪਰਸਨਾਜ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਭਾਈਚਾਰਿਆਂ ਦੇ ਮੁੱਦਿਆਂ, ਮੰਗਾਂ ਅਤੇ ਤਰਜੀਹਾਂ ਦੀ ਯੋਜਨਾਬੱਧ ਢੰਗ ਨਾਲ ਪਛਾਣ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਕਾਰਵਾਈ ਰਾਹੀਂ ਹੱਲ ਕੀਤਾ ਜਾਵੇ। ਮੀਟਿੰਗ ਦੌਰਾਨ ਕੈਬ...
ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਣਾ ਬੇਹੱਦ ਸ਼ਲਾਘਾਯੋਗ: ਹਰਪ੍ਰੀਤ ਸਿੰਘ

local news
ਬਰਨਾਲਾ, 9 ਫਰਵਰੀ ਵਿਦਿਆਰਥੀਆਂ ਦਾ ਸਾਹਿਤ ਨਾਲ ਜੁੜਨਾ ਅਤੇ ਰਚਨਾਤਮਕ ਰੁਚੀ ਰੱਖਦੇ ਹੋਏ ਕਿਤਾਬ ਲਿਖਣਾ ਇੱਕ ਮਿਸਾਲ ਹੈ। ਇਸ ਨਾਲ ਜਿੱਥੇ ਓਨ੍ਹਾਂ ਦੀ ਆਪਣੀ ਸ਼ਖਸੀਅਤ ਵਿੱਚ ਨਿਖਾਰ ਆਉਂਦਾ ਹੈ ਓਥੇ ਉਹ ਦੂਜਿਆਂ ਲਈ ਵੀ ਪ੍ਰੇਰਨਾ ਬਣਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਰਨਾਲਾ ਵਾਸੀ ਸੱਤਵੀਂ ਜਮਾਤ ਦੀ ਗੁਰਸਿਫ਼ਤ ਕੌਰ ਦੀ ਕਿਤਾਬ "ਵੋਇਸ ਆਫ ਮਾਈ ਹਾਰਟ" ਰਿਲੀਜ਼ ਕਰਦਿਆਂ ਕੀਤਾ। ਗੁਰਸਿਫ਼ਤ ਕੌਰ ਸੈਕਰਡ ਹਾਰਟ ਕੌਨਵੈਂਟ ਸਕੂਲ ਬਰਨਾਲਾ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਹੈ। ਉਸਨੇ ਦੱਸਿਆ ਕਿ ਓਸਨੂੰ ਚੌਥੀ ਜਮਾਤ ਤੋਂ ਲਿਖਣ ਦਾ ਸ਼ੌਕ ਪਿਆ ਅਤੇ ਸਕੂਲ ਅਧਿਆਪਕਾ ਮਿਸ ਪ੍ਰਿਯੰਕਾ ਨੂੰ ਉਹ ਆਪਣਾ ਰੋਲ ਮਾਡਲ ਮੰਨਦੀ ਹੈ ਜਿਨ੍ਹਾਂ ਨੇ ਉਸਨੂੰ ਅੱਗੇ ਵਧਣ ਦੀ ਹੱਲਾਸ਼ੇਰੀ ਦਿੱਤੀ। ਉਸਨੂੰ ਕਵਿਤਾਵਾਂ ਲਿਖਣੀਆਂ ਅਤੇ ਪੇਂਟਿੰਗ ਪਸੰਦ ਹੈ। ਉਸਨੇ  "ਵੋਇਸ ਆਫ ਮਾਈ ਹਾਰਟ" ਕਿਤਾਬ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਵਿਚ ਕਵਿਤਾਵਾਂ ਸ਼ਾਮਲ ਕੀਤੀਆਂ ਹਨ ਜਿਨ੍ਹਾਂ ਵਿਚ ਸੁਫ਼ਨੇ, ਮੇਰਾ ਪਿਤਾ, ਬਚਪਨ, ਸਕੂਲ, ਕਿਤਾਬਾਂ, ਸਾ...
ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ

ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ ਅਤੇ ਚੰਗਾ ਝਾੜ ਲੈਣ ਸਬੰਧੀ ਪਿੰਡ ਸਕਰੌਦੀ ਵਿਖੇ ਲਗਾਈ ਕਿਸਾਨ ਗੋਸ਼ਟੀ

Politics
ਭਵਾਨੀਗੜ੍ਹ, 9 ਫਰਵਰੀ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਅਗਵਾਈ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ, ਸੰਗਰੂਰ ਨੇ ਮੌਜੂਦਾ ਕਣਕ ਨੂੰ ਵਧੇਰੇ ਗਰਮੀ ਤੋਂ ਬਚਾਅ, ਕੀੜ੍ਹੇ-ਮਕੌੜਿਆਂ ਅਤੇ ਬਿਮਾਰੀਆਂ ਦੀ ਸਰਵ-ਪੱਖੀ ਰੋਕਥਾਮ, ਭੂਮੀ ਸਿਹਤ ਸੁਧਾਰ ਸਬੰਧੀ ਨੁਕਤੇ ਆਦਿ ਤੇ ਪਿੰਡ ਸਕਰੌਦੀ ਵਿਖੇ ਕਿਸਾਨ ਗੋਸ਼ਟੀ ਲਗਾਈ। ਕੇਂਦਰ ਦੇ ਇੰਚਾਰਜ ਅਤੇ ਸੀਨੀਅਰ ਪਸਾਰ ਵਿਗਿਆਨੀ ਡਾ. ਅਸ਼ੋਕ ਕੁਮਾਰ ਗਰਗ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵਧੇਰੇ ਤਾਪਮਾਨ ਤੋਂ ਬਚਾਅ ਲਈ ਕਣਕ ਦੀ ਫ਼ਸਲ ਤੇ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਲੋੜੀਂਦੇ ਤਾਪਮਾਨ ਤੋਂ ਵੱਧ ਗਰਮੀ ਕਣਕ ਦੀ ਫ਼ਸਲ ਲਈ ਹਾਨੀਕਾਰਕ ਹੋ ਸਕਦੀ ਹੈ, ਇਸ ਨੂੰ ਗਰਮੀ ਦਾ ਤਣਾਅ ਜਾਂ ਹੀਟ ਸਟਰੈੱਸ ਕਹਿੰਦੇ ਹਨ। ਵੱਧ ਗਰਮੀ ਕਰਕੇ ਦਾਣੇ ਭਰਨ ਸਮੇਂ ਕਣਕ ਪਹਿਲਾਂ ਪੱਕ ਜਾਂਦੀ ਹੈ ਅਤੇ ਦਾਣੇ ਮਾਜੂ ਰਹਿ ਜਾਂਦੇ ਹਨ ਅਤੇ ਸੋਕੇ ਕਾਰਨ ਦਾਣਿਆਂ ਦਾ ਭਾਰ ਘੱਟ ਜਾਂਦਾ ਹੈ। ਇਸ ਤਣਾਅ ਉੱਪਰ ਕਾਬੂ ਪਾਉਣ ਲਈ ਪੋਟਾਸ਼ ਤੱਤ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਪੀ.ਏ...
ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

Crime, Punjab
ਚੰਡੀਗੜ੍ਹ, 9 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ  ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ। ਇਸ ਸਬੰਧੀ ਹੋਰ ਵੇਰਵੇ ਸਾਂਝ ਕਰਦਿਆਂ ਉਨ੍ਹਾ...
ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਚੰਡੀਗੜ੍ਹ 9 ਫਰਵਰੀ, 2026:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ।  ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਚੰਡੀਗੜ੍ਹ 9 ਫਰਵਰੀ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ, ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਸੈਕਟਰ 127, ਮੋਹਾਲੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ ਵਿੱਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਅਤੇ ਇਸ ਕੇਸ ਵਿੱਚ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਸਵੀਰ ਸਿੰਘ ਸੀ। ਜਦੋਂ ਸ਼ਿਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਦੋਸ਼ੀ ਏਐਸਆਈ ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ...
’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ...
4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 9 ਫਰਵਰੀ: ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ  4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ  ਬਰਾਮਦਗੀ ਕੀਤੀ ਜਾ ਸਕੇ। ਇਸ ਸਬੰਧੀ ਵੇਰਵੇ ਸ...
ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ...