ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਸੁਨਾਮ, 06 ਦਸੰਬਰ 2025
ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਯੁੱਧ ਨਸਿਆਂ ਵਿਰੁੱਧ' ਤੇ ਭਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ।
ਯਾਦਵਿੰਦਰ ਸਿੰਘ ਨਿਰਮਾਣ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਆਸਰਾ ਦਿੱਤਾ ਹੈ। ਸਾਬਕਾ ਕੌਂਸਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੁਵਿਧਾਵਾਂ ਪਹੁੰਚਾਉਣਾ—ਇਹੀ ਸੱਚੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਸਰਕਾਰਾਂ ਨੇ ਸੁਨਾਮ ਹਲਕੇ ਦੀ ਅਣਦੇਖੀ ਕਰ ਕੇ ਵਿਕਾਸ ਰੋਕਿਆ, ਪਰ ਆ...







