ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ , ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ
ਚੰਡੀਗੜ੍ਹ, 2 ਦਸੰਬਰ:
ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਗਲੇ ਸਾਲ ਤੱਕ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਲਿਆਉਣ ਲਈ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਮਹੱਤਵਪੂਰਨ ਟੀਚਾ ਰੱਖਿਆ ਹੈ।
ਸਿਹਤ ਮੰਤਰੀ ਨੇ, ਚੰਡੀਗੜ੍ਹ ਵਿੱਚ ਪ੍ਰੀ-ਕੰਸੈਪਸ਼ਨ ਅਤੇ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕਾਂ (ਲਿੰਗ ਜਾਂਚ ‘ਤੇ ਪਾਬੰਦੀ) ਐਕਟ (ਪੀਸੀ-ਪੀਐਨਡੀਟੀ) ’ਤੇ ਇੱਕ ਸੂਬਾ ਪੱਧਰੀ ਸਮਰੱਥਾ ਨਿਰਮਾਣ ਵਰਕਸ਼ਾਪ ਦੀ ਪ੍ਰਧਾਨਗੀ ਕਰਦੇ ਹੋਏ, ਸਾਰੇ ਸਿਵਲ ਸਰਜਨਾਂ ਅਤੇ ਸਿਹਤ ਸੰਭਾਲ ਕਾਮਿਆਂ ਤੋਂ ਲੈ ਕੇ ਆਸ਼ਾ ਵਰਕਰਾਂ ਨੂੰ ਗਰਭ ਅਵਸਥਾ ਦੌਰਾਨ ਨਿਗਰਾਨੀ ਕਰਨ ਅਤੇ Çਲੰਗ ਨਿਰਧਾਰਣ ਸਬੰਧੀ ਅਨੈਤਿਕ ਅਮਲ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਚੌਕਸੀ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸਰਗਰਮੀ ਨਾਲ ਹਰ ਗਰਭਵਤੀ ਔਰਤ ਦੀ ਟਰੈਕਿੰਗ ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ ਕਿਹਾ ਕਿ ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ ਹੈ।
ਪੀਸੀ-ਪੀਐਨਡੀਟੀ ਐਕਟ- ਜੋ ਕਿ 1...








