Tuesday, March 10
Shadow

Author: Sukhjinder Singh

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

Crime, Punjab
ਅੰਮ੍ਰਿਤਸਰ, 9 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦਾ ਬਣਿਆ ਇੱਕ ਜ਼ਿ...
ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ। ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ। ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ...
ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Politics
ਚੰਡੀਗੜ੍ਹ, 9 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ।...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Politics
ਲੁਧਿਆਣਾ, 08 ਫਰਵਰੀ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ  ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕਿਸੇ...
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

Punjab
ਚੰਡੀਗੜ੍ਹ, 8 ਫਰਵਰੀ: ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ। ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ  ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿੱਚ ਵਿਸ਼ੇਸ਼ ...
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

Crime
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ...
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Politics
ਸੰਗਰੂਰ, 8 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਉਪਰੰਤ ਉਨ੍ਹਾਂ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਕਮਿਸ਼ਨ ਦੇ ਮੈਂਬਰਾਂ ਨਾਲ ਮਹੱਤਵਪੂਰਨ ਬੈਠਕ ਕੀਤੀ। ਇਸ ਬੈਠਕ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਸੀ। ਬੈਠਕ ਦੌਰਾਨ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ...
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ  ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

Politics
ਚੰਡੀਗੜ੍ਹ, 8 ਫਰਵਰੀ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ  ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ  ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ  ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ  ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ I ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ 'ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ  ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ 'ਤੇ ਸੰਤੁਸ਼ਟੀ ਪ੍ਰਗਟਾਈ। ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ  ਹੁਣ ਪੂਰੀ ਤਰਾਂ ਬਦਲ ਚੁੱਕੀ ਹੈI ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ  ਭਰੋਸੇਯੋਗਤਾ, ਮਿਆਰੀ ਅਤੇ  ਭਰੋਸੇ ਵਿਚ ਤਬਦੀਲ ਹੋ ਗਈ ਹੈ  ...
ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 8 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ 'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ। ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ 'ਬਲੂ ਕਰਾਸ' ਸਟੋਰਾਂ 'ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ 'ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ 'ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤ...
ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ  ਚੱਲ ਰਹੇ ਕੰਮ ਦਾ ਜਾਇਜ਼ਾ ਲਿਆ

ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ

Punjab
ਕੋਟਕਪੂਰਾ 8 ਫਰਵਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਪਿਛਲੇ ਦਿਨੀਂ ਹਲਕਾ ਕੋਟਕਪੂਰਾ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਸਨ ਅਤੇ ਜਿਸ ਵਿੱਚ ਸੜਕਾਂ ਦੇ ਨਿਰਮਾਣ/ਅਪਗ੍ਰੇਡੇਸ਼ਨ ਦੇ ਕੰਮ ਵੀ ਸ਼ਾਮਲ ਸਨ। ਅੱਜ ਸਪੀਕਰ ਸ.ਸੰਧਵਾਂ ਨੇ ਪਿੰਡ ਦੁਆਰੇਆਣਾ ਤੋਂ ਢੀਮਾਂਵਾਲੀ ਨੂੰ ਜਾਂਦੀ ਸੜਕ ਦਾ ਖੁਦ ਉਥੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।ਸਪੀਕਰ ਸ.ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ, ਤਾਂ ਜੋ ਆਮ ਲੋਕਾਂ ਨੂੰ ਇਸਦਾ ਪੂਰਾ ਲਾਭ ਮਿਲ ਸਕੇ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸੜਕ ਜਾਲ ਨੂੰ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਸੁਵਿਧਾ ਮਿਲੇਗੀ, ਸਮਾਂ ਅਤੇ ਪੈਸੇ ਦੀ ਬਚਤ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਮੰਡੀਆਂ ਤੱਕ ਲਿਜਾਣ ਵਿੱਚ ਆਸ...