Thursday, October 29
Shadow

Author: admin

ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

breaking news
ਚੰਡੀਗੜ੍ਹ, ਸਤੰਬਰ 19: ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬ...
ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਐਸ.ਏ.ਐਸ. ਨਗਰ, 19 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵੱਲੋਂ ਮੁਹਾਲੀ ਕੈਂਪਸ ਵਿਖੇ ‘ਇੰਡੀਆ ਅਨਬਾਉਂਡ: ਡਿਫਾਈਨਿੰਗ ਟੁਮਾਰੋਜ਼ ਲੀਡਰਸ਼ਿਪ’ ਵਿਸ਼ੇ ’ਤੇ ਕਰਵਾਏ ਆਈਐਸਬੀ ਲੀਡਰਸ਼ਿਪ ਸੰਮੇਲਨ-2026 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ। ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਈਐਸਬੀ ਦੇ ਚੇਅਰਮੈਨ ਹਰੀਸ਼ ਮਨਵਾਨੀ, ਆਈਐਸਬੀ ਦੇ ਡੀਨ ਪ੍ਰੋਫੈਸਰ ਮਦਨ, ਅਕਾਦਮਿਕ ਅਤੇ ਕਾਰੋਬਾਰੀ ਜਗਤ ਦੀਆਂ ਉ...
ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

hot news
ਚੰਡੀਗੜ੍ਹ / ਜਲੰਧਰ-  ਸਤੰਬਰ 19-- 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਆਗੂ, ਚੁਨੀ ਲਾਲ ਭਗਤ ਆਪਣੇ ਪਿੱਛੇ ਨੈਤਿਕ ਸ਼ਾਸਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਡੂੰਘੀ ਸਾਂਝ ਅਤੇ ਸਾਦਗੀ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਗੁਜ਼ਾਰੇ ਜੀਵਨ ਦੀ ਵਿਰਾਸਤ ਛੱਡ ਗਏ ਹਨ। ਆਪਣੇ ਦਹਾਕਿਆਂ ਲੰਬੇ ਸਿਆਸੀ ਸਫ਼ਰ ਦੌਰਾਨ, ਚੁਨੀ ਲਾਲ ਭਗਤ ਨਿਮਰਤਾ ਅਤੇ ਲੋਕ-ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਤੋਂ ਪ੍ਰੇਰਿਤ ਰਹੇ। ਸਾਧਾਰਣ ਸ਼ੁਰੂਆਤ ਤੋਂ ਸੂਬੇ ਵਿੱਚ ਅਹਿਮ ਲੀਡਰਸ਼ਿਪ ਦੇ ਅਹੁਦਿਆਂ ਤੱਕ ਪਹੁੰਚਣ ਵਾਲੇ ਚੁਨੀ ਲਾਲ ਭਗਤ ਨੇ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੰਭਾਲ ਵਰਗੇ ਅਹਿਮ ਵਿਭਾਗਾਂ ਦੀ ਕਮਾਨ ਸੰਭਾਲੀ ਅਤੇ ਹਮੇਸ਼ਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਆਪਣੇ ਖਾਸ ਸ਼ਾਂਤ ਅਤੇ...
ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

hot news
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 242ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 72,049 ਹੋ ਗਈਆਂ। ਇਸ ਤੋਂ ਇਲਾਵਾ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋ...
ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ , ਵਜੋਂ ਹੋਈ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ (ਐਚਆਰ 30-ਐਨ-2780) ਨੂੰ ਵੀ ਜ਼ਬਤ ਕੀਤਾ ਹੈ। ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

hot news
ਚੰਡੀਗੜ੍ਹ, 15 ਸਤੰਬਰ: ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ ਹੈ। ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗੁੰਝਲਦਾਰ ਸਰਜਰੀ 10 ਸਤੰਬਰ, 2026 ਨੂੰ ਕੀਤੀ ਗਈ ਸੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਰਾ ਇਲਾਜ ਅਤੇ ਸਰਜਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਤਹਿਤ ਬਿਲਕੁਲ ਮੁਫ਼ਤ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਦਾ ਇੱ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨ...
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

hot news
ਚੰਡੀਗੜ੍ਹ; 15 ਸਤੰਬਰ 2026: ਸੂਬੇ ਭਰ ਵਿੱਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ (ਡਬਲਿਊ.ਸੀ.ਡੀ.) ਨੇ 27,000 ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿੱਚ ਮੁਕੰਮਲ ਬਦਲਾਅ ਕੀਤਾ ਹੈ। *ਪਹਿਲਾ ਸੁਧਾਰ:* 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ "ਪਕਾਉਣ ਲਈ ਤਿਆਰ"  ਭੋਜਨ ਦੀ ਬਜਾਏ ਸਿਹਤਮੰਦ ਅਤੇ ਪਕਾਇਆ ਹੋਇਆ ਗਰਮ ਭੋਜਨ ਦਿੱਤਾ ਜਾ ਰਿਹਾ ਹੈ। ਪਹਿਲਾਂ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੈਕ ਕੀਤੇ ਪਕਾਉਣ ਲਈ ਤਿਆਰ ਭੋਜਨ ਨੂੰ "ਪਕਾਏ ਹੋਏ ਭੋਜਨ" ਵਜੋਂ ਦਿੱਤਾ ਜਾਂਦਾ ਹੈ। ਵਿਭਾਗ ਵੱਲੋਂ ਭੋਜਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਵਿਕੇਂਦਰੀਕ੍ਰਿਤ ਕੀਤਾ ਗਿਆ ਹੈ ਜਿਸ ਤਹਿਤ ਕੇਂਦਰੀ ਤੌਰ 'ਤੇ ਸਪਲਾਈ ਕੀਤੇ ਗਏ ਪੈਕ ਕੀਤੇ ਭੋਜਨ ਦੀ ਥਾਂ ਹੁਣ ਮੌਕੇ 'ਤੇ ਤਿਆਰ ਕੀਤਾ ਜਾਣ ਵਾਲਾ ਤਾਜ਼ਾ, ਰੋਜ਼ਾਨਾ ਪ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

hot news
*ਚੰਡੀਗੜ੍ਹ, 15 ਸਤੰਬਰ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ ਸ...
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

hot news
ਚੰਡੀਗੜ੍ਹ, 15 ਸਤੰਬਰ: ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ। ਭੰਡਾਰਨ ਦੀ ਜ...