ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ: ਅਮਨ ਅਰੋੜਾ
ਸੁਨਾਮ, 12 ਨਵੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਖੇਡਾਂ ਲਈ ਵਧੀਆ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ।
ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ
ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ
ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ।
ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...








