ਸੇਫ ਸਕੂਲ ਵਾਹਨ ਪੋਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ
ਮਾਲੇਰਕੋਟਲਾ, 07 ਫਰਵਰੀ
ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪੋਲਿਸੀ ਤਹਿਤ ਬਲਾਕ ਅਮਰਗੜ੍ਹ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਗਈ। ਇਸ ਚੈਕਿੰਗ ਦਾ ਉਦੇਸ਼ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਸਕੂਲ ਵਾਹਨਾਂ ਵਿੱਚ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨਾ ਸੀ।
ਇਸ ਚੈਕਿੰਗ ਦੌਰਾਨ ਕੁੱਲ 20 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਤਹਿਤ ਵਾਹਨਾਂ ਦੇ ਕਾਗਜ਼ਾਤ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਫਸਟ ਏਡ ਮੈਡੀਕਲ ਕਿੱਟ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਤਸਦੀਕ ਕੀਤੀ ਗਈ। ਜਾਂਚ ਦੌਰਾਨ 03 ਵਾਹਨਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ ਗਈ, ਜਿਸ ਕਾਰਨ ਇਨ੍ਹਾਂ ਬੱਸਾਂ ਦਾ ਚਲਾਨ ਕੀਤਾ ਗਿਆ। ਇਹ ਚਲਾਨ ਮੁੱਖ ਤੌਰ ‘ਤੇ ਪ੍ਰਦੂਸ਼ਣ ਸਰਟੀਫਿਕੇਟ ਦੀ ਕਮੀ, ਮੈਡੀਕਲ ਕਿੱਟ ਦੀ ਉਪਲਬਧਤਾ ਨਾ ਹੋਣ ਅਤੇ ਅੱਗ ਬੁਝਾਊ ਯੰਤਰ ਦੀ ਘਾਟ ਕਾਰਨ ਕੀਤੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਸਕੂਲ ਪ੍...








