Wednesday, September 9
Shadow

Author: admin

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ। ...
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

hot news
ਚੰਡੀਗੜ੍ਹ, 5 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿਖੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਵਧੀਕ ਸਕੱਤਰ, ਬਾਗ਼ਬਾਨੀ, ਸ੍ਰੀ ਲਤੀਫ ਅਹਿਮਦ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਿੱਚ ਟਿਕਾਊ ਵਾਧੇ ਲਈ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਵਰਗੀਆਂ ਸਹਾਇਕ ਗਤੀਵਿਧੀਆਂ ਕਿਸਾਨਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

hot news
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

ਆਰ.ਡੀ.ਐੱਸ.ਐੱਸ. ਤਹਿਤ ਬਿਜਲੀ ਵੰਡ ਪ੍ਰਣਾਲੀ ਦੇ ਆਧੁਨਿਕੀਕਰਨ ਲਈ 5,000 ਕਰੋੜ ਖਰਚ ਕੀਤੇ ਜਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ, 5 ਅਗਸਤ:ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐੱਸ.ਐੱਸ.) ਤਹਿਤ ਲਗਭਗ 5,000 ਕਰੋੜ ਦੇ ਕੰਮ ਸ਼ੁਰੂ ਕਰਕੇ ਸੂਬੇ ਦੇ ਬਿਜਲੀ ਵੰਡ ਢਾਂਚੇ ਨੂੰ ਆਧੁਨਿਕ ਅਤੇ ਮਜ਼ਬੂਤ ਕਰਨ ਲਈ ਇਕ ਵਿਆਪਕ ਮੁਹਿੰਮ ਵਿੱਢੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਇਹ ਰਾਸ਼ੀ ਬਿਜਲੀ ਵੰਡ ਨੈੱਟਵਰਕ ਨੂੰ ਅਪਗ੍ਰੇਡ ਕਰਨ ਲਈ ਸੁਚੱਜੇ ਢੰਗ ਨਾਲ ਵਰਤੀ ਜਾ ਰਹੀ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਖਪਤਕਾਰਾਂ ਨੂੰ ਭਰੋਸੇਯੋਗ, ਮਿਆਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਈ ਮਹੀਨੇ ਤੋਂ ਕਿਸਾਨਾਂ ਨੂੰ ਵੀ 8 ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਬਿਜਲੀ ਵੰਡ ਨੈੱਟਵਰਕ ਸਬੰਧੀ ਪ੍ਰਮੁੱਖ ਪ੍ਰਾਪਤੀਆਂ ਨੂੰ ਸਾਂਝਾ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਨੈੱਟਵਰਕ ਦੀ ਭਰੋਸੇਯੋਗਤਾ ਵਿੱਚ ਸੁਧਾਰ ਅਤੇ ਮੌਜੂਦਾ ਸਿਸਟਮ 'ਤੇ ਓਵਰਲੋਡਿੰਗ ਨੂੰ ਘਟਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

breaking news
ਚੰਡੀਗੜ੍ਹ; 5 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ ਫੈਸਲੇ ਲਏ। ਮੰਤਰੀ ਮੰਡਲ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ਵੱਲੋਂ ਫੀਸਾਂ ਵਿੱਚ ਅਣਉਚਿਤ ਅਤੇ ਨਜਾਇਜ਼ ਵਾਧੇ ਨੂੰ ਠੱਲ੍ਹ ਪਾਉਣ ਲਈ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ ਕੀਤਾ। ਇਸ ਤੋਂ ਇਲਾਵਾ ‘ਪੰਜਾਬ ਸਟੇਟ ਆਊਸੋਰਸਿਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’, ਤਿੰਨ ਨਵੀਂਆਂ ਡਿਜੀਟਲ ਓਪਨ ਯੂਨੀਵਰਸਿਟੀਆਂ ਦੀ ਸਥਾਪਨਾ ਅਤੇ ਹੋਰ ਕਈ ਮਹੱਤਵਪੂਰਨ ਨੀਤੀਗਤ ਪਹਿਲਕਦਮੀਆਂ ਨੂੰ ਮਨਜ਼ੂਰੀ ਦਿੱਤੀ ਗਈ।ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਗੈਰ-ਸਹਾਇਤਾ ਪ੍ਰਾਪਤ ਨਿੱਜੀ ਵਿਦਿਅਕ ਅਦਾਰਿਆਂ ...
ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

breaking news
ਚੰਡੀਗੜ੍ਹ, 5 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 1,83,837 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਨ ਦੇ ਨਾਲ-ਨਾਲ ਪ੍ਰਾਈਵੇਟ ਖੇਤਰ ਵਿੱਚ 6,36,636 ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਨੇ ਜਾਪਾਨ ਦੀ ਪ੍ਰਮੁੱਖ ਸਟੀਲ ਕੰਪਨੀ ਆਇਚੀ ਸਟੀਲ ਦੀ ਉਦਾਹਰਣ ਦਿੱਤੀ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਸਹੂਲਤਾਂ ਅਤੇ ਕਾਰੋਬਾਰ ਨੂੰ ਸੌਖਾਲਾ ਬਣਾਉਣ ਵਾਲੀਆਂ ਨੀਤੀਆਂ ਤੋਂ...
ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਨੇ ਮੈਰਿਟ ਅਧਾਰਤ ਸਰਕਾਰੀ ਭਰਤੀ ਵਿੱਚ ਨੌਜਵਾਨਾਂ ਦਾ ਭਰੋਸਾ ਕੀਤਾ ਬਹਾਲ: ਬਰਿੰਦਰ ਕੁਮਾਰ ਗੋਇਲ

breaking news
*ਚੰਡੀਗੜ੍ਹ, 5 ਅਗਸਤ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਭਰਤੀ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਜਾਂ ਸਿਆਸੀ ਰਸੂਖ਼ ਤੋਂ ਨਿਰੋਲ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਯਕੀਨੀ ਬਣਾਉਣ ਦੀ ਨਵੀਂ ਪਿਰਤ ਪਾਈ ਹੈ। ਪੰਜਾਬ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਬਾਰੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦੇ ਮਤੇ ’ਤੇ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਭਰੋਸਾ ਬਹਾਲ ਕੀਤਾ ਹੈ। ਉਨ੍ਹਾਂ ਕਿਹਾ,‘‘ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ, ਸਰਕਾਰੀ ਨੌਕਰੀ ਲੈਣਾ ਸਿਆਸੀ ਰਸੂਖ, ਨਿੱਜੀ ਸਿਫ਼ਾਰਸ਼ ਅਤੇ ਪੈਸੇ ’ਤੇ ਨਿਰਭਰ ਪ੍ਰਕਿਰਿਆ ਮੰਨਿਆ ਜਾਂਦਾ ਸੀ। ਬਿਨੈਕਾਰਾਂ ...
ਬਟਾਲਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ (4.0) ਤਹਿਤ 346 ਦੋਸ਼ੀਆਂ ਨੂੰ ਕੀਤਾ ਕਾਬੂ

ਬਟਾਲਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ (4.0) ਤਹਿਤ 346 ਦੋਸ਼ੀਆਂ ਨੂੰ ਕੀਤਾ ਕਾਬੂ

Crime, hot news
ਬਟਾਲਾ, 4 ਅਗਸਤ  ( ) ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਗੌਰਵ ਯਾਦਵ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਹਰਮਨਬੀਰ ਸਿੰਘ ਗਿੱਲ, ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਸੁਪਰਵੀਜ਼ਨ ਹੇਠ ਅੱਜ ਦੂਜੇ ਦਿਨ ਅਪਰੇਸ਼ਨ ਪ੍ਰਹਾਰ (4.0) ਤਹਿਤ ਬਟਾਲਾ ਪੁਲਿਸ ਵੱਲੋਂ ਗੈਂਗਸਟਰਵਾਦ, ਨਸ਼ਾ-ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜਮਾਂ, ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਸਾਥੀਆਂ ਅਤੇ ਉਹਨਾਂ ਦੇ ਟਿਕਾਣਿਆਂ 'ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਹਨਾਂ ਇਲਾਕਿਆਂ ਦੀ ਸਰਚ ਕੀਤੀ ਗਈ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਕੁੱਲ 346 ਦੋਸ਼ੀ ਗ੍ਰਿਫਤਾਰ ਕੀਤੇ ਗਏ, ਹੀਨੀਅਸ ਕ੍ਰਾਈਮ ਦੇ 24 ਦੋਸ਼ੀ ਗ੍ਰਿਫਤਾਰ, ਪੀ.ਓ ਗ੍ਰਿਫਤਾਰ 09,, ਜੁਰ...
ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ*

ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ*

hot news
ਚੰਡੀਗੜ੍ਹ, 4 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56,455 ਹੋ ਗਈਆਂ। ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਨੂੰ ਵੰਡੇ ਸਕੂਲ ਬੈਗ

hot news
ਹੁਸ਼ਿਆਰਪੁਰ, 4 ਅਗਸਤ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ ਵਿੱਚ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਲਗਾਤਾਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਜਿੰਪਾ ਨੇ ਵਿਦਿਆਰਥੀਆਂ ਨੂੰ ਨਵੇਂ ਸਕੂਲ ਬੈਗ ਸੌਂਪਦਿਆਂ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਿਦਿਆਰਥੀ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਜਾ ...