ਘੱਟ ਖਰਚੇ ਉੱਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਕਿਸਾਨਾਂ ਦੀ ਆਮਦਨ ‘ਚ ਸਹਾਈ: ਡਿਪਟੀ ਕਮਿਸ਼ਨਰ
ਮਾਨਸਾ, 6 ਫਰਵਰੀ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਪਾਸੋਂ ਸਮੈਮ (ਸਬ ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ) ਅਤੇ ਸੀ.ਡੀ.ਪੀ. (ਕਰਾਪ ਡਾਈਵਰਸੀਫਿਕੇਸ਼ਨ ਪ੍ਰੋਗਰਾਮ) ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਮਸ਼ੀਨਾ 'ਤੇ ਸਬਸਿਡੀ ਮੁਹੱਈਆ ਕਰਵਾਉਣ ਲਈ 04 ਦਸੰਬਰ 2025 ਤੱਕ ਆਨਲਾਇਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਿਸਾਨਾਂ ਦੀ ਹਾਜ਼ਰੀ ਵਿੱਚ ਅਪਲਾਈ ਹੋਈਆਂ ਅਰਜ਼ੀਆਂ ਦੇ ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਅ ਕੱਢਣ ਦਾ ਮੁੱਖ ਮੰਤਵ ਹੈ ਕਿ ਨਿਰੋਲ ਮੈਰਿਟ ਦੇ ਆਧਾਰ ’ਤੇ ਕਿਸਾਨਾਂ ਨੂੰ ਸਬਸਿਡੀ ਮਿਲ ਸਕੇ । ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਘੱਟ ਖਰਚੇ 'ਤੇ ਨਵੀ ਤਕਨੀਕ ਦੀ ਖੇਤੀ ਮਸ਼ੀਨਰੀ ਮੁਹੱਈਆਂ ਕਰਵਾ ਕੇ ਉਹਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਡਾ. ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਸਕੀਮਾਂ ਦਾ ਡਰਾਅ ...








