Thursday, October 29
Shadow

Author: admin

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ

Crime, Punjab
ਚੰਡੀਗੜ੍ਹ, 13 ਸਤੰਬਰ: ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ 'ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ ਸਬੰਧ ਵਿੱਚ, ਹੁਣ ਹੈਰੋਇਨ ਦੀ ਲਤ ਦੀ ਥਾਂ ਹੁਣ ਫਾਰਮਾਸਿਊਟੀਕਲ ਡਰੱਗਜ਼ ਦੀ ਲਤ ਇੱਕ ਮੁੱਖ ਚੁਣੌਤੀ ਵਜੋਂ ਉੱਭਰ ਰਹੀ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਅਪਣਾਈ ਗਈ ਬਹੁ-ਪੱਧਰੀ ਪ੍ਰਤੀਕਿਰਿਆ ਨਾਲ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਹੈਰੋਇਨ ਦੀ ਉਪਲਬਧਤਾ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਪੰਜਾਬ ਪੁਲਿਸ ਵੱਲੋਂ 09 ਐਂਟੀ-ਡ੍ਰੋਨ ਸਿਸਟਮ ਤਾਇਨਾਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 03 "ਬਾਜ਼ ਅੱਖ" ਸਿਸਟਮ 9 ਅਗਸਤ, ...
ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

breaking news
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ 'ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ। ਗੰਨੇ ਨੂੰ ਕਣਕ ਅਤੇ ਝੋਨੇ ਤੋਂ ਬਾਅਦ ਪੰਜਾਬ ਦੀ ਤੀਜੀ ਸਭ ਤੋਂ ਅਹਿਮ ਫਸਲ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਕੇ ਉਤਪਾਦਨ ਵਿੱਚ ਵਾਧਾ ਕਰਨ, ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕ...
ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)' (ਵੀਬੀ-ਜੀ ਰਾਮ ਜੀ) ਸਕੀਮ ਅਧੀਨ ਵੀ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਜੁਲਾਈ, 2026 ਤੋਂ ਲੈ ਕੇ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਜਿਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਵੀ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ...
ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

hot news
ਚੰਡੀਗੜ੍ਹ/ਗੁਰਦਾਸਪੁਰ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਗੁਰਦਾਸਪੁਰ ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਪਿੱਛਾ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਛੇ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਬੇਰੇਟਾ ਅਤੇ ਇੱਕ 9 ਐਮਐਮ ਗਲਾਕ ਸ਼ਾਮਲ ਹੈ, ਸਮੇਤ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਅਲੂਨਾ, ਗੁਰਦਾਸਪੁਰ; ਕਰਨ ਕੁਮਾਰ ਵਾਸੀ ਭਾਉਪੁਰ ਅਫਗਾਨਾ, ਗੁਰਦਾਸਪੁਰ; ਬਲਰਾਜ ਸਿੰਘ ਉਰਫ਼ ਬੁਰੀ ਵਾਸੀ ਬਸੰਤਕੋਟ, ਗੁਰਦਾਸਪੁਰ; ਅਮਰੀਕ ਸਿੰਘ ਉਰਫ਼ ਸੋਨੂੰ ਜੋੜੀਆਂ ਕਲਾਂ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਮਨਜਿੰਦਰ ਸਿੰਘ ਉਰਫ਼ ਮੰਗ...

ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ

hot news
ਚੰਡੀਗੜ੍ਹ; 13 ਸਤੰਬਰ, 2026: “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਮੁੜ ਵਸੇਬਾ ਕੇਂਦਰ ਵਿੱਚ ਇਲਾਜ ਨਾਲ ਸਭ ਠੀਕ ਹੋ ਜਾਵੇਗਾ।” ਨਸ਼ੇ ਦੇ ਸੇਵਨ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ, ਪਰ ਅਜਿਹੀਆਂ ਧਾਰਨਾਵਾਂ ਸਿਰਫ਼ ਚਿੰਤਾਜਨਕ ਹੀ ਨਹੀਂ, ਸਗੋਂ ਬੇਹੱਦ ਖ਼ਤਰਨਾਕ ਵੀ ਹੋ ਸਕਦੀਆਂ ਹਨ। ਭਗਵੰਤ ਮਾਨ ਸਰਕਾਰ ‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਰਾਹੀਂ ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਨੂੰ ਰੋਕਣ ਲਈ ਅਜਿਹੀਆਂ ਧਾਰਨਾਵਾਂ ਨੂੰ ਤੋੜਨ ਅਤੇ ਦੂਰ ਕਰਨ ਦਾ ਯਤਨ ਕਰ ਰਹੀ ਹੈ। ਸੀਈਜੀਏ, ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੇ ਅਤੇ ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਅਤੇ ਐਸਥਰ ਡੁਫਲੋ ਵੱਲੋਂ ਸਹਿ-ਸਥਾਪਿਤ ਖੋਜ ਸੰਸਥਾ ਜੇ-ਪਾਲ ਦੇ ਸਹਿਯੋਗ ਨਾਲ ਵਿਕਸਤ ਇਹ ਸਬੂਤ-ਆਧਾਰਿਤ ਪਾਠਕ੍ਰਮ ਨੌਜਵਾਨਾਂ ਵਿੱਚ ਨਸ਼ੀਲੇ ਪਦਾਰਥਾਂ, ਖ਼ਾਸ ਤੌਰ ’ਤੇ ਓਪੀਓਇਡਜ਼ ਦੀ ਲਤ ਦੇ ਖ਼ਤਰੇ ਨੂੰ ਘੱਟ ਕਰਕੇ ਅੰਕਣ ਦੀ ਪ੍ਰਵਿਰਤੀ ’ਤੇ ਧਿਆਨ ਕੇਂਦਰਿਤ ਕਰਦਾ ਹੈ...

ਪੰਜਾਬ ਸਰਕਾਰ ਵੱਲੋਂ ਬੀ.ਸੀ. ਸਰਟੀਫਿਕੇਟਾਂ ਸਬੰਧੀ ਅਸਪਸ਼ਟਤਾ ਦੂਰ ਕਰਨ ਲਈ ਚਲਾਈ ਜਾਵੇਗੀ ਸੂਬਾ ਪੱਧਰੀ ਮੁਹਿੰਮ, ਹਰ ਯੋਗ ਲਾਭਪਾਤਰੀ ਨੂੰ ਮਿਲੇਗਾ ਉਸਦਾ ਹੱਕ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 2 ਸਤੰਬਰ: ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਬੈਕਵਰਡ ਕਲਾਸ (ਬੀ.ਸੀ.) ਸਰਟੀਫਿਕੇਟਾਂ ਸਬੰਧੀ ਫੈਲੇ ਭਰਮ ਨੂੰ ਦੂਰ ਕਰਨ ਅਤੇ ਹਰ ਯੋਗ ਵਿਅਕਤੀ ਨੂੰ ਉਸ ਦਾ ਬਣਦਾ ਹੱਕ ਯਕੀਨੀ ਬਣਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਜਾਗਰੂਕਤਾ ਅਤੇ ਸੁਵਿਧਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਇਹ ਗੱਲ ਆਈ ਹੈ ਕਿ ਕਈ ਥਾਵਾਂ 'ਤੇ ਨਿਯਮਾਂ ਦੀ ਗਲਤ ਵਿਆਖਿਆ ਕਾਰਨ ਯੋਗ ਬਿਨੈਕਾਰਾਂ ਨੂੰ ਬੀ.ਸੀ. ਸਰਟੀਫਿਕੇਟ ਜਾਰੀ ਕਰਨ ਵਿੱਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੀ.ਸੀ. ਸਰਟੀਫਿਕੇਟਾਂ ਸਬੰਧੀ ਨਿਯਮਾਂ ਨੂੰ ਸੂਬੇ ਭਰ ਵਿੱਚ ਇੱਕਸਾਰ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਬੀ.ਸੀ. ਸਰਟੀਫਿਕੇਟ ਲਈ ਯੋਗਤਾ ਦਾ ਨਿਰਧਾਰਨ ਕੇਵਲ ਬਿਨੈਕਾਰ ਦੇ ਮਾਪਿਆਂ ਦੀ ਸਥਿਤੀ ਦੇ ਆ...
ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਖਰੜ, 1 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰਾਂ 'ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਅਤੇ ਅਕਾਲੀ ਦਲ 'ਤੇ ਪੰਜਾਬ ਨੂੰ ਸਿਉਂਕ ਵਾਂਗ ਅੰਦਰੋਂ ਖੋਖਲਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੂਬੇ ਨੂੰ ਲੁੱਟਣ ਲਈ ਇਕ ਵਾਰ ਫਿਰ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਪਿਆ ਹੈ। ਮੋਹਾਲੀ ਦੇ ਖਰੜ ਹਲਕੇ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੱਤਾ ਹਥਿਆਉਣ ਲਈ ਲੜ ਰਹੀ ਹੈ, ਜਦਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੰਭਾਲ, ਸੜਕਾਂ, ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ,"ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਦਿੱਤੀ ਵੋਟ ਸਾਰੀਆਂ ਲੋਕ-ਭਲਾਈ ਸਕੀਮਾਂ ਨੂੰ ਬੰਦ ਕਰਵਾ ਦੇਵੇਗੀ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਵਿਰੁੱਧ ਬਹੁਤ ਪਾਪ ਕੀਤੇ ਹਨ ਅਤੇ ਲੋਕ ਇਸ ਵਾਰ ਉਨ੍ਹਾਂ ਦੀ ਸਿਆਸੀ ਹੋਂਦ ਮਿਟਾ ਦੇਣਗੇ।ਇੱਥੇ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ...
ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ

hot news
ਰੂਪਨਗਰ, 1 ਸਤੰਬਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਨਗਰ ਕੌਂਸਲ ਰੂਪਨਗਰ ਵਿਖੇ 61.74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੱਥ-ਕਮ-ਲਾਇਬ੍ਰੇਰੀ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਦੀ ਰਸਮ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸ੍ਰੀ ਇੰਦਰਪਾਲ ਸਿੰਘ (ਰਾਜੂ ਸਤਿਆਲ) ਸਮੇਤ ਨਗਰ ਕੌਂਸਲ ਦੇ ਅਧਿਕਾਰੀ, ਨੁਮਾਇੰਦੇ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਤਿਆਗ, ਨਿਰਭੈਤਾ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਦੀ ਮਹਾਨ ਮਿਸਾਲ ਹੈ। ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਕਰਵਾਏ ਜਾ ਰਹੇ ਅਜਿਹੇ ਕਾਰਜ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ 61.74 ਲੱਖ ਰੁਪਏ ਦੀ ਲਾਗਤ ...
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

hot news
ਚੰਡੀਗੜ੍ਹ; 1 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਸੰਸਦ ਮੈਂਬਰਾਂ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ ਸੰਸਦ ਮੈਂਬਰਾਂ ਦੀ ਇਸ ਸ਼ਮੂਲੀਅਤ ਦੀ ਕਰੜੀ ਨਿੰਦਾ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ 1984 ਦਾ ਕਤਲੇਆਮ ਸਿੱਖ ਪਰਿਵਾਰਾਂ ਲਈ ਇੱਕ ਕਦੇ ਨਾ ਭਰਣ ਵਾਲਾ ਜ਼ਖ਼ਮ ਹੈ ਅਤੇ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। 'ਆਪ' ਨੇ ਮੰਗ ਕੀਤੀ ਕਿ ਭਾਜਪਾ ਆਪਣੇ ਤਿੰਨਾਂ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰੇ। ਪਾਰਟੀ ਨੇ ਸਵਾਲ ਕੀਤਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ 'ਤੇ ਬੈਠੇ ਚੁਣੇ ਹੋਏ ਨੁਮਾਇੰਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਵਿਅਕਤੀ ਦੇ ਘਰ ਜਾ ਕੇ ਉਸ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? ਅੰਮ੍ਰਿਤਸਰ ਵਿ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

local news
ਰੂਪਨਗਰ, 01 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲੇ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਤੇ ਟੀਮ ਭਾਵਨਾ ਪੈਦਾ ਕਰਨ ਦਾ ਇੱਕ ਅਹਿਮ ਮੰਚ ਹੈ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ...