Shadow

Author: admin

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

National
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ,  ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 29 ਅਕਤੂਬਰ ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025: ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

National, Politics, Punjab
ਚੰਡੀਗੜ੍ਹ, 29 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ  ਤਿੰਨ ਟੈਂਟ ਸਿਟੀ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 10 ਤੋਂ 12 ਹਜਾਰ ਸੰਗਤਾਂ ਦੇ ਠਹਿਰਨ ਦਾ ਇੰਤਜ਼ਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਥੀਆਂ ਗਈਆਂ ਥਾਵਾਂ 'ਤੇ ਟੈਂਟ ਸਿਟੀ ਬਣਾਉਣ ਦਾ ਕਾਰਜ ਆਰੰਭ ਹੋ ਚੁੱਕਾ ਹੈ ਜੋ ਕਿ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਹੋ ਜਾਵੇਗਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਸਬੰਧੀ ਸਾਰਾ ਕੰਮ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਵਾਧੂ ਸਟਾਫ ਦੀ ਤੈ...
ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

National, Politics, Punjab
ਚੰਡੀਗੜ੍ਹ, 28 ਅਕਤੂਬਰ: ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾ...
ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 28 ਅਕਤੂਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਵਰੀ 2025 ਵਿੱਚ ਸਾਰੇ ਇਕੁਟੇਬਲ ਮੌਰਗੇਜਿਜ਼ (ਜਿੱਥੇ ਜ਼ਮੀਨ ਕੋਲੈਟਰਲ ਵਜੋਂ ਦਿੱਤੀ ਜਾਂਦੀ ਹੈ) ਅਤੇ ਅਚੱਲ ਜਾਇਦਾਦ ਦਾ ਗਿਰਵੀਨਾਮਾ ਭਾਵ ਬੈਂਕ ਕਰਜ਼ਿਆਂ ਦੇ ਵਿਰੁੱਧ ਕੋਲੈਟਰਲ ਵਜੋਂ ਦਿੱਤੇ ਗਏ ਸਟਾਕ 'ਤੇ ਕਰਜ਼ੇ ਦੀ ਰਕਮ ਦਾ 0.25% ਸਟੈਂਪ ਡਿਊਟੀ ਅਤੇ ਇਕੁਟੇਬਲ ਮੌਰਗੇਜਿਜ਼ ਦੀ ਰਜਿਸਟ੍ਰੇਸ਼ਨ 'ਤੇ 1 ਲੱਖ ਰੁਪਏ ਤੱਕ ਦੀ ਸੀਮਾ ਦੇ ਨਾਲ ਹੋਰ 0.25% ਸਟੈਂਪ ਡਿਊਟੀ ਲਾਈ ਸੀ। ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਚੰਗਾ ਮਾਲੀਆ ਕਮਾ ਰਹੀ ਹੈ। ਹਾਲਾਂਕਿ, ਸੀਆਈਆਈ, ਪੀਐਚਡੀਸੀਸੀਆਈ, ਅਪੈਕਸ, ਚੇਂਬਰ, , ਸੀਆਈਸੀਯੂ, ਐਫਆਈਸੀਓ, ਐਸਐਲਬੀਸੀ ਵਰਗੀਆਂ ਕਈ ਉਦਯੋਗਿਕ ਐਸੋਸੀਏਸ਼ਨਾਂ ਨੇ ਦੋਹਰੇ ਟੈਕਸ ਵਰਗੀਆਂ ਕਈ ਚੁਣੌਤੀਆਂ ਨੂੰ ਉਜਾਗਰ ਕੀਤਾ ਸੀ ਕਿਉਂਕਿ ਜ਼ਿਆਦਾਤਰ ਉਦਯੋਗਿਕ ਕਰਜ਼ਿਆਂ ਵਿੱਚ ਇਕੁਟੇਬਲ ਮੌਰਗੇਜ ਦੇ ਨਾਲ-ਨਾਲ ਅਚੱਲ ਜਾਇਦਾਦ ਦਾ ਕੁਝ ਗਿਰਵੀਨਾਮਾ ਵੀ ਸ਼ਾਮਲ ਸੀ। ਹੁਣ ਤੱਕ ਇੱਕ ਕਰਜ਼ਾ ਲੈਣ ਵਾਲਾ ਵਿਅਕਤੀ ਇਕੁਟੇਬ...
‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 28 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 241 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,362 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.6 ਕਿਲੋ ਹੈਰੋਇਨ ਅਤੇ 1 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 60 ਗਜ਼ਟਿਡ ਅਧਿਕਾਰੀਆਂ ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਆਰ.ਓ ਲਗਾਉਣ ਦੀ ਹਦਾਇਤ

National, Politics, Punjab
ਸੰਗਰੂਰ, 28 ਅਕਤੂਬਰ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਲਈ ਆਰ.ਓ. ਲਗਾਉਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਅਤੇ ਖਾਣੇ ਦੀ ਸਟੋਰੇਜ ਸਿਸਟਮ ਸਬੰਧੀ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲੱਗੇ ਆਰ.ਓ. ਦਾ ਟੀ.ਡੀ.ਐਸ ਚੈਕ ਕਰਨ ਸਮੇਤ ਖ਼ਰਾਬ ਆਰ.ਓ. ਨੂੰ ਠੀਕ ਕਰਵਾਉਣ ਅਤੇ ਸਾਰੇ ਸੈਂਟਰਾਂ ਵਿੱਚ ਆਰ.ਓ. ਲਗਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ ਡੇ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਸਾਮਾਨ ਦੀ ਨਿਰੰਤਰ ਚੈਕਿੰਗ ਦੇ ਨਿਰਦੇਸ਼ ਦਿੰਦਿਆਂ ਸਖ਼ਤ ਸ਼ਬਦਾਂ ਵਿੱਚ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੇ ਜਾ...
ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ

ਰਾਜ ਪੱਧਰੀ ਸਮਾਗਮ 4 ਨਵੰਬਰ ਨੂੰ ਮਲੋਟ ਵਿਖੇ: ਵਧੀਕ ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ:                  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਲਈ 04 ਨਵੰਬਰ 2025 ਨੂੰ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਤਹਿਤ 04 ਨਵੰਬਰ 2025 ਤੋਂ 08 ਮਾਰਚ 2026 ਤੱਕ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਅਤੇ ਸਿਹਤ ਪਰਿਵਾਰ ਭਲਾਈ ਵਿਭਾਗ, ਪੰਜਾਬ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨਾਲ ਮਿਲ ਕੇ ਹਰ ਜ਼ਿਲ੍ਹੇ ਵਿੱਚ ਔਰਤਾਂ ਲਈ ਸਿਹਤ, ਸਫਾਈ ਅਤੇ ਰੋਜ਼ਗਾਰ ਕੈਂਪ ਆਯੋਜਿਤ ਕੀਤੇ ਜਾਣੇ ਹਨ।         ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੀਆਂ ਡਾਕਟਰਾਂ ਦੀਆਂ ਟੀਮਾਂ...
ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਜਹਾਨਖੇਲਾਂ-ਨਾਰਾ-ਡੱਲੇਵਾਲ-ਠਰੋਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Punjab
ਹੁਸ਼ਿਆਰਪੁਰ, 28 ਅਕਤੂਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ-ਊਨਾ ਰੋਡ ਨਾਲ ਜੁੜਨ ਵਾਲੀ ਜਹਾਨਖੇਲਾਂ ਤੋਂ ਨਾਰਾ, ਡੱਲੇਵਾਲ ਅਤੇ ਠਰੋਲੀ ਤੱਕ 50.47 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।ਉਨ੍ਹਾਂ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖਸਤਾ ਹਾਲਤ ਵਿੱਚ ਸੀ ਅਤੇ ਪਿਛਲੇ ਦਸ ਸਾਲਾਂ ਤੋਂ ਅਣਗੌਲੀ ਪਈ ਸੀ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਪਿੰਡ ਵਿਕਾਸ ਨਾਲ ਰੋਸ਼ਨ ਹੋਵੇ ਅਤੇ ਕੋਈ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸੜਕ ਦੀ ਉਸਾਰੀ ਪੂਰੀ ਹੋਣ ਤੋਂ ਬਾਅਦ, ਆਲੇ-ਦੁਆਲੇ ਦੇ ਪਿੰਡਾਂ ਨੂੰ ਬਿਹਤਰ ਸੰਪਰਕ ਸਹੂਲਤਾਂ ਮਿਲਣਗੀਆਂ, ਜਿਸ ਨਾਲ ਲੋਕਾਂ ਨੂੰ ਆਉਣ-ਜਾਣ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਥਾਨਕ ਕਾਰੋਬਾਰ ਅਤੇ ਖੇਤੀਬਾੜੀ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌ...