Tuesday, March 10
Shadow

Author: Sukhjinder Singh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Punjab
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਇਹ ਸੈਸ਼ਨ ਉਤਸ਼ਾਹ ਅਤੇ ਉਤਸੁਕਤਾ ਭਰਪੂਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ‘ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਰਚਾ ਕੀਤੀ। ਅਨਿੰਦਿਤਾ ਮਿਤਰਾ ਨੇ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ਦੇਣ...
ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

Punjab
*ਖੁਰਾਲਗੜ੍ਹ, 6 ਫਰਵਰੀ*: ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ਪ੍...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

Punjab
ਚੰਡੀਗੜ੍ਹ, 6 ਫਰਵਰੀ, 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਯਕਮੁਸ਼ਤ ਨਿਬੇੜਾ ਸਕੀਮ, 2025' (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ। ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ਸੁਝਾਵ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

Punjab
ਖੁਰਾਲਗੜ੍ਹ, 6 ਫਰਵਰੀ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 5 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ  ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ  ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

Punjab
ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੀ ਰਸਮੀ ਬੇਨਤੀ ਤਹਿਤ ਹੋਏ ਇਸ ਮੀਟਿੰਗ ਦੌਰਾਨ ਪੰਜਾਬ ਅਤੇ ਅਲਬਰਟਾ ਸੂਬਿਆਂ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਆਰਥਿਕ ਸਾਂਝ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਕੈਨੇਡੀਅਨ ਵਫ਼ਦ ਦੀ ਅਗਵਾਈ ਅਲਬਰਟਾ ਸਰਕਾਰ ਦੀ ਸਵਦੇਸ਼ੀ ਸਬੰਧਾਂ ਬਾਰੇ ਮੰਤਰੀ ਰਾਜਨ ਸਾਹਨੀ ਨੇ ਕੀਤੀ। ਉਨ੍ਹਾਂ ਦੇ ਨਾਲ ਪ੍ਰੀਮੀਅਰ ਦਫ਼ਤਰ ਦੇ ਸਟੇਕਹੋਲਡਰਜ਼ ਐਡਮਿਨਿਸਟ੍ਰੇਟਰ ਜਤਿੰਦਰ ਸਿੰਘ ਤਤਲਾ, ਅਲਬਰਟਾ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ ਆਗੂ ਦੇ ਸੀਨੀਅਰ ਸਲਾਹਕਾਰ ਹੈਪੀ ਮਾਨ, ਸਵਦੇਸ਼ੀ ਸਬੰਧਾਂ ਦੇ ਵਿਭਾਗ ਵਿੱਚ ਕਾਰਜਕਾਰੀ ਸੰਚਾਲਨ ਦੀ ਕਾਰਜਕਾਰੀ ਨਿਰਦੇਸ਼ਕ ਜੇਨੇਵੀਵ ਟਰਕੋਟ, ਜਗਰੂਪ ਕਾਲੋਂ, ਜਸਵਿੰਦਰ ਗਰੇਵਾਲ ਅਤੇ ਪੁਨੀਤ ਕੁਮਾਰ ਗੋਇਲ ਵੀ ਸ਼ਾਮਲ ਸਨ। ਮੀਟਿੰਗ ਦੌਰਾਨ 'ਇਨਵੈਸਟ ਪੰਜਾਬ' ਦੇ ਅਧਿਕਾਰੀਆਂ ਨੇ ਸੂਬੇ ਵਿੱਚ ਮੌਜੂਦ ਨਿਵੇਸ਼ ਦੇ ਵੱਖ-ਵੱਖ ਮੌਕਿਆਂ...
ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

Punjab
ਚੰਡੀਗੜ੍ਹ, 5 ਫਰਵਰੀ 2026 ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫਾਈਲ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਦੀ ਉਸ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਤੰਗੀ ਕਦੇ ਵੀ ਲੋੜਵੰਦ ਵਿਦਿਆਰਥੀਆਂ ਦੀ ਪੇਸ਼ੇਵਰ ਤਰੱਕੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਵਿੱਤ ਮੰਤਰੀ ਨੇ ਦੱਸਿਆ ਕਿ ਅਨਾਥ ਆਸ਼ਰਮਾਂ ਅਤੇ ਨੇਤਰਹੀਣ ਬੱਚਿਆਂ ਲਈ ਸਥਾਪਤ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀ ਹੁਣ 'ਕੋਪਾ-ਵੀ.ਆਈ.' ਟਰੇਡ ਲਈ 100 ਫੀਸਦੀ ਫੀਸ ਮੁਆਫੀ ਦੇ ਯੋਗ ਹੋਣਗੇ। ਇਹ ਲਾਭ ਮੌਜੂਦਾ ਸਮੇਂ ...
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

ਪੰਜਾਬ ਦੀ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਸੂਚੀ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ

Punjab
ਚੰਡੀਗੜ੍ਹ, 5 ਫਰਵਰੀ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਕੱਲ੍ਹ ਸ਼ਾਮ ਸੂਬੇ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੇ ਪ੍ਰਬੰਧਨ ਸਬੰਧੀ ਵੱਖ-ਵੱਖ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਰ ਮੈਪਿੰਗ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਚੋਣ ਜਾਣਕਾਰੀ ਦੀ ਯੋਜਨਾਬੱਧ ਕਵਰੇਜ, ਸ਼ੁੱਧਤਾ ਅਤੇ ਸਮੇਂ ਸਿਰ ਅਪਡੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਮੌਕੇ ਉਨ੍ਹਾਂ ਨੇ ਚੰਗੀ ਤਰ੍ਹਾਂ ਪਛਾਣ ‘ਚ ਨਾ ਆਉਣ ਵਾਲੀਆਂ ਫੋਟੋਆਂ ਅਤੇ ਗਲਤ  ਐਂਟਰੀਆਂ ਨਾਲ ਸਬੰਧਤ ਮਾਮਲਿਆਂ ਨੂੰ ਹੱਲ ਕਰਨ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਚੋਣ ਫਾਰਮਾਂ ਦੇ ਸੰਗ੍ਰਹਿ ਅਤੇ ਨਿਪਟਾਰੇ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਧਾਰਤ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਅਜਿਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸਦੇ ਨਾਲ ਹੀ ਈ.ਆਰ.ਓ. ਨੈੱਟ 'ਤੇ ਅਰਜ਼ੀਆਂ ਦੀ ਪੈਂਡ...
ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

ਸੁਨਾਮ ਦੇ ਵੱਖ-ਵੱਖ ਇਲਾਕਿਆਂ ‘ਚ ਬਾਲ ਭਿੱਖਿਆ ਵਿਰੁੱਧ ਕੀਤੀ ਚੈਕਿੰਗ

local news
ਸੁਨਾਮ: 5 ਫ਼ਰਵਰੀ: ਸੰਗਰੂਰ ਜ਼ਿਲ੍ਹੇ ਦੇ ਸੁਨਾਮ ਬਲਾਕ ਅਧੀਨ ਪ੍ਰੋਜੈਕਟ ਜੀਵਨ ਜੋਤ-2 ਦੇ ਤਹਿਤ ਬਾਲ ਭਿੱਖਿਆ ਦੀ ਰੋਕਥਾਮ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸੁਨਾਮ ਦੇ ਮੁੱਖ ਬਾਜ਼ਾਰ, ਮਾਤਾ ਮੋਦੀ ਚੌਂਕ, ਆਨੰਦ ਚੌਂਕ, ਸਬਜ਼ੀ ਮੰਡੀ ਅਤੇ ਪੀਰਾ ਵਾਲਾ ਚੌਂਕ ਸਮੇਤ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦੁਕਾਨਾਂ, ਰੇਹੜੀਆਂ, ਢਾਬਿਆਂ ਅਤੇ ਹੋਰ ਜਨਤਕ ਸਥਾਨਾਂ ਦੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਾਲ ਭਿੱਖਿਆ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਮੁਹਿੰਮ ਦੌਰਾਨ ਕਿਸੇ ਵੀ ਸਥਾਨ ਤੋਂ ਬਾਲ ਭਿੱਖਿਆ ਕਰਦਾ ਕੋਈ ਵੀ ਬੱਚਾ ਨਹੀਂ ਮਿਲਿਆ। ਇਸ ਚੈਕਿੰਗ ਟੀਮ ਵਿੱਚ ਡਾ. ਮਨਵ ਕਾਲਰਾ (ਸਿਹਤ ਵਿਭਾਗ), ਅਰੁਣ ਸ਼ਰਮਾ (ਸਿੱਖਿਆ ਵਿਭਾਗ), ਪੁਲਿਸ ਵਿਭਾਗ ਵੱਲੋਂ ਫਰਜ਼ੀਨਾ ਖਾਨ, ਡੀ.ਸੀ.ਪੀ.ਓ. ਦਫ਼ਤਰ ਵੱਲੋਂ ਨਿਰਮਲ ਕੌਰ (ਕਾਊਂਸਲਰ) ਅਤੇ ਰੁਪਿੰਦਰ ਸਿੰਘ (ਆਉਟਰੀਚ ਵਰਕਰ) ਸ਼ਾਮਲ ਸਨ। ਇਹ ਸਾਰੀ ਕਾਰਵਾਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਅਤੇ ਦੇਖਰੇਖ ਹੇਠ ਕ...
ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ,  ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ  ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ, ਵਿਧਾਇਕ ਸ. ਸੇਖੋਂ ਵੱਲੋਂ ਮੰਡੀਆਂ ਵਿੱਚ ਸਟੀਲ ਚਾਰ ਸ਼ੈੱਡਾਂ ਦੇ ਨੀਂਹ ਪੱਥਰ ਰੱਖੇ

local news
ਫ਼ਰੀਦਕੋਟ, 5 ਫਰਵਰੀ  () ਹਲਕਾ ਫ਼ਰੀਦਕੋਟ ਦੇ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਦਾਣਾ ਮੰਡੀ ਫ਼ਰੀਦਕੋਟ ਵਿਖੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਸਮਾਰੋਹ ਦੌਰਾਨ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਬਜ਼ੀ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਇੱਕ ਸਟੀਲ ਸ਼ੈੱਡ, ਦਾਣਾ ਮੰਡੀ ਫ਼ਰੀਦਕੋਟ (ਐਡੀਸ਼ਨ ਏਰੀਆ) ਵਿੱਚ ਦੋ ਸਟੀਲ ਸ਼ੈੱਡ ਅਤੇ ਨਵੀਂ ਦਾਣਾ ਮੰਡੀ ਫ਼ਰੀਦਕੋਟ (ਹੈਲੀਪੈਡ ਏਰੀਆ) ਵਿੱਚ ਇੱਕ ਸਟੀਲ ਸ਼ੈੱਡ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ’ਤੇ ਕੁੱਲ ਮਿਲਾ ਕੇ ਲਗਭਗ 4 ਕਰੋੜ 10 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 14 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ ਲਈ 2 ਸ਼ੈੱਡ ਬਣਾਏ ਜਾ ਰਹੇ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਡੀਆਂ ਵਿੱਚ ਆਧੁਨਿਕ ਸ...