Thursday, September 10
Shadow

Author: admin

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ  ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

breaking news
*ਚੰਡੀਗੜ੍ਹ, 3 ਅਗਸਤ:* ਸੂਬੇ ਵਿੱਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ.) ਪੋਰਟਲ ਲਾਂਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਈਕੋਸਿਸਟਮ ਨੂੰ ਇੱਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ ਵਿਖੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ ‘ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ ਦੀ ਸ਼ੁਰੂ ਤੋਂ ਅੰਤ ਤੱਕ ਨਿਗਰਾਨੀ ਯਕੀਨੀ ਬਣਾਏਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਖੇਤਰ ਵਿੱਚ ਵਧੇਰੇ ਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਤਕਨਾਲੌਜੀ-ਆਧਾਰਤ ਸੁਧਾਰਾਂ ਨੂੰ ਅਪਣਾਇਆ ਹੈ ਅਤੇ ਨਿਗ...
ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

breaking news
ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ 'ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੇ ਕਰੋੜਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ, ਜਦਕਿ ਇਨਸਾਫ਼ ਮੰਗਣ ਵਾਲਿਆਂ ਨੂੰ ਜਵਾਬਦੇਹੀ ਦੀ ਬਜਾਏ ਅੱਥਰੂ ਗੈਸ ਦੇ ਗੋਲਿਆਂ, ਪੈਲਟ ਗੰਨਾਂ ਅਤੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸਿੱਖਿ...
ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 3 ਅਗਸਤ:ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਝੂਠੇ ਬਿਆਨਬਾਜ਼ੀ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਤੱਥ ਵੱਖਰੀ ਹੀ ਕਹਾਣੀ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਭਾਰਤ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸਿੱਖਿਆ ਕ੍ਰਾਂਤੀ ਅਧੀਨ 882 ਸਰਕਾਰੀ ਸਕੂਲੀ ਵਿਦਿਆਰਥੀਆਂ ਨੇ ਨੀਟ-ਯੂਜੀ 2026 ਪਾਸ ਕੀਤੀ ਹੈ ਅਤੇ ਪਿਛਲੇ 4.5 ਸਾਲਾਂ ਵਿੱਚ ਇੱਕ ਵੀ ਪੇਪ...
ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ, 3 ਅਗਸਤ: ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਧਾਰਮਿਕ...
ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

hot news
ਤਰਨ ਤਾਰਨ, 2 ਅਗਸਤ : 'ਮੇਰਾ ਯੁਵਾ ਭਾਰਤ' ਤਰਨ ਤਾਰਨ ਨੇ ਅੱਜ ਡਿਪਟੀ ਡਾਇਰੈਕਟਰ, ਮਾਈ ਭਾਰਤ ਜਸਲੀਨ ਕੌਰ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਐਨ.ਆਈ.ਸੀ ਰੂਮ ਵਿਖੇ ਆਨਲਾਈਨ ਮੋਡ ਰਾਹੀਂ ਨਵੀਂ ਦਿੱਲੀ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਕੀਤੀ ਗਈ ਸ਼ੁਰੂਆਤ ਦੇ ਗਵਾਹ ਬਣੇ। ਪ੍ਰੋਗਰਾਮ ਵਿੱਚ 'ਮਾਈ ਭਾਰਤ' ਦੇ ਵਲੰਟੀਅਰਾਂ ਅਤੇ ਯੂਥ ਕਲੱਬ ਦੇ ਮੈਂਬਰਾਂ ਨੇ ਉਤਸ਼ਾਹੀ ਭਾਗੀਦਾਰੀ ਵਿਖਾਈ ਅਤੇ ਬਹੁਤ ਜੋਸ਼ ਅਤੇ ਵਚਨਬੱਧਤਾ ਨਾਲ ਦੇਸ਼ ਵਿਆਪੀ ਲਾਈਵ ਗੱਲਬਾਤ ਵਿੱਚ ਸ਼ਾਮਿਲ ਹੋਏ। ਇਹ ਪਹਿਲਕਦਮੀ ਇਕ ਵਿਸ਼ਾਲ ਰਾਸ਼ਟਰੀ ਅੰਦੋਲਨ ਦਾ ਹਿੱਸਾ ਹੈ ਜਿਸ ਦਾ ਉਦੇਸ਼ ਨਸ਼ਾ ਮੁਕਤ ਭਾਰਤ ਬਣਾਉਣਾ ਹੈ, ਜੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖਤਮ ਕਰਨ ਅਤੇ ਵਿਕਸਤ ਭਾਰਤ@2047 ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਦਾ ਹੈ। ਸੈਸ਼ਨ ਦੌਰਾਨ ਭਾਗੀਦਾਰਾਂ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਿਆ, ਜਿਨ੍ਹਾਂ ਨੇ ਰਾਸ਼ਟਰ ਨਿਰਮਾਣ ਵਿੱ...
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

hot news
ਚੰਡੀਗੜ੍ਹ; 2 ਅਗਸਤ : ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਉਸ ਦਾ ਇਲਾਜ ਪੇਸ਼ੇਵਰ ਨਿਗਰਾਨੀ ਹੇਠ ਘਰ ਵਿੱਚ ਹੀ ਜਾਰੀ ਰਹੇਗਾ। ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ। ਇਸ ਦਾ ਉਦੇਸ਼ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਵੀ ਯੋਜਨਾਬੱਧ ਅਤੇ ਲਗਾਤਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ। ਨਸ਼ਾ ਛੁਡਾਊ ਕੇਂਦਰਾਂ ਵਿੱਚ ਡੀਟੌਕਸੀਫਿਕੇਸ਼ਨ ਪੂਰਾ ਕਰਨ ਤੋਂ ਬਾਅਦ ਮਰੀਜ਼ਾਂ ਨੂੰ ਆਮ ਤੌਰ ’ਤੇ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਜਾਂਦਾ ਹੈ। ਜਿੱਥੇ ਕਈ ਮਰੀਜ਼ ਆਪਣਾ ਇਲਾਜ ਜਾਰੀ ਰੱਖਦੇ ਹਨ, ਪਰ ਕਈ ਆਪਣੇ ਘਰ ਵਾਪਸ ਚਲੇ ਜਾਂਦੇ ਹਨ, ਜਿੱਥੇ ਪਹਿਲਾਂ ਲਗਾਤਾਰ ਇਲਾਜ ਯਕੀ...
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

Crime, hot news
ਚੰਡੀਗੜ੍ਹ, 2 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

breaking news
ਲੁਧਿਆਣਾ, 2 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ 'ਸਕੂਲ ਆਫ਼ ਐਮੀਨੈਂਸ' ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ ਇਹ ਨਵੇਂ ਕੈਂਪਸ, ਸਰਕਾਰੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਿਸ਼ਵ ਪੱਧਰੀ ਢਾਂਚਾ ਮੁਹੱਈਆ ਕਰਵਾਉਣ ਹਿੱਤ ਪੰਜਾਬ ਸਰਕਾਰ ਦੇ ਠੋਸ ਯਤਨਾਂ ਦਾ ਹਿੱਸਾ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿੱਚ ਲਗਾਤਾਰ ਨਿਵੇਸ਼ ਨੇ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਹਤਰ ਬੁਨਿਆਦੀ ਢਾਂਚੇ, ਵਿਦੇਸ਼ਾਂ ‘ਚ ਅਧਿਆਪਕਾਂ ਦੀ ਸਿਖਲਾਈ ਅਤੇ ਪੜ੍ਹਾਉਣ ਦੇ ਆਧੁਨਿਕ ਤਰੀਕਿਆਂ ਕਰਕੇ ਮਾਪਿਆਂ ਵਿੱਚ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਭਰ ਵਿੱਚ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ਤੋਂ ਵੱਡੀ ਪੁਲਾਂਘ ਪੁੱਟ ...
ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਸ਼ੁਰੂਆਤ; ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਵਰਗੇ ਸਟਾਰ ਕ੍ਰਿਕਟਰ ਵੀ ਲੈਣਗੇ ਹਿੱਸਾ

breaking news
ਨਿਊ ਚੰਡੀਗੜ੍ਹ, 2 ਅਗਸਤ:ਅੱਜ ਇਥੇ ਨਿਊ ਚੰਡੀਗੜ੍ਹ ਦੇ ਪੀ.ਸੀ.ਏ. ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੀ ਰਸਮੀ ਸ਼ੁਰੂਆਤ ਕੀਤੀ ਗਈ, ਜੋ ਕਿ ਪੰਜਾਬ ਲਈ ਕ੍ਰਿਕਟ ਦੇ ਇੱਕ ਨਵੇਂ ਅਤੇ ਸੁਨਿਹਰੀ ਅਧਿਆਏ ਦੀ ਸ਼ੁਰੂਆਤ ਹੈ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਗੁਰਨੂਰ ਬਰਾੜ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਸ਼ਾਮਲ ਹਨ। ਇਸ ਲੀਗ ਦੇ ਆਗਾਜ਼ ਦਾ ਐਲਾਨ ਪੀ.ਸੀ.ਏ. ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ ਜਿਸ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਮੌਜੂਦ ਸਨ। ਇਸ ਲੀਗ ਲਈ  ਵਿੱਚ ਕੁੱਲ ਛੇ ਟੀਮਾਂ 27 ਹਾਈ-ਵੋਲਟੇਜ ਮੈਚਾਂ ਵਿੱਚ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਇਹ ਟੂਰਨਾਮੈਂਟ ਰਾਊਂਡ-ਰੌਬਿਨ ਫਾਰਮੈਟ ਵਿੱਚ ਖੇਡਿਆ ਜਾਵੇਗਾ। ਹਰੇਕ ਫ੍ਰ...
ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਲੁਧਿਆਣਾ, 2 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ। ਉਨ੍ਹਾਂ ਐਲਾਨ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਦੀ ਸ਼ਾਨਦਾਰ ਸਫਲਤਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੰਭਵ ਹੋਈ ਹੈ। ਲੁਧਿਆਣਾ ਵਿਖੇ ਵਿਲੇਜ ਡਿਫੈਂਸ ਕਮੇਟੀ (ਵੀ.ਡੀ.ਸੀ.) ਦੇ ਵਲੰਟੀਅਰਾਂ (ਪਿੰਡਾਂ ਦੇ ਪਹਿਰੇਦਾਰਾਂ) ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ 500 ਦਿਨ ਪੂਰੇ ਹੋ ਗਏ ਹਨ, ਜਿਸ ਦੌਰਾਨ 70,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ 13,000 ਪਿੰਡਾਂ ਵਿੱਚ 1.25 ਲੱਖ ਵਲੰਟੀਅਰ ਇਸ ਅੰਦੋਲਨ ਦੀ ਰੀੜ੍ਹ ਦੀ ਹੱਡੀ ਬਣ ਕੇ ਉੱਭਰੇ ਹਨ। ਪਿਛਲੀਆਂ ਸਰਕਾਰਾਂ 'ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਨਸ਼ੇ ਲਿਆਂਦੇ ਅਤੇ ਕਾਂਗਰਸ ਨੇ ਇਸ ਲਾਹਨਤ ਦੀ ਪੁਸ਼ਤਪਨਾਹੀ ਕੀਤੀ, ਜਦਕਿ ਆਪ ਸਰਕਾਰ ਨੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ, ਪੀੜਤਾਂ ਦੇ ਇਲਾਜ ...