ਸਪੀਕਰ ਸ.ਸੰਧਵਾਂ ਵੱਲੋਂ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੀਟਿੰਗ
ਕੋਟਕਪੂਰਾ 03 ਜਨਵਰੀ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾ...








