ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ
ਚੰਡੀਗੜ੍ਹ, 12 ਅਕਤੂਬਰ:
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।
ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ...








