ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
*ਚੰਡੀਗੜ੍ਹ, 9 ਅਕਤੂਬਰ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ ਸਕੇ।
ਅੱਜ ਇੱਥੇ ਟੈਗੋਰ ਥੀਏਟਰ ਵਿਖੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 17 ਸਾਲਾਂ ਤੱਕ ਇਕ ਵਿਦਿਆਰਥੀ ਸਿੱਖਿਆ ਵਿੱਚ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਇਹ ਹੋਣਾ ਚਾਹੀਦਾ ਹੈ ਕਿ ਉਹ ਪਰਿਵਾਰ ਲਈ ਰੋਟੀ ਕਮਾ ਸਕੇ, ਉਹ ਦੇਸ਼ ਅਤੇ ਸਮਾਜ ਦਾ ਚੰਗਾ ਨਾਗਰਿਕ ਬਣੇ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਇਕ ਵਿਦਿਆਰਥੀ ਆਪਣੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਤਿੰਨਾਂ ਵਿੱਚ ਅਸਫਲ ਰਹਿੰਦਾ ਹੈ ਜਿਸ ਲਈ ਬਰਤਾਨਵੀ ਯੁੱਗ ਦੀ ਸਿੱਖਿਆ ਪ੍ਰਣਾਲੀ ਜ਼ਿੰਮੇਵਾਰ ਹੈ। ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਅੰਗਰੇਜ਼ਾਂ ਨੇ ਕਲਰਕ ਪੈਦਾ ਕਰਨ ਲਈ ਸਿੱਖਿਆ ਪ੍ਰਣਾਲੀ ਵਿਕਸਤ ਕੀਤੀ ਸੀ ਅਤੇ ਬਦਕਿਸਮਤੀ ...







