ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 4 ਅਕਤੂਬਰ:
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
“ਕਾਰੋਬਾਰ ਕਰਨ ਵਿੱਚ ਸੌਖ" ਅਤੇ “ਸੁਖਾਲੇ ਜੀਵਨ" ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦੇ ਹੋਏ, ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਵੱਖ ਵੱਖ ਕਿਸਮ ਦੀਆਂ ਮਨਜ਼ੂਰੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਅਤੇ ਭਲਾਈ ਸੇਵਾਵਾਂ ਨੂੰ ਇੱਕੋ ਡਿਜੀਟਲ ਪਲੇਟਫਾਰਮ ਉੱਤੇ ਉਪਲੱਬਧ ਕਰਵਾਇਆ ਹੈ।
ਇਨ੍ਹਾਂ ਸੇਵਾਵਾਂ ਵਿੱਚ ਇਮਾਰਤੀ ਯੋਜਨਾਵਾਂ ਸਬੰਧੀ ਮਨਜ਼ੂਰੀ, ਸਟੇਬਿਲਟੀ ਸਰਟੀਫਿਕੇਟਾਂ ਦੀ ਸਵੀਕ੍ਰਿਤੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਅਤੇ ਸੋਧ, ਰਾਤ ਦੀਆਂ ਸਿ਼ਫਟਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਸਬੰਧੀ ਪ੍ਰਵਾਨਗੀ, ਮੁੱਖ ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍...








