ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ ‘1800-330-1100’ ਦੀ ਸ਼ੁਰੂਆਤ
ਚੰਡੀਗੜ੍ਹ, 28 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ।
ਜ਼ਿਕਰਯੋਗ ਹੈ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।
ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800-330-1100 'ਤੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ।
ਡੀਜੀਪੀ ...








