Thursday, September 10
Shadow

Author: admin

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

breaking news
ਚੰਡੀਗੜ੍ਹ; 30 ਜੁਲਾਈ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ “ਆਪ” ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ.ਈ.ਈ. (ਮੇਨ), ਜੇ.ਈ.ਈ.  (ਐਡਵਾਂਸਡ) ਅਤੇ ਨੀਟ ਯੂਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਨਾਲੋਂ 35.2 ਫ਼ੀਸਦ ਵਾਧ...
ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

ਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲ

hot news
ਨਵੀਂ ਦਿੱਲੀ, 29 ਜੁਲਾਈ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਕਿ ਮੋਦੀ ਜੀ ਪੁਲਿਸ ਦੇ ਦਮ 'ਤੇ 1 ਅਗਸਤ ਨੂੰ ਕਾਂਸਟੀਚਿਊਸ਼ਨ ਕਲੱਬ ਵਿੱਚ ਹੋਣ ਵਾਲੇ ਇਸ ਟਾਊਨਹਾਲ ਨੂੰ ਰੁਕਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਇੱਕ ਅਗਸਤ ਨੂੰ ਹੀ 12 ਵਜੇ ਤੋਂ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਹੋਵੇਗਾ। ਉਹਨਾਂ ਦੱਸਿਆ ਕਿ ਕਾਂਸਟੀਚਿਊਸ਼ਨ ਕਲੱਬ ਵਿੱਚ ਪੈਸੇ ਜਮ੍ਹਾਂ ਹੋ ਗਏ, ਬੁਕਿੰਗ ਦੀ ਰਸੀਦ ਕੱਟ ਗਈ, ਹੁਣ ਪੁਲਿਸ ਕਲੱਬ ਤੋਂ ਬੁਕਿੰਗ ਰੱਦ ਕਰਨ ਲਈ ਕਹਿ ਰਹੀ ਹੈ। ਜਦੋਂ ਕਲੱਬ ਨੇ ਮਨ੍ਹਾ ਕਰ ਦਿੱਤਾ ਤਾਂ ਪੁਲਿਸ ਸਾਨੂੰ ਪਰਮਿਸ਼ਨ ਲੈਣ ਲਈ ਕਹਿ ਰਹੀ ਹੈ। ਜਦਕਿ ਇੰਡੋਰ ਗਤੀਵਿਧੀਆਂ ਦੀ ਪਰਮਿਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਈ-20 ਤਾਂ ਵਾਪਸ ਲੈਣਾ ਹੀ ਪਵੇਗਾ। ਪ੍ਰਧਾਨ ਮੰਤਰੀ ਇਸ ਨੂੰ ਸ਼ਾਂਤੀ ਨਾਲ ਵਾਪਸ ਲੈ ਲੈਣ, ਨਹੀਂ ਤਾਂ ਜਨਤਾ ਇਸ ਨੂੰ ਵਾਪਸ ਕਰਵਾ ਲਵੇਗੀ। ‘ਆਪ’ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਅਰਵਿ...
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

Punjab
ਚੰਡੀਗੜ੍ਹ/ਸਨੌਰ/ਦੇਵੀਗੜ੍ਹ, (ਪਟਿਆਲਾ), 29 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ। ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ...
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪਿੰਡ ਕੋਟਕਪੂਰਾ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਵਿਅਕਤੀ ਬਾਜ ਕੁਮਾਰ ਨੂੰ 7200 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਇੱਕ ਟ੍ਰਾਂਸਪੋਰਟਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਟ੍ਰਾਂਸਪੋਰਟ ਦੇ ਕਾਰੋਬਾਰ ਕਰਦਾ ਹੈ ਅਤੇ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਤ, ਬੱਜਰੀ, ਮਿੱਟੀ, ਪੱਥਰ ਆਦਿ ਦੀ ਸਪਲਾਈ ਕਰਦਾ ਹੈ। ਪਿਛਲੇ ਮਹੀਨੇ ਜਦੋਂ ਆਰ.ਟੀ.ਏ ਦਫ਼ਤਰ ਦੇ ਮੁਲਾਜ਼ਮਾਂ ਨੇ ਬੁਘੀਪੁਰਾ ਚੌਕ ਵਿਖੇ ਨਾਕਾ ਲਗਾਇਆ ਹੋਇਆ ਸੀ, ਤਾਂ ਉਕਤ ਮੁਲਾਜ਼ਮਾਂ ਵੱਲੋਂ ਉਸ ਦੇ ਟਰੱਕ ਨੂੰ ਬਿਨਾਂ ਕਿਸੇ ਕਾਰਨ ਰੋਕ ਲਿਆ ਗਿਆ ਅਤੇ ਬਾਜ ਕੁਮਾਰ ਨੇ ਖ਼ੁਦ ਨੂੰ ਆਰ.ਟੀ.ਏ. ਦਾ ਖ਼ਾਸ ਵਿਅਕਤੀ ਦੱਸਿਆ। ਇਸ ਸਬੰਧ ਵਿੱਚ ਬਾਜ ਕੁਮਾਰ ਨੇ ਸ਼ਿਕਾਇਤਕਰਤਾ ਨੂੰ ਕ...
ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, hot news
ਚੰਡੀਗੜ੍ਹ, 29 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ। ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲ...
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

Punjab
ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸਟੈਂਡਿੰਗ ਆਰਡਰ ਜਾਰੀ ਕਰਨ ਤੋਂ ਬਾਅਦ, ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ 'ਤੇ ਕਾਰਜਸ਼ੀਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਈ-ਜ਼ੀਰੋ ਐਫਆਈਆਰ ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫਆਈਆਰ ਵਿੱਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਜ਼ਰੀਏ ਸਬੰਧਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇਟਾਂ ਦ...
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

hot news
ਚੰਡੀਗੜ੍ਹ/ਅੰਮ੍ਰਿਤਸਰ 29 ਜੁਲਾਈ, 2026: ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਪਿਛਲੇ ਲਗਭਗ ਸੱਤ ਮਹੀਨਿਆਂ ਦੌਰਾਨ ਸਰਹੱਦੀ ਜ਼ਿਲ੍ਹੇ ਨੇ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ, ਸੰਗਠਿਤ ਅਪਰਾਧ ਅਤੇ ਸੜਕੀ ਅਪਰਾਧਾਂ ਦੇ ਖ਼ਿਲਾਫ਼ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਇਸ ਖੇਤਰ ਵਿੱਚ ਜਨਤਕ ਸੁਰੱਖਿਆ ਹੋਰ ਮਜ਼ਬੂਤ ਹੋਈ ਹੈ। ਇਸ ਸਾਲ ਜਨਵਰੀ ਤੋਂ ਹੁਣ ਤੱਕ ਕਮਿਸ਼ਨਰੇਟ ਪੁਲਿਸ ਨੇ 111.5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ, ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਹਨ ਅਤੇ ਵੱਖ-ਵੱਖ ਕਾਰਵਾਈਆਂ ਦੌਰਾਨ 2,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਵੀ ਪਰਦਾਫ਼ਾਸ਼ ਕੀਤਾ ਹੈ, ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂ...
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

hot news
ਚੰਡੀਗੜ੍ਹ, 29 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ 'ਤੇ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼...
ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀ

hot news
ਚੰਡੀਗੜ੍ਹ, 29 ਜੁਲਾਈ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ। ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰ...
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

breaking news
*ਚੰਡੀਗੜ੍ਹ/ਘਨੌਰ, 29 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਇਲਾਕੇ ਦੇ ਕਿਸਾਨਾਂ ਦੀ ਆਜ਼ਾਦੀ ਤੋਂ ਪਹਿਲਾਂ ਤੋਂ ਚੱਲੀ ਆ ਰਹੀ ਚਿਰੋਕਣੀ ਮੰਗ ਨੂੰ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ। ਬਰਿੰਦਰ ਗੋਇਲ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦਾ ਤਹੱਈਆ ਕਰਦਿਆਂ ਅਜਾਈਂ ਵਹਿ ਜਾਂਦੇ ਨਹਿਰੀ ਪਾਣੀ ਨੂੰ ਵੱਡੇ ਪੱਧਰ ‘ਤੇ ਸਿੰਚਾਈ ਲਈ ਵਰਤਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਮੁਹਿੰਮ ਨੂੰ ਮਜ਼ਬੂਤੀ ਦਿੱਤੀ ਗਈ ਹੈ। ...