Shadow

Author: admin

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ

National, Politics, Punjab
ਬਰਨਾਲਾ, 27 ਸਤੰਬਰ    ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ  “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।       ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਰਜਿਸਟ੍ਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਓਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ।   ਇਸ ਮੌਕੇ ਸਟੇਟ ਹ...
ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

ਨਾਜਾਇਜ਼ ਮਾਈਨਿੰਗ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵੱਡੀ ਕਾਰਵਾਈ

National, Politics, Punjab
ਹੁਸ਼ਿਆਰਪੁਰ, 27 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਦੀ ਅਗਵਾਈ ਵਿਚ ਬੀਤੀ ਰਾਤ ਨਾਜਾਇਜ਼ ਮਾਈਨਿੰਗ ਗਤੀਵਿਧੀਆਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਤਿੰਨ ਕਰੈਸ਼ਰਾਂ ਦੀ ਜਾਂਚ ਕੀਤੀ ਗਈ। ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਜਾਂਚ ਦੌਰਾਨ ਇਕ ਕਰੈਸ਼ਰ ਜੋ ਮਹੀਨਿਆਂ ਪਹਿਲਾਂ ਸਸਪੈਂਡ ਕੀਤਾ ਜਾ ਚੁੱਕਾ ਸੀ, ਚਾਲੂ ਪਾਇਆ ਗਿਆ। ਮੌਕੇ ’ਤੇ 500 ਕੇ.ਵੀ.ਏ ਦਾ ਜੈਨਸੈਟ ਮਿਲਿਆ, ਜਿਸ ਨੂੰ ਕੁਝ ਸਮੇਂ ਪਹਿਲਾਂ ਹੀ ਬੰਦ ਕੀਤਾ ਗਿਆ ਸੀ। ਤਾਜ਼ਾ ਟਾਇਰਾਂ ਦੇ ਨਿਸ਼ਾਨ, ਜੈਨਸੈਟ ਦਾ ਵੱਧ ਤਾਪਮਾਨ, ਗਿੱਲੀ ਬੱਜਰੀ ਅਤੇ ਜੈਨਸੈਟ ਦੀ 1414 ਘੰਟੇ ਦੀ ਰਨਿੰਗ ਰੀਡਿੰਗ ਇਸ ਗੱਲ ਦਾ ਪ੍ਰਮਾਣ ਸੀ। ਇਸ ਮਾਮਲੇ ਵਿਚ ਥਾਣਾ ਤਲਵਾੜਾ ਵਿਚ ਐਫ.ਆਈ.ਆਰ. ਦਰਜ ਕਰਵਾਉਣ ਲਈ ਰਿਪੋਰਟ ਸੌਂਪ ਦਿੱਤੀ ਗਈ ਹੈ। ਮਾਈਨਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੈਨਸੈਟ ਦੀ ਸਮਰੱਥਾ ਅਤੇ ਚੱਲਣ ਦੇ ਘੰਟਿਆਂ ਦੇ ਆਧਾਰ ’ਤੇ ਉਤਪਾਦਿਤ ਮਾਤਰਾ ਦਾ ਮੁਲਾਂਕਣ ਕਰਕੇ ਆਰ-ਨੋਟਿਸ ਜਾਰੀ ਕੀਤਾ ਜਾਵੇ। ਨਾਲ ਹੀ, ਉਕਤ ਜੈਨਸੈਟ ਨ...
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨ ਮਿਲਣੀ

National, Politics, Punjab
ਬਰਨਾਲਾ, 27 ਸਤੰਬਰ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਮੌੜ ਨਾਭਾ ਅਤੇ ਸਹਿਣਾ ਵਿਖੇ ਕਿਸਾਨਾਂ ਨਾਲ ਮਿਲਣੀ ਕੀਤੀ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਰਲਾ ਕੇ ਉਸਦਾ ਪ੍ਰਬੰਧਨ ਕਰਨ ਲਈ ਪ੍ਰੇਰਿਆ। ਕਿਸਾਨਾਂ ਨਾਲ ਗੱਲ ਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ, ਮਨੁੱਖ ਅਤੇ ਵਾਤਾਵਰਨ 'ਤੇ ਮਾੜਾ ਪ੍ਰਭਾਵ ਪੈਂਦਾ ਹੈ, ਇਸ ਲਈ ਮਨੁੱਖੀ ਸਿਹਤ ਤੇ ਵਾਤਵਰਣ ਪ੍ਰਤੀ ਅਪਣਾ ਫ਼ਰਜ਼ ਨਿਭਾਈਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਦੇ ਅਤੇ ਜ਼ਿਲ੍ਹੇ ਤੋਂ ਬਾਹਰ ਪਰਾਲੀ ਇਕੱਠੀ ਕਰਨ ਤੇ ਡੰਪ ਲਗਾਉਣ ਲਈ ਸੱਦਾ ਦਿੱਤਾ ਹੈ। ਪ੍ਰਸ਼ਾਸਨ ਵਲੋਂ ਵੱਖ—ਵੱਖ ਪਿੰਡਾਂ ਵਿੱਚ ਪੰਚਾਇਤੀ ਸ਼ਾਮਲਾਟ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਕਿਸੇ ਐਗਰੀਕੇਟਰ/ਬੇਲਰ ਮਾਲਕ ਨੂੰ ਪਰਾਲੀ ਦੀ ਸਟੋਰੇਜ ਲਈ ਜ਼ਮੀਨ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦੇ ਹਨ। ਓਨ੍...
ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

National, Politics, Punjab
ਚੰਡੀਗੜ੍ਹ, 27 ਸਤੰਬਰ 2025: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ "ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ" ਦੇ ਵਿਸ਼ੇ 'ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਕਰਵਾਇਆ ਗਿਆ ਸੀ। ਵਰਲਡ ਫੂਡ ਇੰਡੀਆ 2025 ਸਮਾਗਮ ਵਿਖੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਖੇਤਰ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਿਵੇਸ਼ਕ ਪੱਖੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਆਪਣਾ ਉਦਯੋਗ ਸਥਾਪਤ ਕਰਨ ਲਈ ਸਬੰਧਤ ਸਾਰੀਆਂ ਪ੍ਰਵਾਨਗੀਆ...
ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

Crime, National, Politics, Punjab
ਚੰਡੀਗੜ੍ਹ/ਬਟਾਲਾ, 27 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਾਰਿਆਂ ਲਈ ਇਨਸਾਫ਼ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਅਨੁਸਾਰ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਲੋੜੀਂਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਦੀ ਦੀ ਹਵਾਲਗੀ ਹਾਸਲ ਕਰਨ ਉਪਰੰਤ ਉਸਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਅਬੂ ਧਾਬੀ ਤੋਂ ਸਫ਼ਲਤਾਪੂਰਵਕ ਭਾਰਤ ਲੈ ਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਅਨੁਸਾਰ ਬਟਾਲਾ ਦੇ ਹਰਸ਼ਾ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਉਰਫ਼ ਪਿੰਦੀ, ਸਿਰਫ਼ ਇੱਕ ਅਪਰਾਧੀ ਨਹੀਂ ਹੈ, ਸਗੋਂ ਇੱਕ ਖ਼ਤਰਨਾਕ ਅੱਤਵਾਦ-ਅਪਰਾਧ ਸਿੰਡੀਕੇਟ ਦਾ ਮੁੱਖ ਸੰਚਾਲਕ ਵੀ ਹੈ। ਦੱਸਣਯੋਗ ਹੈ ਕਿ ਪਿੰਦੀ ਨੂੰ ਬਟਾਲਾ ਪੁਲਿਸ ਦੀ ਟੀਮ ਯੂਏਈ ਤੋਂ ਭਾਰਤ ਲੈ ਕੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਿੰਦੀ ਅੰਤਰਰਾਸ਼ਟਰੀ ਪੱਧਰ ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀ...
ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

ਬਰਨਾਲਾ ਜ਼ਿਲ੍ਹੇ ਵਿੱਚੋਂ ਝੋਨੇ ਦੀ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰਨ ਲਈ ਹਰ ਸੰਭਾਵੀ ਉਪਰਾਲੇ ਕੀਤੇ ਜਾਣ : ਡਿਪਟੀ ਕਮਿਸ਼ਨਰ ਟੀ ਬੈਨਿਥ

National, Politics, Punjab
ਠੀਕਰੀਵਾਲ, 26 ਸਤੰਬਰ ਜਿਲ੍ਹਾ ਬਰਨਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਸਬੰਧੀ ਜ਼ਿਲ੍ਹੇ ਨੂੰ 12 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਕਲੱਸਟਰ ਲਈ ਅਫਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਉਸ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ।ਇਸ ਮੌਕੇ ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੱਸਟਰ ਅਫਸਰ ਸਹਾਇਕ ਕਲੱਸਟਰ ਅਫਸਰਾਂ, ਨੋਡਲ ਅਫਸਰਾਂ, ਪਟਵਾਰੀਆਂ, ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਦੀ ਮਦਦ ਨਾਲ ਕਿਸਾਨਾਂ ਨੂੰ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਮਨਰੇਗਾ ਵਰਕਰਾਂ, ਸਹਿਕਾਰੀ ਸਭਾਵਾਂ ਅਤੇ ਹੋਰ ਸਥਾਨਕ ਸੰਸਥਾਵਾਂ ਦੀ ਭਾਗੀਦਾਰੀ ਨਾਲ ਵੱਡੇ ਪੱਧਰ ’ਤੇ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਅੱਜ ਪਿੰਡ ਠੀਕਰੀਵਾਲ ਵਿਖੇ ਰਸਨਪ੍ਰੀਤ ਸਿ...
ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ  04 ਜਾਇਦਾਦਾਂ ਨੂੰ ਢਾਹਿਆ

ਐਸ.ਪੀ.ਅਤੇ ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਲੋਂ 04 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ 04 ਜਾਇਦਾਦਾਂ ਨੂੰ ਢਾਹਿਆ

National, Politics, Punjab
ਅਹਿਮਦਗੜ੍ਹ/ਮਾਲੇਰਕੋਟਲਾ 26 ਅਕਤੂਬਰ : ਐਸ.ਐਸ.ਪੀ.ਨੇ ਨਗਰ ਕੌਸ਼ਲ ਅਹਿਮਦਗੜ੍ਹ ਦੇ ਸਹਿਯੋਗ ਨਾਲ 04 ਨਸ਼ਾ ਤਸਕਰਾਂ ਦੀਆਂ ਮਾਲਕੀ ਵਾਲੀਆਂ ਅਣ-ਅਧਿਕਾਰਤ 04 ਜਾਇਦਾਦਾਂ ਢਾਹ ਦਿੱਤੀਆਂ ਜੋ ਕਈ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ। ਇਹ ਕਾਰਵਾਈ ਅਹਿਮਦਗੜ੍ਹ ਦੇ ਵਾਰਡ ਨੰ.09 ਅਤੇ ਵਾਰਡ ਨੰ.10 ਵਿੱਚ ਉਨ੍ਹਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਹੈ। ਢਾਹੁਣ ਦੀ ਮੁਹਿੰਮ ਐਸ.ਪੀ. ਰਾਜਨ ਸਰਮਾਂ, ਕਾਰਜ ਸਾਧਕ ਅਫ਼ਸਰ ਵਿਕਾਸ ਉੱਪਲ ਅਤੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਈ ਗਈ ਜਿਸ ਵਿੱਚ ਕਾਨੂੰਨੀ ਪ੍ਰੋਟੋਕੋਲ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਅਤੇ ਜਨਤਕ ਵਿਵਸਥਾ ਬਣਾਈ ਰੱਖੀ ਗਈ। ਐਸ.ਪੀ. ਰਾਜਨ ਸਰਮਾਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ ਐਕਟ ਦੇ ਕਈ ਮਾਮਲ ਦਰਜ ਹਨ । ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ 'ਤੇ ਜ਼ੋਰ ਦਿੰਦੇ ਹੋਏ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਅਤੇ ਆਪਣੇ ਨੌਜਵਾਨਾਂ ਦੀ ਰੱਖਿਆ ਲਈ ਵਚਨਬੱਧ ਹੈ...
ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

ਡੀ.ਸੀ. ਅਤੇ ਐਸ.ਐਸ.ਪੀ. ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਨਿੱਤਰੇ ਮੈਦਾਨ ‘ਚ

National, Politics, Punjab
ਮਾਨਸਾ, 26 ਸਤੰਬਰ:             ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਅਤੇ ਐਸ.ਐਸ.ਪੀ ਸ੍ਰੀ ਭਾਗੀਰਥ ਸਿੰਘ ਮੀਨਾ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਖੁਦ ਮੈਦਾਨ ਵਿਚ ਨਿੱਤਰੇ ਹੋਏ ਹਨ। ਉਨ੍ਹਾਂ ਵੱਲੋਂ ਜਿੱਥੇ ਲਗਾਤਾਰ ਪਿੰਡਾਂ ਵਿਚ ਕਿਸਾਨ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕੋਆਪਰੇਟਿਵ ਸੁਸਾਇਟੀਆਂ ਵਿਖੇ ਖੇਤੀ ਮਸ਼ੀਨਰੀ ਦੀ ਜਾਂਚ ਕੀਤੀ ਜਾ ਰਹੀ ਹੈ।             ਪਿੰਡ ਜੋਗਾ, ਰੱਲਾ ਤੇ ਅਕਲੀਆ ਵਿਖੇ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂੰਹਦ ਨਾਲ ਜਿੱਥੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਆਧੁਨਿਕ ਤਕਨੀਕ ਅਤੇ ਸਰਕਾਰ ਵੱਲੋਂ ਸਬਸਿਡੀ ਉਤੇ ਦਿ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਕੀਤੀ

National, Politics, Punjab
ਮਾਨਸਾ, 26 ਸਤੰਬਰ: ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ।             ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜ੍ਹਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜ੍ਹਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਵਧਾਈ ਜਾਵੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।             ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੁੱਟੀਆਂ ਸੜ੍ਹਕਾਂ ਦੀ ਰਿਪੇਅਰ ਕਰਵਾਈ ਜਾਵੇ ਅਤੇ ਬਲੈਕ ਸਪੋਟ ਏਰੀਏ ਵਿਚ ਰਿਫਲੈਕਟਰ ਲਗਾਏ ਜਾਣ ਅਤੇ ਹੋਰ ਲੋੜੀਂਦੇ ਉਪਰਾਲੇ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ...
ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

ਦਫ਼ਤਰਾਂ ‘ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 26 ਸਤੰਬਰ:                 ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ।                 ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।                 ਡਿਪਟੀ ਕਮਿਸ਼ਨਰ ਨੇ ਆਖਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤਰਜੀਹੀ ਆਧਾਰ 'ਤੇ ਇੰਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ।                 ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਸ੍ਰੀ ਰਾਮ ਕ...