Shadow

Author: admin

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ

National, Politics, Punjab
ਚੰਡੀਗੜ੍ਹ, 24 ਸਤੰਬਰ: ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ। ਇਸ ਫੰਡ ਵਿੱਚ ਅਧਿਕਾਰੀਆਂ, ਜਿਹਨਾਂ ਵਿੱਚ ਡਾਇਰੈਕਟਰ, ਕੰਟਰੋਲਰ ਵਿੱਤ ਅਤੇ ਲੇਖਾ, ਵਧੀਕ ਡਾਇਰੈਕਟਰ, ਸੰਯੁਕਤ ਡਾਇਰੈਕਟਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ/ਜ਼ਿਲ੍ਹਾ ਕੰਟਰੋਲਰ, ਸਹਾਇਕ ਕੰਟਰੋਲਰ/ਲੇਖਾ ਅਧਿਕਾਰੀ, ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ, ਸਹਾਇਕ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਅਤੇ ਇੰਸਪੈਕਟਰ ਸ਼ਾਮਲ ਹਨ, ਨੇ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵਿਭਾਗੀ ਕਰਮਚਾਰੀਆਂ ਦੀ ਸਹਿਮਤੀ ਵਾਲੇ ਡਾਇਰੈਕਟਰ (ਖਜ਼ਾਨਾ) ਨੂੰ ਲਿਖੇ ਗਏ ਪੱਤਰ ਦੀ ਕਾਪੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੌਂਪੀ ਗਈ।...
ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਕਲਾ ਭਵਨ ਵਿਖੇ 10ਵੇਂ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਇੱਕ ਈ-ਯੋਗ ਐਪ, ਵਿਭਾਗ ਦੀ ਅਧਿਕਾਰਤ ਵੈੱਬਸਾਈਟ ਅਤੇ ਆਈ.ਆਰ.ਏ. (ਉਦਯੋਗ, ਖੋਜ ਅਤੇ ਅਕਾਦਮੀਆ) ਚੈਂਬਰ ਆਫ਼ ਆਯੁਰਵੇਦ ਸਮੇਤ ਕਈ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਸਿਹਤ ਮੰਤਰੀ ਨੇ ਸਮਾਗਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਪਹਿਲਕਦਮੀਆਂ ਲੋਕਾਂ ਦੇ ਲਾਭ ਲਈ ਤਕਨਾਲੋਜੀ ਰਾਹੀਂ ਆਯੁਰਵੇਦ ਦੀ ਪਹੁੰਚਯੋਗਤਾ ਵਧਾਉਣ ਅਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਰੋਕਥਾਮ, ਸਿਹਤ ਪ੍ਰੋਤਸਾਹਨ, ਇਲਾਜ ਅਤੇ ਮੁੜਵਸੇਬੇ ਲਈ ਇਸਦੇ ਸਦੀਵੀ ਸਿਧਾਂਤਾਂ ਨੂੰ ਲਾਗੂ ਕਰਕੇ ਰੋਜ਼ਾਨਾ ਜੀਵਨ ਵਿੱਚ ਆਯੁਰਵੇਦ ਨੂੰ ਇੱਕ ਸੰਪੂਰਨ ਵਿਗਿਆਨ ਵਜੋਂ ਅਪਣਾਉਣ `ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਧੁਨਿਕ ਡਿਜੀਟਲ ਪਲੇਟਫਾਰਮਾਂ ਨੂੰ ਅਪਣਾਉਣ ਦਾ  ਉਦੇਸ਼ ਆਯੁਰਵੈਦਿਕ ਗਿਆਨ ਅਤੇ ਸੇਵਾਵਾਂ ਤੱਕ ਜਨਤਕ ਪਹੁੰਚ ਨੂੰ ਵਧਾ...
ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ ‘ਤੇ ਸਵਾਲ ਚੁੱਕੇ

National, Politics, Punjab
ਚੰਡੀਗੜ੍ਹ, 24 ਸਤੰਬਰ: ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਦੁਆਰਾ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 7,710 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਬੇ ਵਿੱਚ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ.ਸੀ.ਆਈ.) ਰਾਹੀਂ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ "ਚਿੱਟੇ ਸੋਨੇ" ਭਾਵ ਨਰਮੇ ਦੀ ਮੰਡੀਆਂ ‘ਚ ਆਮਦ ਦੇ ਬਾਵਜੂਦ ਸੀ.ਸੀ.ਆਈ. ਦੀ ਗੈਰ-ਹਾਜ਼ਰੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਐਮ.ਐਸ.ਪੀ. ਤੋਂ ਘੱਟ ਕੀਮਤ 'ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣੀ ਪੈ ਰਹੀ ਹੈ। ਅੱਜ ਸ਼ਾਮ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ  ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਲਈ ਕੇਂਦਰ ਦੇ ਖੋਖਲੇ ਵਾਅਦਿਆਂ ਦੀ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਫਸਲੀ ਵਿਭਿੰਨਤਾ ਸਬੰਧੀ ਸਰਗਰਮ ਪਹਿਲਕਦਮੀਆਂ ਸਦਕਾ ਸੂਬੇ ਵਿ...
*ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ*

*ਪੰਜਾਬ ਵੱਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਫਾਈਨਲ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼: ਹਰਪਾਲ ਸਿੰਘ ਚੀਮਾ*

National, Politics, Punjab
ਚੰਡੀਗੜ੍ਹ, 24 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਬਕਾਇਆ ਰਿਕਵਰੀ ਲਈ ਪੰਜਾਬ ਵਨ ਟਾਈਮ ਸੈਟਲਮੈਂਟ ਸਕੀਮ, 2025' 1 ਅਕਤੂਬਰ, 2025 ਤੋਂ 31 ਦਸੰਬਰ ਤੱਕ ਲਾਗੂ ਰਹੇਗੀ, 2025, ਅਤੇ ਇਸ ਸਕੀਮ ਦਾ ਉਦੇਸ਼ ਜੀਐਸਟੀ ਤੋਂ ਪਹਿਲਾਂ ਦੇ ਵੱਖ-ਵੱਖ ਕਾਨੂੰਨਾਂ ਵਿੱਚ ਲਗਭਗ 11,968.88 ਕਰੋੜ ਰੁਪਏ ਦੇ ਬਕਾਇਆ ਰਿਕਵਰੀ ਨਾਲ ਸਬੰਧਤ ਲਗਭਗ 20,039 ਲੰਬਿਤ ਮਾਮਲਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਕਾਫ਼ੀ ਰਾਹਤ ਮਿਲੇਗੀ। ਇਸ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐਸ) ਦਾ ਐਲਾਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲ, ਜਿਸਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਹੈ, 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੀ ਗਈ ਤੀਜੀ ਅਜਿਹੀ ਸਕੀਮ ਹੈ, ਅਤੇ ਇਹ ਟੈਕਸਦਾਤਾਵਾਂ ਲਈ ਆਪਣੇ ਬਕਾਏ ਦਾ ਨਿਪਟਾਰਾ ਕਰਨ ਦਾ ਆਖਰੀ ਮੌਕਾ ਹੋਵੇਗਾ। ਉਨ੍ਹਾਂ ਕਿਹਾ ਕਿ 1 ਜਨਵਰੀ, 2026 ...
ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਲਿਆਂਦੀ ਨਵੇਕਲੀ ਨੀਤੀ

National, Politics, Punjab
ਚੰਡੀਗੜ੍ਹ, 24 ਸਤੰਬਰ: ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡਾਕਟਰਾਂ ਦਾ ਸਨਮਾਨ ਕਰਨ ਲਈ ਆਪਣੀ ਕਿਸਮ ਦੀ ਪਹਿਲੀ ਨੀਤੀ ਪੇਸ਼ ਕੀਤੀ ਹੈ। ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕੀਤਾ। ਸੰਸਥਾਗਤ, ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਣਾਲੀ ਵਰਗੀਆਂ ਵਿਸ਼ੇਸ਼ਤਾਵਾਂ ਵਾਲੀ ਇਹ ਨੀਤੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੁਆਰਾ ਲਾਗੂ ਕੀਤੀ ਜਾਵੇਗੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਤੌਰ `ਤੇ ਸੂਬਾ ਪੱਧਰੀ ਸਮਾਗਮ ਵਿੱਚ ਪੁਰਸਕਾਰ ਪ੍ਰਦਾਨ ਕਰਨਗੇ। ਇਹ ਉਪਰਾਲਾ ਪੰਜਾਬ ਦੀਆਂ ਸਿਹਤ ਸੇਵਾਵਾਂ ਦੀ ਰੀੜ੍ਹ ਮੰਨੇ ਜਾਂਦੇ ਡਾਕਟਰਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸਾਲ 60 ਡਾਕਟਰਾਂ ਨੂੰ ਇਸ ਨਵੀਂ ਨੀਤੀ ਤਹਿਤ ਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 207ਵੇਂ ਦਿਨ ਪੰਜਾਬ ਪੁਲਿਸ ਵੱਲੋਂ 321 ਗ੍ਰਾਮ ਹੈਰੋਇਨ ਅਤੇ 73 ਹਜ਼ਾਰ ਰੁਪਏ ਡਰੱਗ ਮਨੀ ਸਮੇਤ 52 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 24 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 207ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 299 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 52 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 207 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,771 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 321 ਗ੍ਰਾਮ ਹੈਰੋਇਨ, 13 ਕਿਲੋ ਭੁੱਕੀ, 320 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 73100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ...
ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

ਕੇਰਲ ਦੇ ਖੁਰਾਕ ਸਪਲਾਈ ਮੰਤਰੀ ਜੀ.ਆਰ. ਅਨਿਲ ਵੱਲੋਂ ਪੰਜਾਬ ਸਰਕਾਰ ਦੀ ਸੁਚਾਰੂ ਖਰੀਦ ਪ੍ਰਣਾਲੀ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ, 24 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਖ਼ਰੀਦ ਪ੍ਰਣਾਲੀ ਦੀ ਅੱਜ ਕੇਰਲ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਮੰਤਰੀ ਸ੍ਰੀ ਜੀ.ਆਰ. ਅਨਿਲ ਨੇ ਭਰਪੂਰ ਪ੍ਰਸ਼ੰਸਾ ਕੀਤੀ। ਸੀ੍ ਅਨਿਲ ਨੂੰ ਖ਼ਰੀਦ ਪ੍ਰਕਿਰਿਆ ਅਤੇ ਇਸਦੀ ਮਜ਼ਬੂਤੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਅਨਾਜ ਭਵਨ ਵਿਖੇ ਪਹੁੰਚੇ ਪਤਵੰਤਿਆਂ ਨੂੰ ਖ਼ਰੀਦ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦੇ ਹੋਏ, ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸਿਰਫ਼  1.5 ਫੀਸਦ ਹੈ, ਪਰ ਇਸ ਦੇ ਬਾਵਜੂਦ ਪੰਜਾਬ ਕੇਂਦਰੀ ਪੂਲ ਵਿੱਚ ਕਣਕ ਦਾ ਲਗਭਗ 40-45 ਫੀਸਦ ਅਤੇ ਝੋਨਾ 20-25 ਫੀਸਦ ਯੋਗਦਾਨ ਪਾਉਂਦਾ ਹੈ। ਹੋਰ ਜਾਣਕਾਰੀ ਦਿੰਦੇ ਹੋਏ, ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਨਾਜ ਖਰੀਦ ਪੋਰਟਲ `ਤੇ 8 ਲੱਖ ਤੋਂ ਵੱਧ ਕਿਸਾਨ, 25000 ਆੜ੍ਹਤੀਏ, 5000 ਮਿੱਲਰ ਅਤੇ...
ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ  24 ਸਤੰਬਰ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੋਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜੀਊਣ ਦਾ ਮੌਕਾ ਦੇਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀਆਂ ਲਿਆਉਣਗੇ, ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਕੋਈ ਵੀ ਪਰਿਵਾਰ ਬੇਸਹਾਰਾ ਨਾ ਰਹੇ ਅਤੇ ਹਰੇਕ ਵਿਅਕਤੀ ਆਪਣੇ ਜੀਵਨ ਵਿੱਚ ਆਤਮ-ਨਿਰਭਰਤਾ ਦਾ ਰਾਹ ਚੁਣੇ। ਇਹ ਯਤਨ “ਆਤਮ ਨਿਰਭਰ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ...
ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

ਪੰਜਾਬ ਵੱਲੋਂ ਕੈਂਸਰ ਅਤੇ ਨਜ਼ਰ ਸਬੰਧੀ ਦੇਖਭਾਲ ਲਈ ਆਪਣੀ ਕਿਸਮ ਦੀ ਪਹਿਲੀ ਏ.ਆਈ. ਅਧਾਰਤ ਸਕ੍ਰੀਨਿੰਗ ਦੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਇਹਤਿਆਤੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਇਤਿਹਾਸਕ ਕਦਮ ਤਹਿਤ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਅੱਜ ਛਾਤੀ ਦੇ ਕੈਂਸਰ, ਸਰਵਾਈਕਲ ਕੈਂਸਰ ਅਤੇ ਨਜ਼ਰ ਦੀ ਕਮਜ਼ੋਰੀ ਦਾ ਸਮਾਂ ਰਹਿੰਦਿਆਂ ਪਤਾ ਲਗਾਉਣ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਆਰਟੀਫੀਸ਼ੀਅਲ ਇੰਟੈਲੀਜੈਂਸ -ਸਮਰੱਥ ਸਕ੍ਰੀਨਿੰਗ ਡਿਵਾਈਸਾਂ ਨੂੰ ਲਾਂਚ ਕੀਤਾ । ਪੰਜਾਬ ਸਰਕਾਰ ਦੀ ਇਹ ਪਹਿਲ, ਜੋ ਕਿ ਏ.ਸੀ.ਟੀ. ਗ੍ਰਾਂਟਸ ਦੇ ਸਹਿਯੋਗ ਨਾਲ ਲਾਗੂ ਕੀਤੀ ਗਈ ਹੈ, ਨੇ ਪੰਜਾਬ ਦੇ ਅੱਠ ਜਿ਼ਲ੍ਹਿਆਂ ਵਿੱਚ ਪੋਰਟੇਬਲ, ਰੇਡੀਏਸ਼ਨ-ਮੁਕਤ, ਅਤੇ ਏ.ਆਈ.-ਪਾਵਰਡ ਡਿਵਾਈਸਾਂ ਲਿਆਂਦੀਆਂ ਹਨ। ਇਨ੍ਹਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਨਿਰਾਮਈ ਨਾਮਕ ਕੰਪਨੀ ਦੁਆਰਾ ਨਿਰਮਿਤ ਥਰਮਲਾਈਟਿਕਸ, ਸਰਵਾਈਕਲ ਕੈਂਸਰ ਦੀ ਜਾਂਚ ਲਈ ਪੈਰੀਵਿੰਕਲ ਕੰਪਨੀ ਵੱਲੋਂ ਬਣਾਈ  ਸਮਾਰਟ ਸਕੋਪ ਅਤੇ ਨਜ਼ਰ ਕਮਜ਼ੋਰੀ ਦੀ ਜਾਂਚ ਲਈ ਫੋਰਸ ਹੈਲਥ ਦੁਆਰਾ ਤਿਆਰ ਕੀਤਾ ਪੋਰਟੇਬਲ ਆਟੋਰੀਫ੍ਰੈਕਟੋਮੀਟਰ ਸ਼ਾਮਲ ਹਨ।ਇਸ ਦੌਰਾਨ ਸਾਰੇ ਯੰਤਰਾਂ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਸਿਹਤ ਸੰਭਾਲ...
ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 23 ਸਤੰਬਰ: ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਦੀ ਵਕਾਲਤ ...