ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ
ਚੰਡੀਗੜ੍ਹ, 23 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ।
ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ।
ਪੰਜਾਬ ਲਈ ਇਸ ਨੂੰ ਇਤਿਹਾਸਕ ਦ...








