Shadow

Author: admin

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਸਪਲਾਈ ਵਿੱਚ ਸ਼ਾਮਲ , ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਆਧੁਨਿਕ ਹਥਿਆਰਾਂ ਅਤੇ 2.5 ਲੱਖ ਰੁਪਏ ਹਵਾਲਾ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀ ਮੇਓ (ਅੰਮ੍ਰਿਤਸਰ), ਮਨਬੀਰ ਸਿੰਘ (26) ਵਾਸੀ ਵਾਨ ਤਾਰਾ ਸਿੰਘ (ਤਰਨਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ, ਮੁੰਬਈ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ ਪੀਐਕਸ5 ਪਿਸਤੌਲਾਂ, ਤਿੰਨ 9 ਐਮਐਮ ਗਲਾਕ, ਇੱਕ 9ਐਮਐਮ ਬ੍ਰੇਟਾ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

National, Politics, Punjab
*ਚੰਡੀਗੜ੍ਹ/ਲੁਧਿਆਣਾ, 22 ਸਤੰਬਰ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ ਤੋਂ ਕਟਾਣੀ (1.23 ਕਿਲੋਮੀਟਰ), ਚੰਡੀਗੜ੍ਹ ਸੜਕ ਤੋਂ ਛੰਦੜਾਂ (1.20 ਕਿਲੋਮੀਟਰ), ਐਲ.ਸੀ ਸੜਕ ਤੋਂ ਹੀਰਾਂ ਤੋਂ ਬਰਵਾਲਾ ਤੋਂ ਸਾਹਨੇਵਾਲ ਤੋਂ ਰਾਮਗੜ੍ਹ (10.70 ਕਿਲੋਮੀਟਰ), ਹੀਰਾਂ ਤੋਂ ਕਨੇਚ (2.12 ਕਿਲੋਮੀਟਰ) ਅਤੇ ਸਾਹਨੇਵਾਲ ਖ਼ੁਰਦ ਸੜਕ (0.73 ਕਿਲੋਮੀਟਰ) ਸ਼ਾਮਲ ਹਨ। ਸ. ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਖੇਤਰ ਵਿੱਚ ਸੜਕੀ ਸੰਪਰਕ ਵਧੇਗਾ ਅਤੇ ਲੋਕਾਂ ਨੂੰ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ-ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ...
‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 22 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 205 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,540 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਕਬਜ਼ੇ ਵਿੱਚੋਂ 922 ਗ੍ਰਾਮ ਹੈਰੋਇਨ, 4 ਕਿਲੋ ਭੁੱਕੀ, 336 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ-ਮੁੱਖ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਰਜਿਸਟ੍ਰੇਸ਼ਨ 23 ਸਤੰਬਰ ਤੋਂ ਹੋਵੇਗੀ ਸ਼ੁਰੂ-ਮੁੱਖ ਮੰਤਰੀ

National, Politics, Punjab
*ਚੰਡੀਗੜ੍ਹ, 22 ਸਤੰਬਰ*: ਸੂਬੇ ਦੇ ਨਾਗਰਿਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਦਾ ਮਨੋਰਥ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮੁਹੱਈਆ ਕਰਵਾਉਣਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੋਕ ਪੱਖੀ ਸਕੀਮ ਲਈ ਰਜਿਸਟ੍ਰੇਸ਼ਨ ਮੰਗਲਵਾਰ (23 ਸਤੰਬਰ) ਤੋਂ ਬਰਨਾਲਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਤੋਂ ਹੋਵੇਗੀ ਜਿਸ ਨਾਲ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੋਵੇਗੀ ਅਤੇ ਇਸ ਨੂੰ 10-12 ਦਿਨਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ 128 ਥਾਵਾਂ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਵੀ 128 ਥਾਵਾਂ ’ਤੇ ਕੈਂਪ ਲਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਇਸ ਇਤਿਹਾਸਕ ਸਕੀਮ ਦੀ ਸ਼ੁਰੂਆਤ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿ...
ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹੜ੍ਹਾਂ ਪਿੱਛੋਂ ਸਥਿਤੀ ਲਗਾਤਾਰ ਆਮ ਵਾਂਗ ਹੋ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰ ਨਿਰੰਤਰ ਆਪੋ-ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਹੁਣ ਤੱਕ ਕੁੱਲ 219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਜਾਰੀ ਹਨ ਅਤੇ 10 ਹੜ੍ਹ ਪ੍ਰਭਾਵਿਤ ਵਿਅਕਤੀ ਉਥੇ ਠਹਿਰੇ ਹੋਏ ਹਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਤੱਕ ਸੂਬੇ ਭਰ ਵਿੱਚ 25 ਕੈਂਪ ਜਾਰੀ ਸਨ, ਜਿਨ੍ਹਾਂ ਵਿੱਚ 163 ਵਿਅਕਤੀ ਠਹਿਰੇ ਹੋਏ ਸਨ। ਮਾਲ ਮੰਤਰੀ ਨੇ ਦੱਸਿਆ ਕਿ ਫ਼ਾਜ਼ਿਲਕਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਰਾਹਤ ਕੈਂਪਾਂ 'ਚ ਕੱਲ੍ਹ ਤੱਕ ਕ੍ਰਮਵਾਰ 50 ਅਤੇ 103 ਵਿਅਕਤੀ ਠਹਿਰੇ ਹੋਏ ਸਨ ਪਰ ਅੱਜ ਇੱਥੋਂ ਸਾਰੇ ਪ੍ਰਭਾਵਿਤ ਵਿਅਕਤੀ ਆਪੋ-ਆਪਣੇ ਘਰਾਂ ਨੂੰ ਚਲੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਵਿਆਪਕ ਯਤਨਾਂ ਸਦਕਾ 1 ਅਗਸਤ ਤੋਂ ਲੈ ਕੇ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ 23,340 ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ (       ) - ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ ਪਿੰਡ ਨਿੱਕੇ ਠੇਠਰਕੇ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਰਾਵੀ ਦਰਿਆ ਦੇ ਧੁੱਸੀ ਬੰਨ੍ਹ `ਤੇ ਵੀ ਪਹੁੰਚੇ ਜਿੱਥੇ ਬੰਨ੍ਹ ਨੂੰ ਪਏ ਪਾੜ ਨੂੰ ਪੂਰੇ ਜਾਣ ਅਤੇ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਸੇਵਾ ਚੱਲ ਰਹੀ ਸੀ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਅਤੇ 1.10 ਲੱਖ ਦੇ ਕਰੀਬ ਵਸੋਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਟੁੱਟਣ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਖੇਤਾਂ ਵਿੱਚ ਰੇਤ ਤੇ ਮਿੱਟੀ ਆ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਬਹੁਤ ਜਲਦੀ ਹੜ੍ਹ ਪੀੜ੍ਹਤਾਂ ਨੂੰ ਮੁ...
ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਗੁਰਦਾਸਪੁਰ, 22 ਸਤੰਬਰ (       ) - ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਹਯਾਤ ਨਗਰ ਵਿਖੇ 2.81 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ 1.34 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। 17.03 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਬਣਾਈ ਜਾਵੇਗੀ। ਪਿੰਡ ਦੇ ਛੱਪੜ ਦੀ ਰੀਟੇਨਿੰਗ ਵਾਲ, ਛੱਪੜ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਅਤੇ ਲਾਈਟਾਂ ਲਗਾਉਣ ਉੱਪਰ 50 ਲੱਖ ਰੁਪਏ, ਪਿੰਡ ਦੀ ਡਿਸਪੈਂਸਰੀ ਵਿੱਚ ਇੱਕ ਨਵਾਂ ਕਮਰਾ ਬਣਾਉਣ ਲਈ 5 ਲੱਖ ਰੁਪਏ, ਪਿੰਡ ਦੀ ਫਿਰਨੀ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 22 ਸਤੰਬਰ: ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਕਿੰਨੇ ਹੀ ਗਾਇਕਾਂ ਨੂੰ ਉਨ੍ਹਾਂ ਨੇ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ। ਹਰ ਪਲ ਸੰਗੀਤਕ ਧੁਨਾਂ ਵਿੱਚ ਸਾਹ ਲੈਣ ਵਾਲੇ ਚਰਨਜੀਤ ਅਹੂਜਾ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਉੱਤੇ ਸੌਂਦ ਨੇ ਅਹੂਜਾ ਪਰਿਵਾਰ ਨਾਲ ਹਮਦਰਦੀ ਦ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

National, Politics, Punjab
ਫ਼ਰੀਦਕੋਟ, 22 ਸਤੰਬਰ   (   ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ। ਉਨ੍ਹਾਂ ਦੇ ਉਪਦੇਸ਼ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨਿਮਰਤਾ ਅਤੇ ਆਪਸੀ ਪ੍ਰੇਮ ਦੇ ਜੀਵੰਤ ਸੁਨੇਹੇ ਹਨ। ਬਾਬਾ ਫਰੀਦ ਜੀ ਨੇ ਆਪਣੇ ਸ਼ਬਦਾਂ ਰਾਹੀਂ ਲੋਕਾਂ ਨੂੰ ਅਸਲੀ ਮਨੁੱਖਤਾ ਦਾ ਮਰਮ ਸਮਝਾਇਆ ਅਤੇ ਦੱਸਿਆ ਕਿ ਸਾਦਗੀ ਅਤੇ ਸਚਾਈ ਨਾਲ ਭਰਪੂਰ ਜੀਵਨ ਹੀ ਸੱਚੇ ਅਰਥਾਂ ਵਿੱਚ ਆਦਰਸ਼ ਜੀਵਨ ਹੈ। ਸਪੀਕਰ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮੌਜੂਦਾ ਸਮੇਂ ਦੇ ਪਦਾਰਥਵਾਦੀ ਅਤੇ ਤਣਾਅ-ਭਰੇ ਸਮਾਜ ਲਈ ਹੋਰ ਵੀ ਵੱਧ ਮਹੱਤਵਪੂਰਨ ਹੈ। ਜੇ ਅਸੀਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਪ੍ਰੇਮ, ਸਹਿਣਸ਼ੀਲਤਾ ਅਤੇ ਮਿਲਜੁਲ ਨਾਲ ਜੀਵਨ ਬਿਤਾਈਏ ਤਾਂ ਇੱਕ ਸੁੰਦਰ ਅਤੇ ਸਮਰੱਥ ਸਮਾਜ ਦੀ ਸਿਰਜਣਾ ਸੰਭਵ ਹੈ। ਸ. ਸੰਧਵਾਂ ਨੇ ਇਹ ਵੀ ਕਿਹਾ ਕਿ ਬਾਬਾ ਫ...
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ

National, Politics, Punjab
ਖਡੂਰ ਸਾਹਿਬ/ਤਰਨ ਤਾਰਨ, 22 ਸਤੰਬਰ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਸਵੱਛਤਾ ਹੀ ਸੇਵਾ ਮੁਹਿੰਮ 2025 ਤਹਿਤ ਪਿੰਡ ਏਕਲ ਗੱਡਾ ਬਲਾਕ ਖਡੂਰ ਸਾਹਿਬ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ , ਇਸ ਮੌਕੇ ਤੇ ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਹਰ ਸਾਲ ਸਵੱਛਤਾ ਹੀ ਸੇਵਾ ਪੰਦਰਵਾੜਾ ਇੱਕ ਵੱਖਰੇ ਥੀਮ ਤਹਿਤ ਮਨਾਇਆ ਜਾਦਾ ਹੈ । ਉਨ੍ਹਾਂ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਇਸ ਸਾਲ ਦਾ ਥੀਮ “ਸਵੱਛ ਉਤਸਵ ” ਹੈ ਅਤੇ ਸਵੱਛਤਾ ਹੀ ਸੇਵਾ ਮੁਹਿੰਮ 2025 ਗਤੀਵਿਧੀਆ ਦੇ ਮੁੱਖ ਪੰਜ ਥੀਮ ਹਨ - ਬਲੈਕ ਸਪੋਟ ਗੰਦਗੀ ਵਾਲੀਆ ਥਾਵਾ ਦੀ ਸਫਾਈ, ਜਨਤਕ ਥਾਵਾਂ ਦੀ ਸਾਫ-ਸਫਾਈ, ਸਫਾਈ ਮਿੱਤਰਾ ਸੁਰੱਖਿਆ ਸ਼ਿਵਰ, ਕਲੀਨ ਗ੍ਰੀਨ ਉਤਸਵ, ਜਨ ਜਾਗਰੂਕਤਾ ਪ੍ਰੋਗਰਾਮ । ਇਸ ਮੌਕੇ ਤੇ ਸਰਪੰਚ,ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਅਤੇ ਸਫਾਈ ਕਰਮੀਆਂ ਵੱਲੋ ਇਹ ਪ੍ਰਣ ਲਿਆ ਗਿਆ, ਕਿ ਸਭ ਤੋ ਪਹਿਲਾ ਸਫਾਈ ਦੀ ਮੁਹਿੰਮ ਆਪਣੇ ਘਰ ਤੋ ...