ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ*
ਚੰਡੀਗੜ੍ਹ, 20 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ ਬਣੀਆਂ ਲਾਇਬ੍ਰੇਰੀਆਂ ਦੀ ਗਿਣਤੀ 275 ਤੱਕ ਪਹੁੰਚ ਗਈ ਹੈ। ਪੇਂਡੂ ਖੇਤਰਾਂ ਵਿੱਚ ਇਹ ਲਾਇਬ੍ਰੇਰੀਆਂ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 58 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹ...








