Tuesday, March 10
Shadow

Author: Sukhjinder Singh

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

Politics
ਮਲੋਟ, 02  ਫ਼ਰਵਰੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬੁਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਜ਼ੁਰਗਾਂ ਨੂੰ ਸਨਮਾਨਜੋਗ, ਸੁਰੱਖਿਅਤ ਅਤੇ ਸੁਖਦਾਈ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਹੀ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ, ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਦਿੱਤਾ ਭਰੋਸਾ

Punjab
*ਚੰਡੀਗੜ੍ਹ, 2 ਫ਼ਰਵਰੀ:* ਪੰਜਾਬ ਦੇ ਮਾਲ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵੱਖ-ਵੱਖ ਯੂਨੀਅਨਾਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇੱਥੇ ਪੰਜਾਬ ਭਵਨ ਵਿਖੇ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਖੋ-ਵੱਖ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮਾਲ ਮੰਤਰੀ ਨੇ ਵੱਖ-ਵੱਖ ਐਸੋਸੀਏਸ਼ਨਾਂ ਤੇ ਯੂਨੀਅਨਾਂ ਵੱਲੋਂ ਰੱਖੀਆਂ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਜਲਦੀ ਨਿਪਟਾਇਆ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਮੁੱਖ ਮੰਤਰੀ ਜਾਂ ਵਿੱਤ ਵਿਭਾਗ ਦੇ ਪੱਧਰ ‘ਤੇ ਹੱਲ ਹੋਣਗੀਆਂ,...
“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਮੈਗਾ ਕੈਂਪ – ਵਧੀਕ ਡਿਪਟੀ ਕਮਿਸ਼ਨਰ

local news
ਫ਼ਿਰੋਜ਼ਪੁਰ, 02 ਫਰਵਰੀ :           ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਬਜ਼ੁਰਗਾਂ ਦੀ ਦੇਖਭਾਲ, ਸਤਿਕਾਰ ਤੇ ਸੇਵਾ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮਦ ਬੰਬਾਹ ਨੇ ਫ਼ਿਰੋਜ਼ਪੁਰ ਵਿਖੇ 'ਸਾਡੇ ਬਜ਼ੁਰਜ ਸਾਡਾ ਮਾਣ‘ ਤਹਿਤ 05 ਫਰਵਰੀ ਨੂੰ ਸ਼੍ਰੀ ਰਾਮਬਾਗ ਬਿਰਧ ਸੇਵਾ ਆਸ਼ਰਮ ਫ਼ਿਰੋਜ਼ਪੁਰ ਛਾਉਣੀ ਵਿਖੇ ਲੱਗਣ ਵਾਲੇ ਮੈਗਾ ਕੈਂਪ ਸਬੰਧੀ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ।           ਇਸ ਮੌਕੇ ਵਧੀਕ ਡਿਪਟੀ ਕਿਮ਼ਸਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਉਨ੍ਹਾਂ ਦੀ ਭਲਾਈ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ- ਵੱਖ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਾਡੇ ਬਜ਼ੁਰਜ ਸਾਡਾ ਮਾਣ‘ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 05 ਫਰਵਰੀ 2026 ਨੂੰ ਰਾਮਬਾਗ ਫ਼ਿਰੋਜ਼ਪੁਰ ਛਾਉਣੀ ਵਿਖੇ ਸਵੇਰੇ 10:00 ਵਜੇ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਲਈ ਮੈਗਾ ਕੈਂਪ ਲਗਾਇਆ...
ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

ਆਰ ਕੇ ਵੀ ਵਾਈ ਸਕੀਮ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ ਵਿਖੇ ਟਰੇਨਿੰਗ ਕੈਂਪ ਲਗਾਇਆ – ਡਾ: ਭੁਪਿੰਦਰ ਸਿੰਘ

local news
ਤਰਨ ਤਾਰਨ 02 ਫਰਵਰੀ (          ) - ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਪੰਜਾਬ ਦੇ 326 ਸਕੂਲਾਂ ਨੂੰ ਪੀਐਮ ਸ੍ਰੀ ਯੋਜਨਾ ਵਿੱਚ ਸ਼ਾਮਿਲ ਕੀਤਾ ਗਿਆ ਹੈ । ਇਨਾ ਸਕੂਲਾਂ ਵਿੱਚ ਮਿੱਟੀ ਪਰਖ ਦੀਆਂ ਛੋਟੀਆਂ ਪ੍ਰਯੋਗਸ਼ਾਲਾਵਾਂ ਬਣਾਈਆਂ ਜਾਣਗੀਆਂ ਅਤੇ ਇਹਨਾਂ ਪ੍ਰਯੋਗਸ਼ਾਲਾ ਵਿੱਚ ਕਿਸਾਨਾਂ ਦੀ ਮਿੱਟੀ ਪਰਖ ਕਰਕੇ ਉਹਨਾਂ ਨੂੰ ਮਿੱਟੀ ਸਿਹਤ ਕਾਰਡ ਜਾਰੀ ਕੀਤੇ ਜਾਣਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਯਾਦਵਿੰਦਰ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫਸਰ ਡਾਕਟਰ ਤੇਜਬੀਰ ਸਿੰਘ ਭੰਗੂ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾਕਟਰ ਭੁਪਿੰਦਰ ਸਿੰਘ ਜੀ ਦੀ ਅਗਵਾਈ ਹੇਠ ਇਹ ਜਾਗਰੂਕਤਾ ਅਭਿਆਨ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਵੇਈਂ ਪੂਈਂ  ਵਿਖੇ ਕਰਵਾਇਆ ਗਿਆ । ਇਸ ਅਭਿਆਨ ਵਿੱਚ ਡਾਕਟਰ ਰੁਪਿੰਦਰਜੀਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਵੀ ਸ਼ਾਮਿਲ ਹੋਏ । ਸਕੂਲ ਦੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਡਾ.ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਿੱਟੀ ਸਿਹਤ ਕਾਰਡ ਯੋਜਨਾ, ਸਾਲ ਫਰਵਰੀ 2015 'ਚ ਭਾਰਤ ਸਰਕਾਰ ਵੱਲੋਂ ਲਿਆਂਦੀ ਗਈ ਯੋਜਨਾ ਹ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਕੀਤਾ ਉਦਘਾਟਨ

local news
ਲੰਬੀ/ਸ੍ਰੀ ਮੁਕਤਸਰ ਸਾਹਿਬ, 02 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਲੰਬੀ ਹਲਕੇ ਦੇ ਪਿੰਡ ਤਰਮਾਲਾ ਵਿਖੇ ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਸ਼੍ਰੀ ਗੁਰੂ ਰਵੀਦਾਸ ਧਰਮਸ਼ਾਲਾ ਦਾ ਉਦਘਾਟਨ ਕਰਕੇ ਇਸਨੂੰ ਲੋਕ ਅਰਪਣ ਕੀਤਾ । ਇਸ ਮੌਕੇ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਨਤਮਸਤਕ ਹੋ ਕੇ ਸ਼੍ਰੀ ਗੁਰੂ ਰਵੀਦਾਸ ਜੀ ਦਾ ਅਸ਼ੀਰਵਾਦ ਲਿਆ ਅਤੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਲੱਖ-ਲੱਖ ਵਧਾਈ ਦਿੱਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੀ ਗੁਰੂ ਰਵੀਦਾਸ ਜੀ ਨੇ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਧਰਮਸ਼ਾਲਾ ਵਰਗੇ ਸਾਂਝੇ ਸਥਾਨ ਲੋਕਾਂ ਵਿੱਚ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਗੁਰੂਆਂ ਅਤੇ ਸੰਤਾਂ ਦੀਆਂ ਸਿੱਖਿਆਵਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਵਾਟਰ ਵਰਕਸ ਦੀ ਰਿਪੇਅਰ ਅਤੇ...
ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸੈਨੀਟੇਸ਼ਨ ਸਹੂਲਤਾਂ ਲਈ 28.65 ਲੱਖ ਖਰਚੇ ਜਾਣਗੇ- ਗੁਰਦਿੱਤ ਸਿੰਘ ਸੇਖੋਂ

local news
ਫ਼ਰੀਦਕੋਟ 2 ਫਰਵਰੀ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਅਧੀਨ ਸਿਵਲ ਹਸਪਤਾਲ (ਡੀ.ਐਚ) ਫ਼ਰੀਦਕੋਟ ਵਿਖੇ ਟਾਇਲਟਾਂ ਦੀ ਮੁਰੰਮਤ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ 3 ਮਹੀਨੇ ਦੀ ਨਿਰਧਾਰਤ ਸਮੇਂ-ਸੀਮਾ ਅੰਦਰ ਪੂਰਾ ਕੀਤਾ ਜਾਣਾ ਹੈ, ਜਿਸ ਤੇ 28.65 ਲੱਖ ਦੀ ਅੰਦਾਜ਼ਨ ਲਾਗਤ ਆਵੇਗੀ। ਇਸ ਕੰਮ ਦੇ ਸੰਪੂਰਨ ਹੋਣ ਉਪਰੰਤ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਸਹਾਇਕਾਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਸੈਨੀਟੇਸ਼ਨ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ

Politics, Punjab
ਚੰਡੀਗੜ੍ਹ, 1 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਿੱਚ ਨਾਕਾਮ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਭਰੋਸਾ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਕੋਈ ਰਾਹਤ ਨਹੀਂ ਦਿੱਤੀ ਗਈ। ਕੇਂਦਰ ਨੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕੇ, ਜਿਸ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਇੱਕ ਵਾਰ ਫਿਰ ਬੇਇਨਸਾਫ਼ੀ ਹੋਈ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਅਤੇ ਜਜ਼ਬੇ ਵਾਲੇ ਹਨ ਅਤੇ ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ ਆਪ ਸਰਕਾਰ ਅਤੇ ਪੰਜਾਬ ਦੇ ਲੋਕ ਇੱਕਜੁੱਟ ਹੋ ਕੇ ਪੰਜਾਬ ਨੂੰ ਆਪਣੇ ਦਮ 'ਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਗੇ।...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

local news
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ  ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ  ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ। ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ...
ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਮੁੜ ਪੰਜਾਬ ਨਾਲ ਵਿਤਕਰਾ: ਹਰਭਜਨ ਸਿੰਘ ਈ. ਟੀ. ਓ.

Punjab
ਚੰਡੀਗੜ੍ਹ, 1 ਫਰਵਰੀ 2026:  ਪੰਜਾਬ ਦੇ ਲੋਕ ਨਿਰਮਾਣ  ਹਰਭਜਨ ਸਿੰਘ ਈ.ਟੀ.ਓ. ਨੇ ਕੇਂਦਰੀ ਬਜਟ 2026 ਵਿੱਚ ਪੰਜਾਬ ਰਾਜ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਐਮ.ਐਸ.ਪੀ. ਗਰੰਟੀ ਦੇਣ ਵਿੱਚ ਇਸ ਵਾਰ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਰ ਮਸਲੇ ਤੇ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਲ 2025 ਵਿਚ ਹੋਈਆਂ ਭਾਰੀ ਬਰਸਾਤਾਂ  ਕਾਰਨ ਸੂਬੇ ਦੀਆ ਸੜਕਾਂ ਨੂੰ ਨੂੰ ਹੋਏ ਭਾਰੀ ਨੁਕਸਾਨ ਨੂੰ ਲੈ ਕੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਸੀ  ਜਿਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦੀ ਸੁਰੱਖਿਆ ਦੇ ਮੱਦੇਨਜ਼ਰ 1,000 ਕਰੋੜ ਰੁਪਏ ਦੇ ਇੱਕ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਸੀ ਜਿਸ ਨਾਲ ਪੁਲਿਸ ਦਾ ਆਧੁਨਿਕੀਕਰਨ ਕੀਤਾ ਜਾਣਾ ਸੀ ਇਸ ਤੋਂ ਇਲਾਵਾ ਪੇਂਡੂ ਵਿਕਾਸ ਫੰਡ ਦੇ ਬਕਾਏ ਵਿੱਚ 7,757 ਕਰੋੜ ਰੁਪਏ, ਪ੍ਰਤੀ ਏਕੜ 1...
ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

Punjab
ਚੰਡੀਗੜ੍ਹ 1 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਅਤੇ ਨਾ ਹੀ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦਾ ਪੇਟ ਭਰਦਾ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਨੂੰ ਲਗਾਤਾਰ ਅਣਗੌਲਾ ਕਰ ਰਹੀ ਹੈ ਜੋ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਂਦੀਆਂ ਹਨ। ਵਿੱਤ ਮੰਤਰੀ ਨੇ ਵੱਧ ਕੀਮਤ ਵਾਲੀਆਂ ਫ਼ਸਲਾਂ  ਨੂੰ ਉਤਸ਼ਾਹਿਤ ਕਰਨ ਲਈ ਅਪਣਾਏ ਗਏ ਚੋਣਵੇਂ ਪਹੁੰਚ ਦੀ ਵੀ ਆਲੋਚਨਾ ਕੀਤੀ। ਜਦੋਂ ਕਿ ਬਜਟ ਵਿੱਚ ਨਾਰੀਅਲ, ਕਾਜੂ, ਚੰਦਨ ਅਤੇ ਡਰਾਈ ਫਰੂਟਸ ਵਰਗੀਆਂ...