Thursday, September 10
Shadow

Author: admin

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ

hot news
ਹੁਸ਼ਿਆਰਪੁਰ, 29 ਜੁਲਾਈ: ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਰਕਾਰੀ ਸਕੂਲ ਧਮਾਈ, ਗੜ੍ਹਸ਼ੰਕਰ, ਚੌਹਾਲ, ਮੰਗੂਵਾਲ ਨਾਰੀ ਅਤੇ ਅੱਜੋਵਾਲ, ਆਂਗਣਵਾੜੀ ਕੇਂਦਰ ਚੌਹਾਲ, ਮੰਗੂਵਾਲ ਨਾਰੀ ਅਤੇ ਧਮਾਈ, ਨਾਲ ਹੀ ਰਾਸ਼ਨ ਡਿਪੂ ਮਹਿੰਦਵਾਣੀ ਗੁੱਜਰਾਂ ਵਿਖੇ ਵੀ ਚੈਕਿੰਗ ਕਰਕੇ ਰਿਕਾਰਡ ਦੇਖਿਆ। ਉਨ੍ਹਾਂ ਦੱਸਿਆ ਕਿ ਨਿਰੀਖਣ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਯੋਜਨਾ ਤੋਂ ਕੀਤੀ ਗਈ। ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਲਈ ਤਿਆਰ ਕੀਤੇ ਜਾਂਦੇ ਭੋਜਨ ਦੇ ਮਿਆਰ ਨੂੰ ਹੋਰ ਵਧੀਆ ਕਰਨ ਦੇ ਨਿਰਦੇਸ਼ ਦਿੱਤੇ।  ੳੇੁਨ੍ਹਾਂ ਨੇ ਕਿਹਾ ਕਿ ਕਈ ਜਗ੍ਹਾ ਰਸੋਈਆਂ ਨੂੰ ਆਪਣੀ ਡਿਊਟੀ ਪੂਰੀ ਸਮਰਪਣ ਭਾਵਨਾ ਨਾਲ ਨਿਭਾੳੇੁਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਕਈ ਸਕੂਲਾਂ ਦੇ ਪਖਾਨਿਆਂ ਦੀ ਸੁਚੱਜੇ ਢੰਗ ਨਾਲ ਨਿਰੰਤਰ  ਸਫ਼ਾਈ ਦੇ ਵੀ ...
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 29 ਜੁਲਾਈ 2026 ਪੰਜਾਬ ਕਰ ਵਿਭਾਗ ਨੇ ਪਟਿਆਲਾ ਜ਼ਿਲ੍ਹੇ ਵਿੱਚ ਜਾਇਦਾਦ ਨਿਲਾਮੀ ਦੀਆਂ ਪ੍ਰਕਿਰਿਆਵਾਂ ਰਾਹੀਂ ਵੈਲਿਊ ਐਡਿਡ ਟੈਕਸ (ਵੈਟ) ਦੇ ਬਕਾਏ ਵਸੂਲਣ ਦੀ ਆਪਣੀ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਵਸੂਲੇ ਅਤੇ ਨਾਲ ਹੀ ਯਕਮੁਸ਼ਤ ਨਿਪਟਾਰਾ (ਓ.ਟੀ.ਐੱਸ.) ਸਕੀਮ ਤਹਿਤ 18.46 ਲੱਖ ਰੁਪਏ ਤੁਰੰਤ ਜਮ੍ਹਾਂ ਕਰਵਾਏ ਗਏ। ਇਹਨਾਂ ਹਾਲੀਆ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਭਰ ਦੇ ਸਾਰੇ ਯੋਗ ਬਕਾਇਆਦਾਰ ਡੀਲਰਾਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਦੀ ਅੰਤਿਮ ਮਿਤੀ ਤੋਂ ਪਹਿਲਾਂ-ਪਹਿਲਾਂ ਓ.ਟੀ.ਐੱਸ. ਸਕੀਮ ਤਹਿਤ ਆਪਣੇ ਲੰਮੇ ਸਮੇਂ ਤੋਂ ਪੈਂਡਿੰਗ ਬਕਾਏ ਨਿਪਟਾਉਣ, ਨਹੀਂ ਤਾਂ ਜਾਇਦਾਦ ਕੁਰਕੀ ਅਤੇ ਜਨਤਕ ਨਿਲਾਮੀ ਵਰਗੀ ਸਖ਼ਤ ਵਸੂਲੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਵਸੂਲੀ ਦੇ ਸਫ਼ਲ ਮਾਮਲਿਆਂ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪਟਿਆਲਾ ਜ਼ਿਲ੍ਹੇ ਵਿ...
ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 29 ਜੁਲਾਈ 2026 ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ। ਸਿੱਖਿਆ ਖੇਤਰ ਦੀਆਂ ਯੂਨੀਅਨਾਂ ਨਾਲ ਹੋਈਆਂ ਬੈਠਕਾਂ ਦੌਰਾਨ, ਜਿਨ੍ਹਾਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ਼ਾਮਲ ਹੋਏ, 3704 ਅਧਿਆਪਕ ਯੂਨੀਅਨ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 9 ਜੁਲਾਈ ਨੂੰ ਗਠਿਤ ਕੀਤੀ ਉੱਚ ਪੱਧਰੀ ਕਮੇਟੀ—ਜਿਸ ਵਿੱਚ ਵਿੱਤ ਵਿਭਾਗ, ਪ੍ਰਸੋਨਲ ਵਿਭਾਗ, ਸਕੂਲ ਸਿੱਖਿਆ ਵਿਭਾਗ, ਐਡਵੋਕੇਟ ਜਨਰ...
ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀਆਂ ਦਾ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ “ਰੋਸ ਦੇ ਰੁੱਖ” ਵਜੋਂ ਯਾਦ ਰੱਖਿਆ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਾਲ ਹੀ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਸੰਘਰਸ਼ ਭਵਿੱਖੀ ਪੀੜ੍ਹੀਆਂ ਵੱਲੋਂ ਭਾਰਤ ਦੇ ਇਤਿਹਾਸ ਵਿੱਚ "ਰੋਸ ਦੇ ਰੁੱਖ (Tree of Resistance)" ਵਜੋਂ ਯਾਦ ਰੱਖਿਆ ਜਾਵੇਗਾ। ਸੈਕਟਰ 66-ਏ, ਮੋਹਾਲੀ ਵਿਖੇ ਸਥਿਤ 'ਸਟੋਰੀਲਾਈਨ ਮੋਂਟੇਸਰੀ ਐਂਡ ਕੈਫੇ' ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਇਹ ਸੰਘਰਸ਼ ਦੇ ਬੀਜ ਕੁਝ ਸਾਲ ਪਹਿਲਾਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਗਏ ਇਤਿਹਾਸਕ ਅੰਦੋਲਨ ਦੌਰਾਨ ਬੀਜੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਅੰਦੋਲਨ ਦੇਸ਼ ਦੇ ਨੌਜਵਾਨਾਂ ਦੀ ਜਾਗਰੂਕਤਾ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੰਘਰਸ਼ ਨੇ ਕਈ ਲੁਕੇ ਹੋਏ ਮੁੱਦਿਆਂ ਨੂੰ ਵੀ ਸਾਹਮਣੇ ਲਿਆਂਦਾ ਹੈ। ...

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ – ਪ੍ਰਿਯੰਕ ਕਾਨੂੰਨਗੋ

local news
ਤਰਨ ਤਾਰਨ, 28 ਜੁਲਾਈ :            ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ), ਨਵੀਂ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਪ੍ਰਿਯੰਕ ਕਾਨੂੰਨਗੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ। ਸ੍ਰੀ ਕਾਨੂੰਨਗੋ ਨ...
ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

hot news
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 28 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ ਪੰਜਾਬ ਸਰਕਾਰ ਵੱਲੋਂ ਨਹਿਰੀ ਸਿੰਚਾਈ ਨੂੰ ਮਜ਼ਬੂਤ ਕਰਨ ਲਈ ਕਰਵਾਏ ਗਏ ਅਹਿਮ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕ ਰਹੀ ਹੈ। ਇਸ ਮੌਕੇ ਸ਼੍ਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਚਮਕੌਰ ਸਾਹਿਬ ਹਲਕੇ ਵਿੱਚ ਸਮਰਾਲਾ ਮੇਜਰ ਨੂੰ ਪੱਕਾ ਕਰਨ, ਅਮਰਾਲਾ ਮਾਈਨਰ ਦੀ ਮੁੜ ਬਹਾਲੀ ਅਤੇ ਅੰਡਰਗਰਾਊਂਡ ਪਾਈਪ ਲਾਈਨਾਂ ਵਿਛਾਉਣ ਵਰਗੇ ਪ੍ਰਾਜੈਕਟਾਂ 'ਤੇ ਕੁੱਲ 26.12 ਕਰੋੜ ਰੁਪਏ ਦੀ ਲਾਗਤ ਆਈ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਪਹਿਲੀ ਵਾਰ ਜਾਂ ਵਧੇਰੇ ਪੱਧਰ 'ਤੇ ਨਹਿਰੀ ਪਾਣੀ ਦੀ ਸਹੂਲਤ ਪ੍ਰਾਪਤ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਰਾਲਾ ਮੇਜਰ ਨੂੰ 7.21 ਕਿਲੋਮੀਟਰ ...
ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ

Crime, hot news
ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 189ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 366 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,891 ਹੋ ਗਈਆਂ। ਇਸ ਤੋਂ ਇਲਾਵਾ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਨਵੀਂ ਦਿੱਲੀ / ਪੰਜਾਬ; 28 ਜੁਲਾਈ: ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ‘ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਿਨਾਂ ਕਿਸੇ ਪੈਸੇ, ਫ਼ਰਮਾਇਸ਼ ਅਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ 69,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇੱਕ ਦੂਜੇ ਨਾਲ ਮਿਲਦੇ...
ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

local news
ਧੂਰੀ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਨਿਪਟਾਰਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ 'ਲੋਕ ਮਿਲਣੀ' ਮੁਹਿੰਮ ਤਹਿਤ ਓ.ਐਸ.ਡੀ. ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਕਲੇਰਾਂ ਅਤੇ ਕਹੇਰੂ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਇਨਸਾਫ਼ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਿਆ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾ...