ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ
ਚੰਡੀਗੜ੍ਹ, 17 ਨਵੰਬਰ:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਉਦੇਸ਼ ਰਾਜ ਭਰ ਵਿੱਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ।
ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ। ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ, ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ ਤਾਂ ਜੋ ਹਰ ਔਰਤ ਤੱਕ ਇਹ ਸਹੂਲਤ ਪਹੁੰਚੇ।
ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਪੰਜਾਬ ਕੈਬਨਿਟ ਨੇ ₹53 ਕਰੋੜ ਦੀ ਰਕਮ ...








