ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ
ਚੰਡੀਗੜ੍ਹ, 10 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਨਾਲ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆਉਣ ਲੱਗੀ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਰਾਹਤ ਕੈਂਪਾਂ ਤੋਂ ਘਰ ਵਾਪਸ ਜਾਣ ਲੱਗ ਪਏ ਹਨ। ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਤੇ ਬੇਲਾ ਸ਼ਿਵ ਸਿੰਘ ਵਰਗੇ ਕੱਟੇ ਪਿੰਡਾਂ ਦਾ ਸੰਪਰਕ ਮੁੜ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋਗ ਪੁੱਲ ਵਿੱ...







