ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ
ਚੰਡੀਗੜ੍ਹ, 9 ਸਤੰਬਰ :
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।
ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਬੇਲਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਡਾਢਾ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਸ਼ੂਆਂ ਲਈ ਚਾਰੇ ਦੀ ਵੰਡ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾ...






