Shadow

Author: admin

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

National, Politics, Punjab
ਚੰਡੀਗੜ, 4 ਸਤੰਬਰ: ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ  ਮੀਟਿੰਗ ਕੀਤੀ। ਉਨਾਂ ਨੇ ਸ਼ਾਸਨ ਅਤੇ  ਪਾਰਦਰਸ਼ਤਾ ਵਿੱਚ  ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ। ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ...
ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

National, Politics, Punjab
ਚੰਡੀਗੜ੍ਹ, 4 ਸਤੰਬਰ: ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ। ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ 'ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ, 4 ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 4 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਮਿਲੀ ਖੁਫੀਆ ਇਤਲਾਹ  'ਤੇ   ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ - ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ...
ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ

ਡਿਪਟੀ ਕਮਿਸ਼ਨਰ ਵੱਲੋਂ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦਾ ਨਿਰੀਖਣ

National, Politics, Punjab
ਮਾਨਸਾ, 03 ਸਤੰਬਰ:                 ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਤਹਿਤ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਸਾਰੇ ਅਧਿਕਾਰੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਬੁਢਲਾਡਾ ਤਹਿਸੀਲ ਅਤੇ ਸੇਵਾ ਕੇਂਦਰ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਣ ਮੌਕੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕੀਤਾ।                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਕਾਜ ਕਰਵਾਉਣ ਵਿਚ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰੀ ਕੰਮ ਵਿੱਚ ਲਾਪ੍ਰਵਾਹੀ ਅਤੇ ਢਿੱਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।                 ਉਨ੍ਹਾਂ ਕਿਹਾ ਕਿ ਰਜਿਸਟਰੀਆਂ, ਇੰਤਕਾਲਾਂ ਆਦਿ ਨਾਲ ਸਬੰਧਤ ਕੰਮਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਨਿਰਵਿਘਨ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਨ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦੇ ਕੀਤੇ ਉਦਘਾਟਨ

National, Politics, Punjab
 ਮਲੋਟ/ ਸ੍ਰੀ ਮੁਕਤਸਰ ਸਾਹਿਬ, 03 ਸਤੰਬਰ   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਮਲੋਟ ਹਲਕੇ ਦੇ ਪਿੰਡ ਦਾਨੇਵਾਲਾ ਵਿਖੇ ਲੋਕਾਂ ਦੀ ਸੁਵਿਧਾ ਲਈ ਲੋਕ ਭਲਾਈ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਲਾਕ ਮਲੋਟ ਦੇ ਪਿੰਡਾਂ ਰੱਥੜੀਆਂ, ਭਲੇਰੀਆਂ, ਚੱਕ ਤਾਮਕੋਟ ਅਤੇ ਦਬੜਾ ਵਿਖੇ ਵੱਖ-ਵੱਖ ਕੰਮਾਂ ਦਾ ਉਦਘਾਟਨ ਕੀਤਾ। ਪਿੰਡ ਦਾਨੇਵਾਲਾ ਵਿਖੇ ਲਗਾਏ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਜਾਤੀ ਕਾਰਡ, ਉਡਾਨ ਸਕੀਮ, ਔਰਤਾਂ ਦਾ ਮੁਫ਼ਤ ਚੈਕਅੱਪ ਆਦਿ ਹੋਰ ਵੀ ਕਈ ਸਕੀਮਾਂ ਸਬੰਧੀ ਲੋਕ ਆਪਣੇ ਪਿੰਡ ਵਿੱਚ ਹੀ ਫ਼ਾਇਦਾ ਲੈ ਸਕਦੇ ਹਨ, ਉਨ੍ਹਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੈ। ਬਾਲ ਵਿਆਹ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਇੱਕ ਸ਼ਰਾਪ ਹੈ ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਵਿਆਹ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਨਹੀਂ ਹੋਣ ਦੇਵਾਂਗੇ, ਇਸ ਨ...
ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

National, Politics, Punjab
ਗੁਰਦਾਸਪੁਰ, 03 ਸਤੰਬਰ (              ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਕਲਾਕਾਰ ਵੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਅੱਗੇ ਆਏ ਹਨ। ਪੰਜਾਬ ਦੇ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ‌ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮਗਰੀ ਵਜੋਂ ਦਿੱਤੇ। ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀ ਟੀਮ ਵੱਲੋਂ ਦਿਨ-ਰਾਤ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਉਹ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪੁਆਧ ਖੇਤਰ ਦੇ ਸ਼ਹਿਰ ਮੁਹਾਲੀ ਅਤੇ ਮਨੌ...
ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

National, Politics, Punjab
ਚੰਡੀਗੜ੍ਹ, 3 ਸਤੰਬਰ: ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਦੋ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚੋਂ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਦੇ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ 200 ਤੋਂ ਵੱਧ ਲੋਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਕੇ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੰਗਲ ਸਬ-ਡਵੀਜ਼ਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ, ਸਰਕਾਰੀ ਮਿਡਲ ਸਕੂਲ ਭਨਾਮ, ਸਰਕਾਰੀ ਸ਼ਿਵਾਲਿਕ ਸਕੂਲ ਨੰਗਲ ਅਤੇ ਸਿੰਘਪੁਰ ਪਲਾਸੀ ਕਮਿਊਨਿਟੀ ਸੈਂਟਰ ਵਿਖੇ ਚਾਰ ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 137 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਬਚਾਅ ਕਾਰਜਾਂ ਸਬੰਧੀ ਵੱਖ-ਵੱਖ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡ ਲੋਅਰ ਬੇਲਾ ਧਿ...
ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 3 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਜੋ ਕਿ 2.27 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ ਹੈ। ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ ਕੇ) ਸਮੇਤ ਕਾਰਪੋਰੇਸ਼ਨ ਦੇ ਕੁੱਲ 146 ਮੈਂਬਰਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਇਆ ਗਿਆ ਹੈ। ਹਾਲ ਹੀ ਵਿੱਚ ਮਾਨਸੂਨ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਸੂਬੇ ਭਰ ਵਿੱਚ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਜਿਸ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਰਪੋਰੇਸ਼ਨ ਮੁਤਾਬਕ ਇਹ ਯੋਗਦਾਨ ਸੂਬੇ ਵਿੱਚ ਹੋਏ ਨੁਕਸਾਨ ਦੇ ਮੁਕਾਬਲੇ ਕਾਫ਼ੀ ਘੱਟ ਹੈ, ਪਰ ਇਹ ਯੋਗਦਾਨ ਇਮਾਨਦਾਰੀ ਅਤੇ ਮੁਸੀਬਤ ਵਿੱਚ ਫਸੇ ਨਾਗਰਿਕਾਂ ਨਾਲ ਦੇ ਸਹਿਯੋਗ ਦੀ ਭਾਵਨਾ ਨਾਲ ਦਿੱਤਾ ਗਿਆ ਹੈ। ਕਾਰਪੋਰੇਸ਼ਨ ਦਾ ਮੰਨਣਾ ਹੈ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਬਲ...
‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 3 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਦੇ ਨਾਲ 186 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 28,142 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 631 ਗ੍ਰਾਮ ਹੈਰੋਇਨ, 6082 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਅਮਲ ਵਿਚ ਲਿਆਂਦੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ ਪੁਲਿਸ ਨੂੰ ਪੰਜਾਬ ਨੂੰ ...
ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

National, Politics, Punjab
ਚੰਡੀਗੜ੍ਹ, 3 ਸਤੰਬਰ: ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਿਆ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਅਤੇ ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਵਾਲੇ ਵਫ਼ਦ ਨੰਗਲ ਵਿਖੇ ਸਿੱਖਿਆ ਮੰਤਰੀ ਨੂੰ ਮਿਲਿਆ, ਜਿੱਥੇ ਸ. ਹਰਜੋਤ ਸਿੰਘ ਬੈਂਸ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਇਸ ਵਫ਼ਦ ਵਿੱਚ ਪੰਜਾਬ ਦੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਸ੍ਰੀ ਸੁਮਨਦੀਪ ਸਿੰਘ ਵਾਲੀਆ, ਲੈਮਰਿਨ ਟੈਕ ਯੂਨੀਵਰਸਿਟੀ ਦੇ ਚਾਂਸਲਰ ਨਿਰਮਲ ਸਿੰਘ ਰਿਆਤ, ਸਵਾਈਟ ਗਰੁੱਪ ਤੋਂ ਸ਼੍ਰੀ ਅਸ਼ੋਕ ਗਰਗ, ਰਾਮ ਦੇਵੀ ਜਿੰਦਲ ਕਾਲਜ ਤੋਂ ਰਾਜੀਵ ਜਿੰਦਲ ਅਤੇ ਕੁਐਸਟ ਗਰੁੱਪ ਤੋਂ ਹਰਿੰਦਰ ਕਾਂਡਾ ਸ਼ਾਮਿਲ ਸਨ। ਸ. ਹਰਜੋਤ ਸਿੰਘ ਬੈਂਸ ਨੇ ਪੁੱਕਾ ਅਤੇ ਇਸਦੀਆਂ ਮੈਂਬਰ ਸੰਸਥਾਵਾਂ ਦੀ ਇਸ ਯੋਗਦਾਨ ਲਈ ਪ੍ਰਸ਼ੰਸਾ ਕੀਤੀ ਅਤੇ ਇਸ ਮੁਸ਼...