Thursday, September 10
Shadow

Author: admin

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
ਚੰਡੀਗੜ੍ਹ, 28 ਜੁਲਾਈ: ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।" ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰ...
ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

breaking news
*ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜ...
ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

hot news, Politics
ਨਵੀਂ ਦਿੱਲੀ, 27 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ 'ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ਤੋਂ ਨੰਬਰ-1 'ਤੇ ਲਿਆ ਖੜ੍ਹਾ ਕੀਤਾ। ‘ਆਪ’ ਸਰਕਾਰ ਦੇ ਇਸੇ ਸ਼ਾਨਦਾਰ ਕੰਮ ਨੂੰ ਭਾਜਪਾ ਕਲੰਕਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਤੱਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਅਤੇ 5 ਸਾਲ ਤੋਂ ਪੰਜਾਬ ਵਿੱਚ ਹੈ, ਪਰ ਅੱਜ ਤੱਕ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਜਦਕਿ ਭਾਜਪਾ ਦੀ ਜਿੱਥੇ-ਜਿੱਥੇ ਸਰਕਾਰ ਹੈ, ਉੱਥੇ ਲਗਾਤਾਰ ਪੇਪਰ ਲੀਕ ਹੋ ਰਹੇ ਹਨ। ਭਾਜਪਾ ਨੂੰ ਆਪਣੀ ਇਹ ਨਾਕਾਮੀ ਬੁਰੀ ਤਰ੍ਹਾਂ ਚੁੱਭ ਰਹੀ ਹੈ। ਸੱਚ ਤਾਂ ਇਹ ਹੈ ਕਿ ਇਹਨਾਂ ਕੋਲ ਪੰਜਾਬ ਵਿੱਚ ਕੁਝ ਕਹਿਣ ਲਈ ਨਹੀਂ ਹੈ। ਇਸ ਲਈ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੇ ਹਨ। ਦਿੱਲੀ ਸਥਿਤ ‘ਆਪ’ ਮੁੱਖ ਦਫ਼ਤਰ 'ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ ਨੂੰ ਆੜੇ ਹੱ...
ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ; ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

ਭਵਾਨੀਗੜ੍ਹ ਵਾਸੀਆਂ ਨੂੰ ਆਧੁਨਿਕ ਸਿਹਤ ਸਹੂਲਤਾਂ ਦੀ ਵੱਡੀ ਸੌਗਾਤ; ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਆਮ ਆਦਮੀ ਕਲੀਨਿਕ ਲੋਕ ਅਰਪਿਤ

hot news
ਭਵਾਨੀਗੜ੍ਹ, 27 ਜੁਲਾਈ: ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਨਾਗਰਿਕ ਤਕ ਮਿਆਰੀ, ਸਸਤੀਆਂ ਨਹੀਂ ਸਗੋਂ ਪੂਰੀ ਤਰ੍ਹਾਂ ਮੁਫ਼ਤ ਅਤੇ ਆਸਾਨੀ ਨਾਲ ਪਹੁੰਚਯੋਗ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਜਿਸ ਦਿਸ਼ਾ ਵਿੱਚ ਆਮ ਆਦਮੀ ਕਲੀਨਿਕ ਇੱਕ ਇਤਿਹਾਸਕ ਪਹਿਲ ਸਾਬਤ ਹੋਏ ਹਨ। ਵਿਧਾਇਕ ਭਰਾਜ ਨੇ ਕਿਹਾ ਕਿ ਪਹਿਲਾਂ ਆਮ ਬਿਮਾਰੀਆਂ ਦੇ ਇਲਾਜ ਲਈ ਲੋਕਾਂ ਨੂੰ ਦੂਰ-ਦੁਰਾਡੇ ਹਸਪਤਾਲਾਂ ਦੇ ਚੱਕਰ ਲਗਾਉਣੇ ਪੈਂਦੇ ਸਨ, ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਖਰਚ ਹੁੰਦੇ ਸਨ। ਹੁਣ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਤਜਰਬੇਕਾਰ ਡਾਕਟਰਾਂ ਦੀ ਸਲਾਹ, ਮੁਫ਼ਤ ਦਵਾਈਆਂ, ਲੋੜੀਂਦੇ ਲੈਬ ਟੈਸਟ ਅਤੇ ਬੁਨਿਆਦੀ ਸਿਹਤ ਜਾਂਚਾਂ ਵਰਗੀਆਂ ਸਹੂਲਤਾਂ ਇੱਕੋ ਛੱਤ ਹੇਠ ...
ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

hot news
ਚੰਡੀਗੜ੍ਹ, 27 ਜੁਲਾਈ: ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਅੱਜ ਅਸੀਂ ਇੱਕ ਕਰਮਯੋਗੀ ਦ...
ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

hot news
ਚੰਡੀਗੜ੍ਹ/ਮੁਹਾਲੀ, 27 ਜੁਲਾਈ: ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.),  ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 9 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਵਿਆਪਕ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਾਲ ਦੀ ਗਲੋਬਲ ਥੀਮ "ਲੈਟਸ ਬ੍ਰੇਕ ਇਟ ਡਾਊਨ" ਨੂੰ ਧਿਆਨ ਵਿੱਚ ਰੱਖਦਿਆਂ, ਇਸ ਕੈਂਪ ਦਾ ਉਦੇਸ਼ ਆਮ ਜਨਤਾ ਲਈ ਲਿਵਰ ਸਬੰਧੀ ਆਧੁਨਿਕ ਜਾਂਚ ਸਹੂਲਤਾਂ ਨੂੰ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਹੈ। ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਮਾਹਰ ਹੈਪੇਟੋਲੋਜਿਸਟ ਦੀ ਸਲਾਹ ਸਮੇਤ ਮੁੱਖ ਲਿਵਰ ਟੈਸਟ—ਜਿਨ੍ਹਾਂ ਵਿੱਚ ਫਾਈਬਰੋਸਕੈਨ, ਅਲਟਰਾਸਾਊਂਡ, ਲਿਵਰ ਫੰਕਸ਼ਨ ਟੈਸਟ (ਐਲਐਫਟੀ), ਰੀਨਲ ਫੰਕਸ਼ਨ ਟੈਸਟ (ਆਰਐਫਟੀ), ਯੂਰਿਨ ਰੂਟੀਨ ਮਾਈਕਰੋਸਕੋਪੀ, ਹੈਪੇਟਾਈਟਸ ਬੀ ਅਤੇ ਸੀ ਦੀ ਸਕ੍ਰੀਨਿੰਗ ਸ਼ਾਮਲ ਹਨ, ਮਹਿਜ਼ 1000 ਰੁਪਏ ਵਿੱਚ ਉਪਲਬਧ ਹੋਣਗੇ। ...
ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

hot news
ਭਵਾਨੀਗੜ੍ਹ, 27 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ, ਪੀਣ ਵਾਲੇ...
ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

Crime, hot news
ਚੰਡੀਗੜ੍ਹ, 27 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 188ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

hot news
ਚੰਡੀਗੜ੍ਹ, 27 ਜੁਲਾਈ 2026: ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ। ਉਦੋਂ ਤੱਕ ਕਈ ਮਰੀਜ਼ ਫ਼ੇਫ਼ੜਿਆਂ ਦੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹੁੰਦੇ ਹਨ, ਜਿਸ ਲਈ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ ਜਾਂ ਵੱਡੀ ਥੋਰੇਸਿਕ ਸਰਜਰੀ ਕਰਵਾਉਣੀ ਪੈਂਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪੰਜਾਬ ਦੇ ਤਾਜ਼ਾ ਇਲਾਜੀ ਅੰਕੜੇ ਦੱਸਦੇ ਹਨ ਕਿ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ। ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਵੱਡਾ ਹਿੱਸਾ ਸੂਬੇ ਦੇ ਕੰਮਕਾਜੀ ਉਮਰ ਵਰਗ ਨਾਲ ਸਬੰਧਿਤ ਹੈ, ਜੋ ਇਹ ਦਰਸਾਉਂਦਾ ਹੈ ਕਿ ਸਾਹ ਨਾਲ ਸਬੰਧਿਤ ਬੀਮਾਰੀਆਂ ਸਿਹਤ ਦੇ ਨਾਲ-ਨਾਲ ਆਰਥਿਕ ਬੋਝ ਵੀ ਤੇਜ਼ੀ ਨਾਲ ਵਧਾ ਰਹੀਆਂ ਹਨ। ਅਮਰੀਕਾ ਦੇ ਨੈਸ਼ਨਲ ਹਾਰ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

hot news
ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ। ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕ...