Shadow

Author: admin

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀ ਸੰਭਾਵੀ ਵਾਰਦਾਤ ਨੂੰ ਕੀਤਾ ਨਾਕਾਮ; ਦੋ ਨਾਬਾਲਗਾਂ ਸਮੇਤ ਚਾਰ ਕਾਬੂ, ਦੋ ਪਿਸਤੌਲ ਬਰਾਮਦ

Crime, National, Politics, Punjab
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਇੱਕ ਸੰਗਠਿਤ ਅਪਰਾਧ ਮਾਡਿਊਲ ਦੇ ਦੋ ਨਾਬਾਲਗਾਂ ਸਮੇਤ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਮਸੀਹ ਉਰਫ਼ ਦਾਨਾ ਵਾਸੀ ਪਖੋਕੇ ਟਾਹਲੀ, ਬਟਾਲਾ ਅਤੇ ਵਿਸ਼ਾਲ ਵਿਲੀਅਮ ਵਾਸੀ ਪਿੰਡ ਪਖੋਕੇ ਮਹਿਮਰਨ, ਗੁਰਦਾਸਪੁਰ ਸਮੇਤ ਦੋ ਨਾਬਾਲਗਾਂ ਜਿਹਨਾਂ ਨੂੰ ਪਿੰਡ ਸਲੀਮਪੁਰ ਅਫ਼ਗਾਨਾ, ਗੁਰਦਾਸਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।...
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; 5 ਗਲੌਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਮੁਲਜ਼ਮ ਨੂੰ ਪੰਜ ਅਤਿ-ਆਧੁਨਿਕ 9 ਐਮਐਮ ਗਲੌਕ ਪਿਸਤੌਲਾਂ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਮਿਤ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ, ਛੇਹਰਟਾ ਦਾ ਰਹਿਣ ਵਾਲਾ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਗਿੰਨੀ ਜ਼ਰੀਏ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਸੂਬੇ ਵ...
ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ

National, Politics, Punjab
ਚੇਨਈ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਖੇਤਰਾਂ ਸਭ ਤੋਂ ਵੱਧ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਰਜੀਹੀ ਖੇਤਰਾਂ ਨੂੰ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਕੀਤਾ ਜਾਂਦਾ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਲਈ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

National, Politics, Punjab
ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਸਫਲਤਾ ਮਿਲ ਰਹੀ ਹੈ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ‘ਸੇਫ਼ ਪੰਜਾਬ’ ਵੱਟਸਐਪ ਚੈਟਬੋਟ ਹੈਲਪਲਾਈਨ (9779100200) ਲੋਕਾਂ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਸਿਰਫ਼ 1 ਮਾਰਚ, 2025 ਤੋਂ ਹੁਣ ਤੱਕ ਇਸ ਹੈਲਪਲਾਈਨ ਰਾਹੀਂ ਪ੍ਰਾਪਤ ਜਾਣਕਾਰੀ 'ਤੇ 5,562 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ 'ਤੇ ਨਸ਼ਾ ਵਿਰੋਧੀ ਜੰਗ ਵਿੱਚ ਖੁੱਲ੍ਹ ਕੇ ਹਿੱਸਾ ਲੈ ਰਹੇ ਹਨ।             ਕਰਮਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਤਿੰਨ-ਪੱਖੀ ਰਣਨੀਤੀ...
ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

National, Politics, Punjab
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ। ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਮਨਾਏ ਗਏ ਵਣ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਹਰਿਆਵਲ ਵਧਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ’ਚ ਮਾਨਸੂਨ ਸੀਜ਼ਨ ਦੌਰਾਨ 3 ਲੱਖ 50 ਹਜ਼ਾਰ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਤਹਿਤ 90 ਫੀਸਦੀ ਤੋਂ ਜ਼ਿਆਦਾ ਬੂਟੇ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਮਨੁੱਖੀ ਜੀਵਨ ਵਿੱਚ ਰੁੱਖਾਂ ਦੀ ਅਹਿਮੀਅਤ ’ਤੇ ਚਾਨਣਾ...
ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

National, Politics, Punjab
ਚੰਡੀਗੜ੍ਹ/ਲੁਧਿਆਣਾ 25 ਅਗਸਤ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ 'ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ...
ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

National, Politics, Punjab
ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ 'ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ  ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ "ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ" ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ ਮੁੱਦਿਆਂ ਦਾ ਸਾਹਮਣਾ ਕਰਨ...
ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ 177 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,163 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 525 ਗ੍ਰਾਮ ਹੈਰੋਇਨ, 2258 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

National, Politics, Punjab
ਚੰਡੀਗੜ੍ਹ,25 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ।...
ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

National, Politics, Punjab
ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586 ਆਫ਼ 2023 ਦੀ ਸੁਣਵਾਈ ਦੌਰਾਨ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੰਧੂ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਪੇਸ਼ ਹੋਣ ਸਬੰਧੀ ਹੁਕਮਾਂ ਦੀ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਸ੍ਰੀਮਤੀ ਗੁਰਵਿੰਦਰ ਕੌਰ ਵੱਲੋਂ ਪਾਲਣਾ ਨਹੀਂ ਕੀਤੀ ਗਈ। ਜਿਸ ਦੇ ਮੱਦੇਨਜ਼ਰ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵੱਲੋਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹਾਂਸ ਨੂੰ ਚਿੱਠੀ ਜਾਰੀ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਸ੍ਰੀਮਤੀ ਗੁਰਵਿੰਦਰ ਕੌਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕਰਦਿਆਂ 23-09-2025 ਨੂੰ ਸਵੇਰੇ 11:30 ਵਜੇ ਪੰਜਾਬ ਰਾਜ ਸੂਚਨਾ ਕਮਿਸ਼ਨ, ਚੰਡੀਗੜ੍ਹ ਵ...