Thursday, September 10
Shadow

Author: admin

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

breaking news
ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢ...
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

breaking news
ਲੁਧਿਆਣਾ; 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੱਡਾ ਹੁਲਾਰਾ ਦੱਸਿਆ। ਇਹ ਪ੍ਰੋਜੈਕਟ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਰਧਮਾਨ-ਆਈਚੀ ਦੇ ਪ੍ਰਾਜੈਕਟ ਦੇ ਭਵਿੱਖੀ ਵਿਸਥਾਰ ਨਾਲ ਹੋਰ 2,000 ਲੋਕਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਧ ਰਹੇ ਆਲਮੀ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਪਲਾਂਟ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ ਉੱਚ-ਮੁ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਅਤੇ ਪ੍ਰਸਿੱਧ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ , ਵਿਅਕਤ ਕੀਤੀ ਡੁੰਘੀ ਸੰਵੇਦਨਾ

haryana
ਚੰਡੀਗੜ੍ਹ, 23 ਜੁਲਾਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮਹਿਮ ਦੇ ਸਾਬਕਾ ਵਿਧਾਇਕ ਸ੍ਰੀ ਬਲਰਾਜ ਕੁੰਡੂ ਦੇ ਪਿਤਾ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਨਿਧਨ ਤੇ ਡੁੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਰੋਹਤਕ ਦੇ ਸੈਕਟਰ-14 ਸਥਿਤ ਸ੍ਰੀ ਬਲਰਾਜ ਕੁੰਡੂ ਦੇ ਨਿਵਾਸ ਤੇ ਪਹੁੰਚੇ ਅਤੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੁਖੀ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਆਪਣੀ ਸੰਵੇਦਨਾਵਾਂ ਵਿਅਕਤ ਕੀਤੀਆਂ।             ਮੁੱਖ ਮੰਤਰੀ ਨੇ ਸੁਰਗਵਾਸੀ ਸ੍ਰੀ ਜਿਲੇ ਸਿੰਘ ਕੁੰਡੂ ਦੇ ਫੋਟੋ ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਇਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਚਰਣਾ ਵਿੱਚ ਸਥਾਨ ਦੇਣ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ।             ਇਸ ਦੇ ਬਾਅਦ ਮੁੱਖ ਮੰਤਰੀ ਨੇ ਰੋਹਤਕ ਦੇ ਪ੍ਰਸਿੱਦ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਡਾਕਅਰ ਬਤਰਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲ...
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

hot news, Politics
ਨਵੀਂ ਦਿੱਲੀ, 23 ਜੁਲਾਈ -  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ ਹੋਇਆ? ਬੱਚਿਆਂ ਨੇ ਤਾਂ ਫਾਸਟ ਟ੍ਰੈਕ ਕੋਰਟ ਦੀ ਮੰਗ ਹੀ ਨਹੀਂ ਕੀਤੀ ਸੀ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਹੀ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਅਜਿਹਾ ਕੋਈ ਐਲਾਨ ਨਹੀਂ ਹੋਇਆ ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ, ਕੀ ਪੀਐਮ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ? ਪ੍ਰਧਾਨ ਮੰਤਰੀ ਦਾ ਇਹ ਬਿਆਨ ਇੱਕ ਹਾਰੇ ਹੋਏ, ਦਿਸ਼ਾਹੀਣ ਪਰ ਹੰਕਾਰੀ ਵਿਅਕਤੀ ਦਾ ਲੱਗਦਾ ਹੈ।   ਵੀਰਵਾਰ ਨੂੰ ਐਕਸ 'ਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕ...
ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 184ਵਾਂ ਦਿਨ: ਪੰਜਾਬ ਪੁਲਿਸ ਵੱਲੋਂ 776 ਥਾਈਂ ਛਾਪੇਮਾਰੀ ; 472 ਕਾਬੂ

Crime, hot news
ਚੰਡੀਗੜ੍ਹ, 23 ਜੁਲਾਈ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 184ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 776 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ  ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅੱਜ 184ਵੇਂ ਦਿਨ, ਪੁਲਿਸ ਟੀਮਾਂ ਨੇ 472 ਵਿਅਕਤੀਆਂ ਨੂੰ ਪੰਜ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ 52,174 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 288 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਸੰਧੂ ਕਲਾਂ ਅਤੇ ਭਗਤਪੁਰਾ ਵਿਚ 82 ਕਰੋੜ ਦੀ ਲਾਗਤ ਵਾਲੇ ਨਹਿਰੀ ਪ੍ਰਾਜੈਕਟਾਂ ਦਾ ਉਦਘਾਟਨ

hot news
*ਚੰਡੀਗੜ੍ਹ/ਤਪਾ/ਭਦੌੜ, 23 ਜੁਲਾਈ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 7200 ਕਰੋੜ ਦੇ ਸਿੰਜਾਈ ਪ੍ਰਾਜੈਕਟਾਂ ਦਾ ਤੋਹਫ਼ਾ ਸੂਬੇ ਦੇ ਪਿੰਡਾਂ ਵਿਚ ਨਹਿਰੀ ਪਾਣੀ ਲਈ ਦਿੱਤਾ ਗਿਆ ਹੈ ਤਾਂ ਜੋ ਸਾਡੇ ਸੂਬੇ ਨੂੰ ਅਤੇ ਸਾਡੀ ਕਿਸਾਨੀ ਨੂੰ ਖੁਸ਼ਹਾਲ ਬਣਾਇਆ ਜਾ ਸਕੇ। ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਵਿਖੇ ਢਪਾਲੀ ਸਿਸਟਮ ਦੇ 37 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ 11 ਹੋਰ ਪਿੰਡਾਂ ਵਿਧਾਤਾ, ਚੁੰਘਾਂ, ਦੀਨਾ ਸਾਹਿਬ, ਭਦੌੜ, ਪੱਤੀ ਦੀਪ ਸਿੰਘ, ਸਹਿਣਾ, ਬੱਲੋਕੇ, ਸੰਧੂ ਕਲਾਂ, ਨੈਣੇਵਾਲ, ਸੰਧੂ ਖੁਰਦ, ਫੂਲੇਵਾਲਾ ਨੂੰ ਲਾਭ ਪੁੱਜੇਗਾ ਅਤੇ 3854 ਏਕੜ ਹੋਰ ਰਕਬੇ ਵਿੱਚ ਨਹਿਰੀ ਪਾਣੀ ਪੁੱਜੇਗਾ। ਓਹਨਾਂ ਦੱਸਿਆ ਕਿ ਪਹਿਲਾਂ 5418 ਏਕੜ ਰਕਬੇ ਨੂੰ ਲਾਭ ਮਿਲ ਰਿਹਾ ਸੀ ਜਦਕਿ ਹੁਣ ਕੁਲ 9272 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਇਸ ਮਗਰੋਂ ਉਨ੍ਹਾਂ ਪਿੰਡ ਭਗਤਪੁਰਾ ਵਿਚ 45.46 ਕਰੋੜ ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Crime, hot news
ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ,...
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

breaking news
ਚੰਡੀਗੜ੍ਹ/ਪਟਿਆਲਾ, 23 ਜੁਲਾਈ:           ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ ਹੀ 5.12 ਲੱਖ ਲੋਕਾਂ ਨੂੰ 914 ਕਰੋੜ ਰੁਪਏ ਤੋਂ ਵੱਧ ਦਾ ਨਕਦ ਰਹਿਤ ਮੁਫ਼ਤ ਇਲਾਜ ਮੁਹੱਈਆ ਕਰਵਾਕੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ ਹੈ।ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਮੌਕੇ ਅੰਕੜੇ ਜਾਰੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ ਇਸ ਯੋਜਨਾ ਨੇ ਮਰੀਜ਼ਾਂ ਨੂੰ ਬਗੈਰ ਵਿੱਤੀ ਬੋਝ ਤੋਂ ਜੀਵਨ-ਰੱਖਿਅਕ ਅਤੇ ਮਹਿੰਗੇ ਇਲਾਜ ਪ੍ਰਾਪਤ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਨੇ ਹਰੇਕ ਯੋਗ ਪਰਿਵਾਰ ਤੱਕ ਵਿੱਤੀ ਤੰਗੀ ਤੋਂ ਬਿਨਾਂ ਗੁਣਵੱਤਾ ਵਾਲੀ ਸਿਹਤ ਸੰਭਾਲ ਪਹੁੰਚ ਯਕੀਨੀ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ।ਸਿਹਤ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਲਈ ਮੁਫ਼ਤ, ਨਕਦ ਰਹਿਤ ਅਤੇ ਗੁਣਵੱਤਾ ਵਾਲ...