Shadow

Author: admin

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਤਹਿਸੀਲ ਤਲਵੰਡੀ ਭਾਈ ਦੇ ਪਿੰਡ ਲੱਲੇ ਦੇ ਇੱਕ ਵਸਨੀਕ ਦੁਆਰਾ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਨੇ ਇੱਕ ਨਿੱਜੀ ਬੈਂਕ ਤੋਂ ਖੇਤੀਬਾੜੀ ਕਰਜ਼ੇ ਦੀ ਲਿਮਿਟ ਬਣਾਉਣ ਲਈ ਅਰਜ਼ੀ ਦਿੱਤੀ ਸੀ ਜਿਸ ਵਿੱਚ ਉਸਨੇ ਆਪਣੀ ਮਾਲਕੀ ਵਾਲੀ ਜ਼ਮੀਨ ਦੇ ਖੇਤਰ ਦਾ ਹੀ ਵੇਰਵਾ ਦਿੱਤਾ ਸੀ ਪਰ ਬੈਂਕ ਨੇ ਇਹ ਕਰਜ਼ਾ ਲਿਮਟ ਮਨਜ਼ੂਰ ਕਰਨ ਤੋਂ ਇਨਕਾਰ ਦਿੱਤਾ।  ਇਸ ਬਾਰੇ ਕਿਸੇ ਵਿਅਕਤੀ ਨੇ ਡੀਡੀਪੀਓ ਦਫ਼ਤਰ ਨੂੰ ਸ...
ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਾਉਣ ਲਈ ਵਿੱਢੀ ਵਿਸ਼ੇਸ ਮੁਹਿੰਮ

National, Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਅਤੇ ਫ਼ਸਲੀ ਵਿਭਿੰਨਤਾ ਲਿਆਉਣ ਲਈ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦਿਆਂ ਦੇ ਬਾਗ ਲਗਾਏਗੀ। ਇਸੇ ਮੰਤਵ ਅਧੀਨ ਅੱਜ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਮੋਹਿੰਦਰ ਭਗਤ ਅਤੇ ਪੇਂਡੂ ਵਿਕਾਸ 'ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਤੌਰ ਚੰਡੀਗੜ ਵਿਖੇ ‘ਅਪਣਾ ਪਿੰਡ – ਅਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । ਇਸ ਮੁਹਿੰਮ ਦੀ ਸੁਰੂਆਤ ਬਾਗਬਾਨੀ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਆਪਸੀ ਸਹਿਯੋਗ ਨਾਲ ਕੀਤੀ ਗਈ ਹੈ। ‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ ਰੰਗਲਾ ਪੰਜਾਬ ਅਤੇ ਹਰਿਆ ਭਰਿਆ ਪੰਜਾਬ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸੇ ਮੰਤਵ ਤਹਿਤ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਲਗਾਏ ਜਾਣ...

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ - ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ ਜੀ.ਐਸ.ਟੀ ਮੰਤਰੀ ਸਮੂਹ ਦੀਆਂ ਦੋ ਦਿਨਾਂ ਮੀਟਿੰਗਾਂ ਵਿਚ ਭਾਗ ਲੈਣ ਬਾਅਦ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਚੀਮਾ ਨੇ ਕਿਹਾ 2017 ਵਿਚ ਮੁਲਕ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਕ ਰਾਸ਼ਟਰ-ਇਕ ਕਰ ਫਾਰਮੂਲੇ ਤਹਿਤ ਵਸਤੂ ਤੇ ਸੇਵਾਵਾਂ ਕਰ (ਜੀ.ਐਸ.ਟੀ) ਲਾਗੂ ਕੀਤੇ ਜਾਣ ਉਪਰੰਤ ਪੰਜਾਬ ਦਾ ਕੁੱਲ 1,11,045 ਕਰੋੜ ਦਾ ਵਿੱਤੀ ਨੁਕਸਾਨ ਹੋਇਆ ਹੈ। ਉਨਾਂ ਕਿਹਾ ਕਿ ਲਗਭਗ 60 ਹਜ਼ਾਰ ਕਰੋੜ ਰੁਪਏ ਕੇਂਦਰ ਵੱਲੋਂ ਮੁਆਵਜ਼ੇ ਵਜੋਂ ਦਿੱਤੇ ਜਾਣ ਬਾਅਦ ਵੀ 50 ਹਜ਼ਾਰ ਕਰੋੜ ਪੰਜਾਬ ਦੇ ਕੇਂਦਰ ਵੱਲ ਬਕਾਇਆ ਪਏ ਹਨ। ਉਨਾਂ ਕਿਹਾ ਕਿ ਜੀ.ਐਸ.ਟੀ ਲਾਗੂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਦੇ ਵਿੱਤੀ ਘਾਟੇ ਬਦਲੇ 5 ਸਾਲ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ

National, Politics, Punjab
ਚੰਡੀਗੜ੍ਹ, 21 ਅਗਸਤ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ। ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਤੱਕ ਕੀਤਾ ਜਾ ਸਕੇਗਾ। ਐਕਟ ਮੁਤਾਬਿਕ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਸਰਕਾਰੀ ਸੰਸਥਾ ਦੀਆਂ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਇੱਕ ਟ੍ਰੀ ਅਫਸਰ ਦੀ ਵਿਵਸਥਾ ਵੀ ਹੈ ਜੋ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦਾ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੋਈ ਹੋਰ ਅਧਿਕਾਰੀ ਹੋਵੇਗਾ। ਐਕਟ ਦੀ ਧਾਰਾ 4 ਅਨੁਸਾਰ, ਕੋਈ ਵੀ ਵਿਅਕਤੀ ਸ਼ਹਿਰੀ ਖੇਤਰਾਂ ਵਿੱਚ ਖੜ੍ਹਾ ਕੋਈ ਵੀ ਰੁੱਖ ਨਹੀਂ ਕੱਟੇਗਾ ਅਤੇ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਮਨੁੱਖੀ ਦਖਲਅੰਦਾਜ਼ੀ ਤੋਂ ਬਿਨਾਂ ਪੂਰੀ ਤਰ੍ਹਾਂ ਮ...
*ਹੁਣ ਪੰਜਾਬ ਵਿੱਚ  112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ *

*ਹੁਣ ਪੰਜਾਬ ਵਿੱਚ 112 ਡਾਇਲ ਕਰਕੇ ਕੀਤੀ ਜਾ ਸਕਦੀ ਹੈ ਸਾਈਬਰ ਫਰਾਡ ਅਤੇ ਹਾਈਵੇ ਐਮਰਜੈਂਸੀ ਦੀ ਰਿਪੋਰਟ *

National, Politics, Punjab
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼  ਸੋਚ ਅਨੁਸਾਰ ਐਮਰਜੈਂਸੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕੁਸ਼ਲ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਕਦਮ ਤਹਿਤ ਪੰਜਾਬ ਪੁਲਿਸ ਨੇ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐਨਐਚਏਆਈ) ਹੈਲਪਲਾਈਨ 1033 ਅਤੇ ਸਾਈਬਰ ਕ੍ਰਾਈਮ ਹੈਲਪਲਾਈਨ 1930  ਨੂੰ ਏਕੀਕ੍ਰਿਤ ਕਰਕੇ ਹੁਣ ਡਾਇਲ 112 ਨਾਲ ਜੋੜ ਦਿੱਤਾ ਹੈ।  ਪੰਜਾਬ ਦੀ ਇਸ ਏਕੀਕ੍ਰਿਤ ਸੰਕਟਕਾਲੀ ਪ੍ਰਤੀਕਿਰਿਆ ਪ੍ਰਣਾਲੀ ਰਾਹੀਂ ਹੁਣ ਨਾਗਰਿਕ ਹਾਈਵੇ ਹਾਦਸਿਆਂ ਅਤੇ ਹੋਰ  ਵਾਹਨਾਂ ਸਬੰਧੀ ਹੋਰ ਦਿੱਕਤਾਂ  ਦੇ ਨਾਲ-ਨਾਲ ਵਿੱਤੀ ਧੋਖਾਧੜੀ ਅਤੇ ਸਾਈਬਰ ਅਪਰਾਧਾਂ ਦੀ ਰਿਪੋਰਟ ਹੁਣ ਸਿਰਫ਼ 112 ਡਾਇਲ ਕਰਕੇ  ਕਰ  ਸਕਦੇ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਲਾਗੂ ਕੀਤੀ ਗਈ ਇਹ ਪਹਿਲਕਦਮੀ, ਇੱਕ ਸਿੰਗਲ-ਵਿੰਡੋ ਪਲੈਟਫਾਰਮ  ਤਹਿਤ ਕਈ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ  ਫੌਰੀ  ਸਹਾਇਤਾ ਉਪਲਬਧ ਕਰਵਾਉਣ ਲਈ  ਆਸਾਨ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਨਾਗਰਿਕਾਂ ਨੂੰ ਧੋਖਾਧੜੀ ਜਾਂ ਸੜਕ ਹਾਦਸੇ ਦੀ ਰਿ...
ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ/ਕਪੂਰਥਲਾ, 21 ਅਗਸਤ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾ...
ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 21 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਤਰਸ ਦੇ ਅਧਾਰ ’ਤੇ ਦਿੱਤੀਆਂ ਗਈਆਂ ਨੌਕਰੀਆਂ ਦਾ ਮਕਸਦ ਉਹਨਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਦੇ ਘਰ-ਪਰਿਵਾਰ ਦੇ ਮੁੱਖੀ ਦੀ ਅਚਾਨਕ ਮੌਤ ਕਾਰਨ ਉਹ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਿਯੁਕਤੀ ਨਾ ਸਿਰਫ਼ ਪ੍ਰਭਾਵਿਤ ਪਰਿਵਾਰ ਨੂੰ ਨਵੀਂ ਉਮੀਦ ਦਿੰਦੀ ਹੈ, ਸਗੋਂ ਸਰਕਾਰ ਦੇ ਸੰਵੇਦਨਸ਼ੀਲ ਤੇ ਮਨੁੱਖਤਾ-ਭਰੇ ਰੁਖ ਨੂੰ ਵੀ ਦਰਸਾਉਂਦੀ ਹੈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਕੇ ਯੁਵਾ ਵਰਗ ਨੂੰ ਹੌਸਲਾ ਦਿੱਤਾ ਜਾਵੇ। ਉਨ੍ਹਾਂ ਨੇ ਨਵੇਂ ਨਿਯੁਕਤ ਕੀਤੇ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਲੋਕਾਂ ਦੀ ਸੇਵਾ ਭਾਵਨਾ...
ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਦਫਤਰ ਸਟਾਫ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਨਮਾਨਿਤ ਕੀਤਾ

National, Politics, Punjab
ਪਟਿਆਲਾ, 20 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਹੋਣ ਤੋਂ ਬਾਅਦ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦਫਤਰ ਵਿੱਚ ਉਨ੍ਹਾਂ ਨੂੰ ਡਿਪਟੀ ਆਰ.ਓ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਮੁੱਚੇ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਮ‌ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪਾਰਟੀ ਪ੍ਰਤੀ ਮੇਰੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦਿਆਂ ਮੈਨੂੰ ਸਤੰਬਰ 2022 ਵਿੱਚ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੀ ਜ਼ਿਮੇਵਾਰੀ ਦਿੱਤੀ ਗਈ ਸੀ, ਜਿਸਨੂੰ ਮੈਂ 3 ਸਾਲਾਂ ਦੇ ਕਰੀਬ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ ਹੈ, ਉਸ ਲਈ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਾਂ ਹਾਂ ਅਤੇ ਸਰਕਾਰ ਵੱਲੋਂ ਹੁਣ ਮੈਨੂੰ ਇਪਰੂਵਮੈਂਟ ਟਰੱਸਟ ਨਾਭਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਮੈਂ 21 ਅਗਸਤ ਦਿਨ ਵੀਰਵਾਰ ਨੂੰ ਸਵੇ...
ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

National, Politics, Punjab
ਹੁਸ਼ਿਆਪਰੁਰ, 20 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਵੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ, ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ, ਤਾਂ ਜੋ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਰਹੇ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪੱਧ...
ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਅਗਸਤ: ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਅੱਜ ਰਾਮਪੁਰ ਸੈਣੀਆਂ ਅਤੇ ਕਹਾਰਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਵਿੱਚ ਨਾਲੀਆਂ ਦੇ ਪਾਣੀ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਰੇਨੇਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।                 ਐਸਡੀਐਮ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਦੇ ਵੇਰਵੇ ਇਕੱਠੇ ਕਰੇਗਾ ਤਾਂ ਜੋ ਰਾਹਤ ਅਤੇ ਮੁਆਵਜ਼ਾ ਪ੍ਰਕਿਰਿਆ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾ ਸਕੇ।                 ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਰਾਹਤ ਕਾਰਜਾਂ ਲਈ ਟੀਮਾਂ ਨੂੰ ਪਹਿਲਾਂ ਹੀ ਅਲਰਟ 'ਤੇ...