ਆਮ ਆਦਮੀ ਕਲੀਨਿਕਾਂ ਵੱਲੋਂ ਮੀਲ ਪੱਥਰ ਸਥਾਪਤ, 3 ਸਾਲਾਂ ਵਿੱਚ 4.20 ਕਰੋੜ ਲੋਕਾਂ ਨੂੰ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਅਤੇ 2.29 ਕਰੋੜ ਲੈਬ ਟੈਸਟ ਕੀਤੇ
ਚੰਡੀਗੜ੍ਹ, 19 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ 'ਆਮ ਆਦਮੀ ਕਲੀਨਿਕ' ਪ੍ਰੋਜੈਕਟ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸਿਰਫ਼ ਤਿੰਨ ਸਾਲਾਂ ਵਿੱਚ ਆਊਟਪੇਸ਼ੈਂਟ ਵਿਭਾਗ (ਓਪੀਡੀ) ਵਿੱਚ ਆਉਣ ਵਾਲੇ ਮਰੀਜ਼ਾਂ ਨੇ 4.20 ਕਰੋੜ ਅਤੇ ਲੈਬ ਟੈਸਟ ਕੀਤੇ ਗਏ 2.29 ਕਰੋੜ ਟੈਸਟਾਂ ਨੇ ਬੇਮਿਸਾਲ ਅੰਕੜੇ ਨੂੰ ਪਾਰ ਕਰ ਲਿਆ ਹੈ।
ਅੱਜ ਇੱਥੇ ਇਸ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 15 ਅਗਸਤ, 2022 ਤੋਂ ਹੁਣ ਤੱਕ ਸੂਬੇ ਵਿੱਚ 4.20 ਕਰੋੜ ਤੋਂ ਵੱਧ ਵਿਅਕਤੀਆਂ ਨੇ 881 ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਹਿਰੀ ਖੇਤਰਾਂ ਵਿੱਚ 316 ਅਤੇ ਪੇਂਡੂ ਖੇਤਰਾਂ ਵਿੱਚ 565 ਸਮੇਤ ਸੂਬੇ ਵਿੱਚ ਕੁੱਲ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿਹਨਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮ...








