ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਅਗਸਤ
ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ।
ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਵੇਰਵਾ ਦਿੱਤਾ। ਜੋਗਾ ਸਿੰਘ 28 ਸਤੰਬਰ, 2023 ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲਿਸ ਛਾਪਿਆਂ ਦੇ ਬਾਵਜੂਦ, ਉਹ ਫਰਾਰ...




