Shadow

Author: admin

ਬਾਰਿਸ਼ਾਂ ਕਾਰਨ ਫਸਲਾਂ ਦੇ ਨੁਕਸਾਨੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਹੁੰਚੇ ਕਿਸਾਨਾਂ ਦੇ ਖੇਤਾਂ ਵਿੱਚ

ਬਾਰਿਸ਼ਾਂ ਕਾਰਨ ਫਸਲਾਂ ਦੇ ਨੁਕਸਾਨੇ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਪਹੁੰਚੇ ਕਿਸਾਨਾਂ ਦੇ ਖੇਤਾਂ ਵਿੱਚ

National, Politics, Punjab
ਫਾਜ਼ਿਲਕਾ  3 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਫਾਜ਼ਿਲਕਾ ਦੇ ਕੁਝ ਕਿਸਾਨਾਂ ਦੀਆਂ ਜਮੀਨਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਬਲਾਕ ਅਰਨੀਵਾਲਾ ਦੇ ਪਿੰਡ ਸਜਰਾਣਾ, ਸਿੰਘਪੁਰਾ ਅਤੇ ਚਾਹਲਾਂ ਸਮੇਤ ਹੋਰ ਵੱਖ-ਵੱਖ ਪਿੰਡਾਂ ਵਿੱਚ ਮੀਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦਾ ਜਾਇਜਾ ਲੈਣ ਮੌਕੇ ਕੀਤਾ! ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਨਾਲ ਜੋ ਵੀ ਨੁਕਸਾਨ ਹੋਇਆ ਹੈ, ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪਟਵਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ! ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਫਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਸਬੰਧਿਤ ਅਧਿਕਾਰੀ ਇਸਦੀ ਰਿਪੋਰਟ ਕਰ ਰਹੇ ਹਨ ਰਿਪੋਰਟ ਉਪਰੰਤ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਵਾਈ ਜਾਵੇਗੀ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਵੀ ਕਿਸਾਨਾਂ ਦੀਆਂ ਖਰਾਬ ਫਸਲਾਂ ਦੇ ਮੁਆਵਜੇ ਦਿੱਤੇ ਗਏ ਹਨ ਤੇ ਹੁਣ ਵੀ...
ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

ਸੂਰਾਂ ਨੂੰ ਖੁਰਾਕ ਖਾਣ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ *ਤੇ ਪਾਬੰਦੀ

National, Politics, Punjab
ਮਾਨਸਾ, 04 ਅਗਸਤ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ ਜਾਂ ਚਰਨ ਲਈ ਸੜਕਾਂ ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡਣ *ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ *ਤੇ ਖੁਰਾਕ ਖਾਣ ਜਾਂ ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡ ਦਿੱਤਾ ਜਾਂਦਾ ਹੈ।             ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਹਨਾ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ, ਖਾਸ ਕਰਕੇ ਬੱਚਿਆਂ, ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ...
ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ  ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

ਚੇਅਰਮੈਨ ਪਨਗ੍ਰੇਨ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਤੇ ਫੌਰੀ ਕਾਰਵਾਈ -ਅਨਾਜ ਦੀ ਬਦਹਾਲੀ ਨਹੀਂ ਸਹੀ ਜਾਵੇਗੀ: ਡਾ. ਤੇਜਪਾਲ ਸਿੰਘ

National, Politics, Punjab
ਅਮਰਗੜ੍ਹ/ਮਾਲੇਰਕੋਟਲਾ 04 ਅਗਸਤ: ਪੰਜਾਬ ਰਾਜ ਵਿੱਚ ਖੇਤੀਬਾੜੀ ਪੈਦਾਵਾਰ ਦੀ ਸੰਭਾਲ ਅਤੇ ਸਟੋਰੇਜ ਸੰਬੰਧੀ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਚੇਅਰਮੈਨ ਪਨਗ੍ਰੇਨ ਡਾ. ਤੇਜਪਾਲ ਸਿੰਘ ਨੇ ਮਾਹੋਰਾਣਾ ਤੋਂ ਭੁੱਲਰਾਂ ਰੋਡ ਵਿਖੇ ਪਨਗ੍ਰੇਨ ਖਰੀਦ ਏਜੰਸੀ ਵੱਲੋਂ ਖਰੀਦੀ ਗਈ ਕਣਕ ਦੇ ਹਾਲਤ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦਿਆਂ ਪਿਛਲੇ ਦਿਨੀਂ ਦੇਰ ਸ਼ਾਮ ਮੌਕੇ ‘ਤੇ ਪਹੁੰਚ ਕੇ ਸ਼ੈਲਰ ਦਾ ਦੌਰਾ ਕੀਤਾ । ਇਸ ਮੌਕੇ ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਵੀ ਮੌਜੂਦ ਸਨ। ਇੰਸਪੈਕਟਰ ਫੂਡ ਸਪਲਾਈ ਸ੍ਰੀ ਰਸਮਿੰਦਰ ਸਿੰਘ ਨੇ ਚੇਅਰਮੈਨ ਨੂੰ ਅਵਗਤ ਕਰਵਾਇਆ ਕਿ ਐਫ.ਸੀ.ਆਈ ਦੀ ਸਪੈਸ਼ਲ ਲੱਗਣ ਕਾਰਨ ਅਨਾਜ ਦੀ ਚੁਕਵਾਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀ ਦੇਖ ਰੇਖ ਵਿੱਚ ਕਰਵਾਈ ਜਾ ਰਹੀ ਹੈ। ਮੌਸਮ ਦੇ ਅਸਰ ਨਾਲ ਖਰਾਬ ਹੋਈਆਂ ਕਣਕ ਦੀਆਂ ਬੋਰੀਆਂ ਨੂੰ ਪਹਿਲਾਂ ਹੀ ਅਲੱਗ ਕਰਵਾ ਦਿੱਤਾ ਗਿਆ ਹੈ। ਜਿਸ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਪਗਰੇਡ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਨਾਜ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ  । ਖਰੀਦ ਏਜੰਸੀ ਵਲੋਂ ਸੰ...

ਤੀਆਂ ਦਾ ਤਿਉਹਾਰ ਜੈਤੋ ਵਿੱਚ ਧੂਮ-ਧਾਮ ਨਾਲ ਮਨਾਇਆ ਗਿਆ

National, Politics, Punjab
ਜੈਤੋ, 4 ਅਗਸਤ – ਪੰਜਾਬੀ ਰਵਾਇਤਾਂ ਅਤੇ ਸੱਭਿਆਚਾਰ ਨੂੰ ਜ਼ਿੰਦਾ ਰੱਖਦਿਆਂ, ਤੀਆਂ ਦਾ ਤਿਉਹਾਰ ਜੈਤੋ ਦੇ ਡ੍ਰੀਮ ਕ੍ਰਿਸਟਲ ਪੈਲੇਸ ਵਿਖੇ ਵੱਡੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਅਗਵਾਈ ਜੈਤੋ ਤੋਂ ਵਿਧਾਇਕ ਸ. ਅਮੋਲਕ ਸਿੰਘ ਅਤੇ ਉਨ੍ਹਾਂ ਦੀ ਧਰਮਪਤਨੀ ਮਨਪ੍ਰੀਤ ਕੌਰ ਵੱਲੋਂ ਕੀਤੀ ਗਈ। ਤੀਆਂ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਰਿਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਸੱਭਿਆਚਾਰਕ ਮੇਲੇ ਦਾ ਪੂਰਾ ਆਨੰਦ ਮਾਣਿਆ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੇ ਨਾਲ ਹੀ ਡਾ. ਗੁਰਪ੍ਰੀਤ ਕੌਰ ਅਤੇ ਬੀਬਾ ਮਨਪ੍ਰੀਤ ਕੌਰ ਨੇ ਇਕੱਠੀਆਂ ਔਰਤਾਂ ਨਾਲ ਗਿੱਧਾ ਪਾ ਕੇ ਤੀਆਂ ਦੀ ਰੌਣਕ ਵਿੱਚ ਚਾਰ ਚੰਨ ਲਾਏ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਅਟੁੱਟ ਹਿੱਸਾ ਹਨ, ਜਿਨ੍ਹਾਂ ਰਾਹੀਂ ਔਰਤਾਂ ਆਪਣੀ ਖੁਸ਼ੀ ਅਤੇ ਭਾਵਨ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੂੰ ‘ਨਸ਼ਾ ਮੁਕਤੀ ਯਾਤਰਾ’ ਤਹਿਤ ਕੀਤਾ ਜਾਗਰੂਕ

National, Politics, Punjab
ਫਿਰੋਜ਼ਪੁਰ, 4 ਅਗਸਤ (     ) ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹਿਰੀ ਹਲਕੇ ਦੇ ਵਾਰਡ ਨੰ: 01, 02, 03, 04, 05, 06, 07, 08, 09 ਅਤੇ 10 ਦੇ ਵਸਨੀਕਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਮਨਜੀਤ ਪੈਲੇਸ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਨੇ ਵੱਡੀ ਗਿਣਤੀ ‘ਚ ਮੌਜੂਦ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟਤਾ ਦਾ ਸੰਦੇਸ਼ ਦਿੱਤਾ ਅਤੇ ਨਸ਼ਾ ਮੁਕਤੀ ਅਤੇ ਨਸ਼ਿਆਂ ਦੇ ਖ਼ਾਤਮੇ ਵਿੱਚ ਸਰਕਾਰ ਦਾ ਸਹਿਯੋਗ ਕਰਨ ਦਾ ਸਮੂਹਿਕ ਹਲਫ ਦਿਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਜੜ੍ਹ ਪੁੱਟਣ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਾ ਸਰਗਰਮ ਹਿੱਸਾ ਬਣ ਕੇ ਪੰਜਾਬ  ਤੇ ਖਾਸ ਕਰਕੇ ਆਪਣੇ ਵਾਰਡਾਂ, ਘਰਾਂ ਤੇ ਆਲੇ ਦੁਆਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਧੜੇਬੰਦੀ ਤੋਂ ਉੱਪਰ ਉੱਠ ਕੇ ਯੋਗਦਾਨ ਪਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾ...
ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ

ਆਮ ਆਦਮੀ ਕਲੀਨਿਕਾਂ ‘ਚ ਵਟਸਐਪ ਚੈਟਬੋਟ ਦੀ ਸ਼ੁਰੂਆਤ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ : ਮੋਹਿੰਦਰ ਭਗਤ

National, Politics, Punjab
ਜਾਲੰਧਰ, 3 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਵਟਸਐਪ ਚੈਟਬੋਟ ਸੇਵਾ ਦੀ ਸ਼ੁਰੂਆਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਤਕਨੀਕੀ ਪਹਿਲ ਸਿਹਤ ਸੇਵਾਵਾਂ ਨੂੰ ਹੋਰ ਆਸਾਨ, ਤੇਜ਼ ਤੇ ਪ੍ਰਭਾਵਸ਼ਾਲੀ ਬਣਾਏਗੀ। ਕੈਬਿਨਟ ਮੰਤਰੀ ਨੇ ਕਿਹਾ ਕਿ ਹੁਣ ਮਰੀਜ਼ਾਂ ਨੂੰ ਆਪਣੀਆਂ ਦਵਾਈਆਂ, ਟੈਸਟ ਰਿਪੋਰਟਾਂ, ਅਪਾਇੰਟਮੈਂਟ ਰਿਮਾਈਂਡਰ ਅਤੇ ਸਿਹਤ ਸਬੰਧੀ ਹੋਰ ਜਾਣਕਾਰੀਆਂ ਸਿੱਧਾ ਆਪਣੇ ਵਟਸਐਪ ’ਤੇ ਮਿਲ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਸੇਵਾ ਸਦਕਾ ਲੋਕਾਂ ਨੂੰ ਕਲੀਨਿਕਾਂ ਦੀਆਂ ਲਾਈਨਾਂ 'ਚ ਖੜ੍ਹੇ ਹੋਣ ਦੀ ਲੋੜ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਆਟੋਮੈਟਿਕ ਚੈਟਬੋਟ ਸਿਸਟਮ ਮਰੀਜ਼ਾਂ ਦੀ ਜਾਣਕਾਰੀ ਨੂੰ ਸੁਰੱਖਿਅਤ ਢੰਗ ਨਾਲ ਸੰਭਾਲੇਗਾ ਅਤੇ ਕਾਗਜ਼ੀ ਰਿਕਾਰਡ ਤੋਂ ਵੀ ਮੁਕਤੀ ਮਿਲੇਗੀ, ਜਿਸ ਨਾਲ ਜਿਥੇ ਸਮਾਂ ਬਚੇਗਾ ਉਥੇ ਕਾਰਗੁਜ਼ਾਰੀ ਵਿੱਚ ਵੀ ਤੇਜ਼ੀ ਆਵੇਗੀ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾ...
‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37,085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜ...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

National, Politics, Punjab
*ਚੰਡੀਗੜ੍ਹ, 3 ਅਗਸਤ* ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ ਤਾਂ ਕਿ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਅੱਜ ਇੱਥੇ ਟੈਗੋਰ ਥੀਏਟਰ ਵਿਖੇ 881 ਆਮ ਆਦਮੀ ਕਲੀਨਿਕਾਂ ਨੂੰ ‘ਵਟਸਐਪ ਚੈਟਬੋਟ’ ਨਾਲ ਜੋੜਨ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਦੇਸ਼ ਦਾ ਸਭ ਤੋਂ ਸਫਲ ਸਿਹਤ ਮਾਡਲ ਸਾਬਤ ਹੋ ਰਿਹਾ ਹੈ ਜਿੱਥੇ ਮਰੀਜ਼ਾਂ ਦਾ ਸਾਰਾ ਇਲਾਜ ਬਿਲੁਕਲ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ 200 ਆਮ ਆਦਮੀ ਕਲੀਨਿਕ ਕਾਰਜਸ਼ੀਲ ਕਰੇਗੀ ਜਿਸ ਨਾਲ ਸੂਬੇ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ ਵਧ ਕੇ 1081 ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਵੇਲੇ 565 ਆਮ ਆਦਮੀ ਕਲੀਨਿਕਾਂ ਪੇਂਡੂ ਇਲਾਕਿਆਂ ਵਿੱਚ ਜਦਕਿ 316 ਕਲੀਨਿਕ ਸ਼ਹਿਰੀ ਇਲਾਕਿਆਂ ਵਿੱਚ ਹਨ ਜਿੱਥੇ ਹੋਰ ਰੋਜ਼ ਲਗਪਗ 70,000 ਮਰੀਜ਼ ਆਉਂਦੇ ਹਨ ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਸਰਕਾਰੀ ਸਿਹਤ ਸਿਸਟਮ ਵਿ...
ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ

ਪਿੰਡ ਉਗਰਾਹਾਂ ਵਿੱਚ ਖੇਡ ਸਟੇਡੀਅਮ ਬਨਾਉਣ ਦੀ ਮੰਗ 25 ਸਾਲਾਂ ਬਾਅਦ ਹੋਈ ਪੂਰੀ

National, Politics, Punjab
ਪਿੰਡ ਉਗਰਾਹਾਂ, 3 ਅਗਸਤ (000) - ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਵੱਡੇ ਅਤੇ ਮਸ਼ਹੂਰ ਪਿੰਡ ਉਗਰਾਹਾਂ ਵਾਸੀਆਂ ਦੀ ਪਿੰਡ ਵਿੱਚ ਸ਼ਾਨਦਾਰ ਖੇਡ ਸਟੇਡੀਅਮ ਦੀ ਮੰਗ ਆਖ਼ਰ 25 ਸਾਲ ਬਾਅਦ ਪੂਰੀ ਹੋਈ ਹੈ। ਅੱਜ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਪਿੰਡ ਪਹੁੰਚ ਕੇ ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਅਤੇ ਸਮੂਹ ਪੰਚਾਇਤ ਨੂੰ ਖੇਡ ਸਟੇਡੀਅਮ ਦੀ ਉਸਾਰੀ ਲਈ 64 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਓ ਐਸ ਡੀ ਐਡਵੋਕੇਟ ਸ੍ਰ ਤਪਿੰਦਰ ਸਿੰਘ ਸੋਹੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਖਿਡਾਰੀ ਹਾਜ਼ਰ ਸਨ। ਸਰਪੰਚ ਸ੍ਰ ਗੁਰਪ੍ਰੀਤ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟ ਕੀਤੀ ਕਿ ਉਹਨਾਂ ਦੀ 25 ਸਾਲ ਬਾਅਦ ਮੰਗ ਪੂਰੀ ਹੋਈ ਹੈ। ਉਹਨਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਨੌਜਵਾਨ ਕਲੱਬ ਦੇ ਪ੍ਰਧਾਨ ਰਹੇ ਹਨ। ਉਹ ਪਿਛਲੇ 25 ਸਾਲ ਤੋਂ ਖੇਡ ਸਟੇਡੀਅਮ ਬਨਾਉਣ ਲਈ ਜੱਦੋ ਜਹਿਦ ਕਰ ਰਹੇ ਸਨ। ਇਕ ਵਾਰ ਤਾਂ ਕਿਸੇ ਰਾਜਸੀ ਵਿਅਕਤੀ ਨੇ ਨੀਂਹ ਪੱਥਰ ਵੀ ਰੱਖ ਦਿੱਤਾ ਸੀ ਪਰ ਉਥੇ ਕੰਮ ਹੀ ਨਾ ਸ਼ੁਰੂ ਹੋਇਆ। ਪਰ ਹੁਣ ਭਗਵੰਤ ਸਿੰਘ...
ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

ਸੂਬੇ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖ਼ਾਤਮਾ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ: ਗੁਰਦੀਪ ਸਿੰਘ ਰੰਧਾਵਾ

National, Politics, Punjab
ਕਲਾਨੌਰ/ਧਾਰੀਵਾਲ/ਗੁਰਦਾਸਪੁਰ, 03 ਅਗਸਤ (        ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਬਜ਼ੁਰਗਵਾਲ, ਦੁੱਲਾਨੰਗਲ ਅਤੇ ਬਾਂਗੋਵਾਣੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ਿਆਂ ਨੂੰ ਹਰ ਹੀਲੇ ਖ਼ਤਮ ਕੀਤਾ ਜਾਵੇਗਾ ਅਤੇ ਇਸੇ ਅਹਿਦ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਮੋਹਰੀ ਯੋਗਦਾਨ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ...