“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਜਨਵਰੀ:
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀ...








