ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ
ਚੰਡੀਗੜ੍ਹ, 21 ਮਈ- ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਸੀਬੀਆਈ) ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾਉਣ-ਧਮਕਾਉਣ, ਦਬਾਅ ਪਾਉਣ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਸਿਆਸੀ ਬਲੈਕਮੇਲ ਕਰ ਰਹੀ ਹੈ।
ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਭਰ ਵਿੱਚ ਕਾਰੋਬਾਰੀਆਂ, ਯੂਨੀਵਰਸਿਟੀਆਂ ਦੇ ਮਾਲਕਾਂ ਅਤੇ ਸਿਆਸੀ ਆਗੂਆਂ 'ਤੇ ਪਹਿਲਾਂ ਕੇਂਦਰੀ ਏਜੰਸੀਆਂ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਹੈ ਜਾਂ ਨੋਟਿਸ ਜਾਰੀ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕੋਈ ਅਗਲੀ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ਵਿੱਚ ਭਾਜਪਾ ਦਾ ਇੱਕ ਸਟੈਂਡਰਡ ਸਿਆਸੀ ਮਾਡਲ ਬਣ ਗਿਆ ਹੈ। ਪਹਿਲਾਂ ਈਡੀ ਅਤੇ ਸੀਬੀਆਈ ਦੇ ਨੋਟਿ...








