Shadow

Author: admin

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ

ਡਰੇਨ ਵਿਚ ਪਾਣੀ ਦੇ ਉਵਰਫਲੋਅ ਨੂੰ ਰੋਕਣ ਅਤੇ ਆਏ ਪਾੜ ਨੂੰ ਬਣਨ ਲਈ ਫ਼ੀਲਡ ਵਿਚ ਜੁਟਿਆ ਹੋਇਆ ਹੈ ਅਮਲਾ

National, Politics, Punjab
ਫਾਜ਼ਿਲਕਾ  3 ਅਗਸਤ ਪਿਛਲੇ ਹਿਸਿਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਵਿਚ ਲਗਾਤਾਰ ਬਾਰਿਸ਼ਾਂ ਆਉਣ ਕਰਕੇ ਸਾਬੂਆਣਾ ਡਰੇਨ ਵਿਚ ਪਾਣੀ ਦੇ ਉਵਰਫਲੋਅ ਹੋਣ ਕਾਰਨ ਅਤੇ ਕਈ ਥਾਂ ਆਏ ਪਾੜ ਨੂੰ ਭਰਨ ਲਈ ਲਗਾਤਾਰ ਪ੍ਰਸ਼ਾਸਨੀਕ ਅਮਲਾ ਫ਼ੀਲਡ ਵਿਚ ਜੁਟਿਆ ਹੋਇਆ ਹੈ| ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਅਧਿਕਾਰੀ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ| ਤਹਿਸੀਲਦਾਰ ਫਾਜ਼ਿਲਕਾ ਸ. ਜਸਪ੍ਰੀਤ ਸਿੰਘ ਨੇ  ਪਿੰਡ ਸਾਬੂਆਣਾ, ਬਾਂਡੀ ਵਾਲਾ, ਕਬੂਲਸ਼ਾਹ, ਕੇਰੀਆਂ, ਖਿਓ ਵਾਲੀ ਢਾਬ, ਲੱਖੇ ਵਾਲੀ ਢਾਬ, ਬਾਰੇਕਾ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਕਿਹਾ ਕਿ ਨਹਿਰੀ ਵਿਭਾਗ ਦਾ ਸਟਾਫ ਲਗਾਤਾਰ ਰਾਹਤ ਕਾਰਜ ਦਾ ਕੰਮ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦਾ ਸਟਾਫ ਫ਼ੀਲਡ ਵਿਚ ਹੈ ਤੇ ਖੇਤਾਂ ਵਿਚ ਪਾਣੀ ਜਾਣ ਨਾਲ ਜੋ ਵੀ ਨੁਕਸਾਨ ਲਗਦਾ ਹੈ, ਦੀ ਸਥਿਤੀ ਦਾ ਜਾਇਜ਼ਾ ਲੈ ਕੇ ਪਟਵਾਰੀਆਂ ਨੂੰ ਜਲਦ ਤੋਂ ਜਲਦ ਰਿਪੋਰਟ ਕਰਨ ਦੇ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ਾਂ ਕਾਰਨ ਪਾਣੀ ਦੀ ਆਮਦ ਡਰੇਨਾ ਵਿਚ ਸਮਰੱਥਾ ਤੋਂ ਵੱਧ ਹੋ ਗਈ ਤੇ ਕਈ ਥਾਂ ਪਾੜ ਪੈਣ ਨਾਲ ਖੇਤਾਂ ਤੇ ਪਿੰਡਾਂ ਵਿਚ ਪਾਣੀ ਘੁੱਸ ਗਿਆ| ਉਨ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਕੀਤਾ ਲੋਕ ਅਰਪਿਤ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 03 ਅਗਸਤ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੁਕਤਸਰ-ਮਲੋਟ ਰੋਡ ਤੇ ਪੁਲ ਦਾ ਕੰਮ ਪੂਰਾ ਹੋਣ ‘ਤੇ ਲੋਕ ਅਰਪਿਤ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 25 30 ਸਾਲ ਤੋਂ ਸੜਕ ਦਾ ਬੁਰਾ ਹਾਲ ਸੀ, ਅੱਜ ਇਹ ਜੋ ਪੁਲ ਦਾ ਕੰਮ ਅਧੂਰਾ ਸੀ ਉਹ ਵੀ ਪੂਰਾ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਤਕਰੀਬਨ 100 ਕਰੋੜ ਦੀ ਲਾਗਤ ਨਾਲ ਇਹ ਪ੍ਰੋਜੈਕਟ ਮੁਕੰਮਲ ਹੋਇਆ ਅਤੇ ਇਸ ਸੜਕ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸੜਕ ਦੇ ਖਰਾਬ ਹੋਣ ਕਾਰਨ ਬਹੁਤ ਜਿਆਦਾ ਐਕਸੀਡੈਂਟ ਹੁੰਦੇ ਸੀ ਅਤੇ ਲੋਕਾਂ ਨੂੰ ਇਸ ਸੜਕ ਤੇ ਜਾਣ ਲੱਗਿਆ ਬਹੁਤ ਜਿਆਦਾ ਮੁਸ਼ਕਿਲ ਪੇਸ਼ ਆਉਂਦੀ ਸੀ। ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਲੋਕ ਹੀ ਤੁਹਾਨੂੰ ਦੱਸਣਗੇ ਕਿ ਇਹ ਸੜਕ ਮੁਕੰਮਲ ਹੋਣ ਨਾਲ ਕਿੰਨੀ ਵੱਡੀ ਰਾਹਤ ...
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੱਖ-ਵੱਖ ਵਾਰਡਾਂ ਦੇ ਲੋਕਾਂ ਨੂੰ ਕੀਤਾ ਜਾਗਰੂਕ

National, Politics, Punjab
ਫ਼ਿਰੋਜ਼ਪੁਰ 03 ਅਗਸਤ, 2025: ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਮੇਂ ਸਥਾਨਕ ਪੰਚਵਟੀ ਰਿਜ਼ੋਰਟ ਵਿਖੇ ਆਯੋਜਿਤ ਜਾਗਰੂਕਤਾ ਸਮਾਗਮ ਦੌਰਾਨ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਾਰਡ ਨੰਬਰ 16, 17, 18, 19, 20, 21, 22, 23 ਅਤੇ 27 ਦੇ ਵਸਨੀਕਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਂਦੇ ਹੋਏ  ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ ਗਈ। ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਬਣਾਉਣ ਪ੍ਰਤੀ ਵਚਨਬੱਧਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਇਸ ਮੁਹਿੰਮ ਦੇ ਹੁਣ ਤੱਕ ਸਾਰਥਕ ਨਤੀਜੇ ਸਾਹਮਣੇ ਆਏ ਹਨ ਅਤੇ ਜਿਸ ਢੰਗ ਨਾਲ ਪੰਜਾਬ ਦੇ ਸਾਰੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ 'ਚ ਵਿਆਪਕ ਪੱਧਰ 'ਤੇ ਇਸ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾ ਰਿਹਾ ਹੈ...
ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ

ਵਪਾਰ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਇਲਾਕਾ ਵਾਸੀ ਸਹਿਯੋਗ ਕਰਨ- ਹਰਜੋਤ ਬੈਂਸ

National, Politics, Punjab
ਨੰਗਲ 03 ਅਗਸਤ () ਵਪਾਰ ਅਤੇ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ, ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਨੰਗਲ ਦਾ ਕਾਰੋਬਾਰ ਉਜੜਨ ਦੀ ਕਗਾਰ ਤੇ ਪਹੁੰਚ ਗਿਆ ਸੀ, ਜਿਸ ਨੂੰ ਹੁਣ ਮੁੜ ਹੁਲਾਰਾ ਦੇ ਕੇ ਉਲੰਦੀਆਂ ਤੇ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ।     ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਨੰਗਲ ਵਿਖੇ ਵਪਾਰੀਆਂ ਵੱਲੋਂ ਸੁਰੂ ਕੀਤੀ ਜਾਣ ਵਾਲੀ ਮਾਨਸੂਨ ਸੇਲ ਦਾ ਪੋਸਟਰ ਰਿਲੀਜ਼ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਅਸੀ ਨੰਗਲ ਵਰਗੇ ਸੋਹਣੇ ਸ਼ਹਿਰ ਦੀ ਖੁਬਸੂਰਤੀ ਨੂੰ ਮੁੜ ਬਹਾਲ ਕਰ ਰਹੇ ਹਾਂ। ਇਹ ਉਹ ਸੁੰਦਰ ਨਗਰ ਹੈ, ਜਿਸ ਉੱਤੇ ਕੁਦਰਤ ਪੂਰੀ ਤਰਾਂ ਮਿਹਨਬਾਨ ਹੈ, ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਕਦੇ ਵੀ ਇਸ ਦੇ ਵਿਕਾਸ ਅਤੇ ਤਰੱਕੀ ਵੱਲ ਧਿਆਨ ਨਹੀ ਦਿੱਤਾ, ਜਿਸ ਕਾਰਨ ਇਸ ਇਲਾਕੇ ਦਾ ਵਪਾਰ ਹੋਲੀ ਹੋਲੀ ਪਿਛਾਂਹ ਵੱਲ ਧਕੇਲਿਆ ਗਿਆ, ਪ੍ਰੰਤੂ ਅਸੀ ਆਵਾਜਾਈ ਦੀ ਸੁਚਾਰੂ ਸਹੂਲਤ, ਨੰਗਲ ...
ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ  ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ  ਸਬੰਧਤ ਖੇਤਰਾਂ ਦੀ  ਕੀਤੀ ਤਲਾਸ਼ੀ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਐਫਆਈਆਰ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ

National, Politics, Punjab
ਚੰਡੀਗੜ੍ਹ, 2 ਅਗਸਤ: ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ  ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ,  02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ  ਅਤੇ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ । ਇਨ੍ਹਾਂ ...
ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

National, Politics, Punjab
ਚੰਡੀਗੜ੍ਹ, 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਉਪਾਵਾਂ ਵਿੱਚ ਵਾਧਾ ਕਰਨ, ਗਸ਼ਤ ਵਧਾਉਣ ਅਤੇ ਰਾਤ ਦੇ ਅਭਿਆਨ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਨ੍ਹਾਂ ਦੋ ਹਫ਼ਤਿਆਂ ਵਿੱਚ ਸੀਪੀਜ਼/ਐਸਐਸਪੀਜ਼ ਨਿਯਮਤ ਤੌਰ 'ਤੇ ਵੱਖ-ਵੱਖ ਕਾਰਵਾਈਆਂ ਕਰਨਗੇ ਜਿਸ ਵਿੱਚ ਅੱਤਵਾਦ /ਗੈਂਗਸਟਰ ਵਿਰੋਧੀ ਕਾਰਵਾਈਆਂ, ਜੇਲ੍ਹਾਂ ਦੀ ਜਾਂਚ, ਰਣਨੀਤਕ ਸਥਾਨਾਂ 'ਤੇ ਨਾਕੇ ਲਗਾਉਣਾ, ਤਲਾਸ਼ੀ ਅਭਿਆਨ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਸ਼ੱਕੀ ਗਤੀਵਿ...
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

National, Politics, Punjab
ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾਬ ਹਰ ਖੇਤਰ...
ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

National, Politics, Punjab
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ  ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ  ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ' ਤੱਥਾਂ ਤੇ ਆਧਾਰਤ ਮੁਕੰਮਲ ਰਿਪੋਰਟ  ਐਸ.ਐਸ.ਪੀ.ਸਾ...
ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 2 ਅਗਸਤ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ 'ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 8 ਅਕਤੂਬਰ 2021 ਦੇ ਵਿੱਤ ਵਿਭਾਗ ਦੇ ਨਿਰਦੇਸ਼ਾਂ ਰਾਹੀਂ ਐੱਨਪੀਐੱਸ ਕਰਮਚਾਰੀਆਂ ਨੂੰ, ਜੋ ਸੇਵਾ ਦੌਰਾਨ ਦਿਵਿਆਂਗ ਹੋ ਜਾਣ ਜਾਂ ਜਿਨ੍ਹਾਂ ਦੀ ਮੌਤ ਹੋ ਜਾਵੇ, ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਦੇ ਰੂਪ ਵਿੱਚ ਵਾਧੂ ਰਾਹ...
ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ 'ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17 ਕਰੋੜ ਰੁਪਏ ਬਣਦਾ ਹੈ। ਇੱਥੇ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਰੋਬਾਰੀਆਂ ਲਈ ਰਿਫੰਡ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ  ਯਤਨਾਂ ਸਦਕਾ 31 ਜੁਲਾਈ, 2025 ਤੱਕ ਸੂਬੇ ਵੱਲੋਂ ਪਿਛਲੇ ਬਕਾਏ ਦੇ ਇੱਕ ਵੱਡਾ ਹਿੱਸੇ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਜੂਨ, 2025 ਤੱਕ 3,452 ਪੈਂਡਿੰਗ ਰਿਫੰਡ ਅਰਜ਼ੀਆਂ ਸਨ, ਜਿਨ੍ਹਾਂ ਦੀ ਕੁੱਲ ਰਕਮ 832.93 ਕਰੋੜ ਰੁਪਏ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਜੁਲਾਈ ਵਿੱਚ 241.17 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਵਿੱਚੋਂ 57 ਕਰੋੜ ਰੁਪਏ ਸਟੇਟ ਜੀਐਸਟੀ (ਐਸਜੀਐਸਟੀ) ਦੇ ਹਿੱ...