Shadow

Author: admin

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 11 ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਵਿੱਚ 11 ਨੌਜਵਾਨਾਂ ਨੂੰ ਖੇਤੀਬਾੜੀ ਵਿਕਾਸ ਅਫ਼ਸਰ (ਏ.ਡੀ.ਓ.) ਵਜੋਂ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਡੀ.ਓਜ਼ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਦਿਆਂ ਸੂਬੇ ਦੇ ਕਿਸਾਨਾਂ ਦੀ ਬਿਹਤਰੀ ਅਤੇ ਖੇਤੀਬਾੜੀ ਸੈਕਟਰ ਦੇ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਲਿਜਾਣ ਲਈ ਅਣਥੱਕ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੰਜਾਬ ਨੂੰ ਇੱਕ ਖੁਸ਼ਹਾਲ ਖੇਤੀਬਾੜੀ ਸੂਬਾ ਬਣਾਉਣ ਲਈ ਕਿਸਾਨਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਖੇਤੀਬਾੜੀ ਵਿਭਾਗ ਦੀ ਭਰਤੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਮਈ, 2025 ਨੂੰ 184 ਖ...
ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

ਐਸ.ਸੀ. ਕਮਿਸ਼ਨ ਵੱਲੋਂ ਟਰੱਕ ਡਰਾਈਵਰ ਖੁਦਕੁਸ਼ੀ ਮਾਮਲੇ ਵਿੱਚ ਐਸ.ਐਸ.ਪੀ. ਪਟਿਆਲਾ ਤਲਬ

National, Politics, Punjab
ਚੰਡੀਗੜ੍ਹ, 1 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਨ ਕਪਤਾਨ ਪਟਿਆਲਾ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦਾ ਕਸਬਾ ਪਾਤੜਾਂ ਨੇੜੇ ਪੈਂਦੇ ਪਿੰਡ ਨਿਆਲ ਦੇ ਦੋ ਡਰਾਈਵਰ  ਵੱਲੋਂ ਬੀਤੇ ਦਿਨੀਂ ਖੁਦਕੁਸ਼ੀ ਕਰ ਲਈ ਗਈ ਸੀ, ਇਨ੍ਹਾਂ ਵਿੱਚੋਂ ਇਕ ਮ੍ਰਿਤਕ ਹਰਪ੍ਰੀਤ ਸਿੰਘ ਅਨੂਸੂਚਿਤ ਜਾਤੀ ਨਾਲ ਸਬੰਧਤ ਸੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਛੇ ਦਿਨਾਂ ਤੋਂ ਪਾਤੜਾਂ ਪਟਿਆਲਾ ਮਾਰਗ ‘ਤੇ ਧਰਨਾ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਨੇ ਐਸ.ਐਸ.ਪੀ. ਪਟਿਆਲਾ ਨੂੰ ਨਿੱਜੀ ਤੌਰ ‘ਤੇ ਪੇਸ਼ ਹੋ ਕੇ 5 ਅਗਸਤ, 2025 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।...
ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਜੀਐਸਟੀ ਮਾਲੀਆ ਵਿੱਚ ਰਿਕਾਰਡ ਤੋੜ ਵਾਧੇ ਦੀ ਲੜੀ ਜਾਰੀ, ਜੁਲਾਈ ਵਿੱਚ 32% ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ ਵਸੂਲੇ ਗਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 32.08 ਫੀਸਦੀ ਦਾ ਸ਼ੁੱਧ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਕਾਰਗੁਜ਼ਾਰੀ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਅਤੇ ਮਹੀਨਾ-ਦਰ-ਮਹੀਨਾ ਰਿਕਾਰਡ-ਤੋੜ ਵਾਧਾ ਦਰਜ ਕਰਨ ਦੇ ਸੂਬੇ ਦੇ ਨਿਰੰਤਰ ਰੁਝਾਨ ਦਾ ਹਿੱਸਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ 2025 ਵਿੱਚ ਵਸੂਲਿਆ ਗਿਆ ਸ਼ੁੱਧ ਜੀਐਸਟੀ ਮਾਲੀਆ 2357.78 ਕਰੋੜ ਰੁਪਏ ਰਿਹਾ, ਜੋ ਜੁਲਾਈ 2024 ਵਿੱਚ ਵਸੂਲੇ ਗਏ 1785.07 ਕਰੋੜ ਰੁਪਏ ਦੇ ਮੁਕਾਬਲੇ 572.71 ਕਰੋੜ ਰੁਪਏ ਦਾ ਮਹੱਤਵਪੂਰਨ ਵਾਧਾ ਦਰਸ਼ਾਉਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਭਾਵਸ਼ਾਲੀ ਵਿਕਾਸ ਪੰਧ ਦਾ ਇਸ ਵਿੱਤੀ ਸਾਲ ਦੇ ਅੰਕੜਿਆਂ ਤੋਂ ਵੀ ਪ...
ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

National, Politics, Punjab
ਚੰਡੀਗੜ੍ਹ, 1 ਅਗਸਤ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਸਬੰਧਤ ਖ਼ੇਤਰ ਤੋਂ ਮਿਲੀ ਰਿਪੋਰਟ ਅਨੁਸਾਰ, ਇਹ ਬੱਚੇ ਅਤੇ ਉਨ੍ਹਾਂ ਦੇ ਪਰਿਵਾਰ ਖੁੱਲੀਆਂ ਥਾਂਵਾਂ 'ਤੇ ਰਹਿ ਰਹੇ ਹਨ ਜੋ ਕਿ ਅਸੁਰੱਖਿਅਤ ਅਤੇ ਗੰਦਗੀ ਭਰੀਆਂ ਹਾਲਤਾਂ ਵਿੱਚ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ ' ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ, ਚਾਈਲਡ ਪ੍ਰੋਟੈਕਸ਼ਨ ਯੂਨਿਟਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਇਲਾਕੇ 'ਚ ਵਿਸ਼ੇਸ਼ ਬਚਾਅ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਬਚਾਏ ਹੋਏ ਬੱਚਿਆਂ ਨੂੰ ਤੁਰੰਤ ਰਿਹਾਇਸ਼, ਭੋਜਨ, ਮੈਡੀਕਲ ਸਹੂਲਤ ਅਤੇ ਸਿੱਖਿਆ ਦੀ ਵਿਵਸਥਾ ...
ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

National, Politics, Punjab
ਮਾਲੇਰਕੋਟਲਾ 01 ਅਗਸਤ :                     ਅਮਰਗੜ੍ਹ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਹਲਕਾ ਨਿਵਾਸੀਆਂ ਦੀ ਭਲਾਈ ਲਈ ਇੱਕ ਵਧੀਆ ਪਹਿਲਕਦਮੀ ਕਰਦਿਆਂ, ਆਪਣੇ ਨਿਵਾਸ ਸਥਾਨ ‘ਤੇ ਲੋਕਾਂ ਦੀਆਂ ਰੋਜਾਨਾਂ ਸਮੱਸਿਆਵਾਂ ਸੁਣਨ ਲਈ ਵਿਸੇ਼ਸ ਉਪਰਾਲਾ ਕੀਤਾ ਹੈ ਤਾਂ ਜੋ ਵਿਧਾਨ ਸਭਾ ਹਲਕੇ ਦੇ ਲੋਕਾਂ, ਪਿੰਡਾਂ ਅਤੇ ਵਾਰਡਾਂ ਦੀਆਂ ਸਾਂਝੀਆਂ ਅਤੇ ਵਿਅਕਤੀਗਤ(ਨਿੱਜੀ) ਸਮੱਸਿਆਵਾਂ ਤੋਂ ਅਵਗਤ ਹੋ ਸਕਣ ।                     ਲੋਕਾਂ ਦੀ ਸਮੱਸਿਆਵਾਂ ਸੁਣਦਿਆਂ ਪ੍ਰੋਫੈਸਰ ਗੱਜਣਮਾਜਰਾ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਉਹਨਾਂ ਦੀਆਂ ਹਰੇਕ ਜਾਇਜ਼ ਸਮੱਸਿਆ ਦਾ ਤੁਰੰਤ ਅਤੇ ਢੁੱਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਪਿੰਡ ਅਤੇ ਵਾਰਡ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਹਲਕੇ ਦੇ ਕਿਸੇ ਵੀ ਹਿੱਸੇ ਨੂੰ ਵਿਕਾਸ ਤੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ।                     ਉਨ੍ਹਾਂ ਕਿਹਾ ਕਿ ਵਧ...
ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

ਯੁਵਕ ਸੇਵਾਵਾਂ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪਿੰਡ ਪੀਰ ਮੁਹੰਮਦ ਅਤੇ ਪਿੰਡ ਸਾਧੂ ਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ

National, Politics, Punjab
ਫ਼ਿਰੋਜ਼ਪੁਰ, 01 ਅਗਸਤ: ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬ ਦੇ ਨਾਲ ਮਿਲ ਕੇ ਪਿੰਡ ਪੀਰ ਮੁਹੰਮਦ ਬਲਾਕ ਮੱਖੂ ਅਤੇ ਪਿੰਡ ਸਾਧੂ ਵਾਲਾ ਬਲਾਕ ਜ਼ੀਰਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਜੁੜ ਕੇ ਸਰਕਾਰ ...
ਸੜਕ ਸੁਰੱਖਿਆ: ਜੁਲਾਈ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ

ਸੜਕ ਸੁਰੱਖਿਆ: ਜੁਲਾਈ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ

National, Politics, Punjab
ਬਰਨਾਲਾ, 1 ਅਗਸਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸੜਕ ਸੁਰੱਖਿਆ ਬਾਰੇ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ। ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜੁਲਾਈ ਮਹੀਨੇ ਵਿੱਚ 49 ਸਕੂਲੀ ਵੈਨਾਂ ਦੇ ਚਲਾਨ ਕੱਟੇ ਗਏ। ਓਨ੍ਹਾਂ ਦੱਸਿਆ ਕਿ ਇਸ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਹਰ ਸਕੂਲੀ ਵੈਨ ਵਿਚ ਸੀ.ਸੀ.ਟੀ.ਵੀ ਕੈਮਰਾ, ਖਿੜਕੀ 'ਤੇ ਲੋਹੇ ਦੀ ਗਰਿੱਲ, ਫਸਟ ਏਡ ਬਾਕਸ, ਲੇਡੀ ਕੰਡਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਜਾਂਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਐਨਕਾਰਡ (ਨੈਸ਼ਨਲ ਨਾਰਕੋਟਿਕਸ ਕੋਆਰਡੀਨੇਸ਼ਨ ਪੋਰਟਲ) ਦੀ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਡੀ ਐੱਸ ਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਯੁ...
ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗ

National, Politics, Punjab
ਨੰਗਲ 01 ਅਗਸਤ () ਸੁਤੰਤਰਤਾ ਦਿਵਸ ਸਮਾਰੋਹ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ.ਸੈਕੰ.ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ।     ਇਹ ਪ੍ਰਗਟਾਵਾ ਅੱਜ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਅੱਜ ਸਥਾਨਕ ਨਗਰ ਕੌਂਸਲ ਨੰਗਲ ਦੇ ਦਫਤਰ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ।  ਉਨ੍ਹਾਂ ਨੇ  ਦੱਸਿਆ ਕਿ 5 ਅਗਸਤ  ਨੂੰ  ਆਈਟਮਾ  ਦੀ ਚੋਣ ਕੀਤੀ ਜਾਵੇਗੀ ਤੇ 8 ਅਗਸਤ ਨੂੰ  ਆਈਟਮਾਂ ਦੀ ਰਿਹਸਲ ਤੇ 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਸਮਾਰੋਹ ਦੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਵਿਸੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜ਼ੋ ਅਜਾਦੀ ਦਿਵਸ ਸਮਾਰੋਹ ਵਿਚ ਭਾਗ ਲੈਣ ਵਾਲਿਆ ਲਈ  ਸਾਰੇ  ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਨੰਗਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ ਵਾਲੇ ਅਜਾਦੀ ਦਿਵਸ ਸਮਾਰੋਹ  ਮੌਕੇ ਸਕੂਲਾ ਤੇ ਕਾਲਜਾ ਦੇ ਵਿਦਿਆਰਥੀਆ ...
ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ

ਲੋਕਾਂ ਦੇ ਸਾਥ ਨਾਲ ਹੋਵੇਗਾ ਨਸ਼ਿਆਂ ਦਾ ਖਾਤਮਾ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 1 ਅਗਸਤ (     ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਵਿੱਚ ਵੱਡੇ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਤਹਿਤ ਬਟਾਲਾ ਦੀ ਵਾਰਡ ਨੰਬਰ 48 ਵਿੱਚ ‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋਈ ਇਕੱਤਰਤਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਾਰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ ਗਈ। ਵਿਧਾਇਕ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ ਅਤੇ ਇਸ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵਾਰਡਾਂ ਜਾਂ ਆਲੇ-ਦੁਆਲੇ ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਪੁਲਿਸ ਨੂੰ ਜਾਂ ਵਟਸਐਪ ਨੰਬਰ 97791-00200 ਉੱਪਰ ਦੇਣ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਨ...
ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ

National, Politics, Punjab
ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੱਕਾ ਬਾਗ ਇਲਾਕੇ ਵਿੱਚ ਹਰਵਿੰਦਰ ਸਿੰਘ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ । ਹਰਵਿੰਦਰ ਸਿੰਘ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ, ਸ਼ਰਾਬ ਤਸਕਰੀ ਅਤੇ ਹੋਰ ਤਹਿਤ 18 ਐਫ.ਆਈ.ਆਰ. ਦਰਜ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਸਖ਼ਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਨਾ ਸਿਰਫ਼ ਕਾਨੂੰਨ ਦੀ ਪਾਲਣਾ ਕਰਵਾਈ ਜਾ ਰਹੀ ਹੈ ਬਲਕਿ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਚੰਗੁਲ ਤੋਂ ਵੀ ਮੁਕਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ...