Shadow

Author: admin

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ

ਯੁੱਧ ਨਸ਼ਿਆਂ ਵਿਰੁੱਧ : ਜਲੰਧਰ ’ਚ ਇਕ ਹੋਰ ਅਣ-ਅਧਿਕਾਰਤ ਉਸਾਰੀ ਢਾਹੀ

National, Politics, Punjab
ਜਲੰਧਰ, 31 ਜੁਲਾਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਜਲੰਧਰ ਨਗਰ ਨਿਗਮ ਵੱਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਵੀਰਵਾਰ ਨੂੰ ਪੱਕਾ ਬਾਗ ਇਲਾਕੇ ਵਿੱਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ। ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪੱਕਾ ਬਾਗ ਇਲਾਕੇ ਵਿੱਚ ਹਰਵਿੰਦਰ ਸਿੰਘ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ ਹੈ । ਹਰਵਿੰਦਰ ਸਿੰਘ ਇੱਕ ਬਦਨਾਮ ਨਸ਼ਾ ਤਸਕਰ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ, ਸ਼ਰਾਬ ਤਸਕਰੀ ਅਤੇ ਹੋਰ ਤਹਿਤ 18 ਐਫ.ਆਈ.ਆਰ. ਦਰਜ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਡਰੱਗ ਮਾਫੀਆ ਲਈ ਸਖ਼ਤ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਕੇ ਨਾ ਸਿਰਫ਼ ਕਾਨੂੰਨ ਦੀ ਪਾਲਣਾ ਕਰਵਾਈ ਜਾ ਰਹੀ ਹੈ ਬਲਕਿ ਆਸ-ਪਾਸ ਦੇ ਇਲਾਕਿਆਂ ਨੂੰ ਨਸ਼ੀਲੇ ਪਦਾਰਥਾਂ ਦੇ ਚੰਗੁਲ ਤੋਂ ਵੀ ਮੁਕਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ...
ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

ਡਾ ਰਾਜ ਕੁਮਾਰ ਚੱਬੇਵਾਲ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ

National, Politics, Punjab
ਹੁਸ਼ਿਆਰਪੁਰ, 31 ਜੁਲਾਈ:  ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੜਕੀ ਆਵਾਜਾਈ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਹੁਸ਼ਿਆਰਪੁਰ ਤੋਂ ਟਾਂਡਾ ਰੋਡ ਦੇ ਨਿਰਮਾਣ ਕਾਰਜ ਨੂੰ ਜਲਦ ਸ਼ੁਰੂ ਕਰਵਾਉਣ ਲਈ ਮੰਗ ਪੱਤਰ ਦਿੱਤਾ ਜਿਸ ‘ਤੇ ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਹੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਜਾਵੇਗਾ। ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਸਮੇਤ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਸੜਕ, ਜਿਸ ਦੀ ਲੰਬਾਈ ਜਿਸਦੀ ਲੰਬਾਈ 27.9 ਕਿਲੋਮੀਟਰ ਹੈ, ਦੇ ਨਿਰਮਾਣ ’ਤੇ 28.86 ਕਰੋੜ ਦੀ ਲਾਗਤ ਹੋਵੇਗੀ । ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਮੰਤਰੀ ਨਾਲ ਮੁਲਾਕਾਤ ਮੌਕੇ ਹੁਸ਼ਿਆਰਪੁਰ-ਜਾਲੰਧਰ ਰੋਡ ਦੇ ਅਧੂਰੇ ਪਏ ਕੰਮ ਨੂੰ ਜਲਦ ਪੂਰਾ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਇਸ ਸੜਕ ਦਾ ਰੁਕਿਆ ਪਿਆ ਕੰਮ ਵੀ ਜਲਦ ਸ਼ੁਰੂ ਕਰਵਾਇਆ ਜਾਵੇਗਾ। ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਹੁਸ਼ਿਆਰਪੁਰ-ਜਲੰਧਰ  ਰੋਡ ਵਿੱਚ ਜਿੱਥੇ-ਜਿੱਥ...
ਪੰਜਾਬ ਸਰਕਾਰ ਸਿਵਲ ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕਰੇਗੀ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਸਿਵਲ ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕਰੇਗੀ: ਡਾ. ਬਲਬੀਰ ਸਿੰਘ

National, Politics, Punjab
ਜਲੰਧਰ, 31 ਜੁਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ, ਅੱਗ ਬੁਝਾਊ ਪ੍ਰਣਾਲੀਆਂ, ਪਾਣੀ ਅਤੇ ਸੈਨੀਟੇਸ਼ਨ ਸੇਵਾਵਾਂ ਯਕੀਨੀ ਬਣਾਉਣ ਲਈ ਇਕ ਮਜ਼ਬੂਤ ਚਾਰ-ਪਰਤੀ ਬੈਕਅੱਪ ਸਿਸਟਮ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਭਵਿੱਖ ਵਿੱਚ ਮਰੀਜ਼ਾਂ ਦੀ ਸੁਰੱਖਿਆ ਵਿੱਚ ਹੋਣ ਵਾਲੀ ਕਿਸੇ ਵੀ ਗਲਤੀ ਨੂੰ ਰੋਕਣ ਲਈ ਕ੍ਰਿਟੀਕਲ ਕੇਅਰ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਕੈਬਨਿਟ ਮੰਤਰੀ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਦਾ ਦੌਰਾ ਕਰ ਰਹੇ ਸਨ, ਜਿੱਥੇ ਉਨ੍ਹਾਂ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਵਸਥਾ ਸਬੰਧੀ ਸੁਧਾਰਾਂ ਲਈ ਅਹਿਮ ਨਿਰਦੇਸ਼ ਦਿੱਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਸਿੰਘ ਨੇ ਉੱਚ ਪੱਧਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਵਿਵਸਥਾ ’ਚ ਖਾਮੀਆਂ ਕਾਰਨ ਜਾਨਾਂ ਨੂੰ ਜੋਖਮ ਵਿੱਚ ਨਹੀਂ ਪਾਇਆ ਜਾ ਸਕਦਾ। ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਮਰੀਜ਼ਾਂ ...
ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਫਾਜ਼ਿਲਕਾ 31 ਜੁਲਾਈ: ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਸਿਲੇਬਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਸਿਲੇਬਸ ਦੀ ਸ਼ੁਰੂਆਤ ਕੀਤੀ ਜਾਵੇਗੀ। ਇਨਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ| ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣ...
ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, 31 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਦਾਰ ਗੜ੍ਹੀ ਨੇ ਇਸ ਮੌਕੇ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੰਮਕਾਜ ਬਾਰੇ ਵੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਕਮਿਸ਼ਨ ਨਾਲ ਸਬੰਧਤ ਪੈਡਿੰਗ ਮਾਮਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੱਲ ਕੀਤੀ ਤਾਂ ਜ਼ੋ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਇਨਸਾਫ਼ ਦੀ ਪ੍ਰੀਕ੍ਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਕੀਤਾ ਜਾ ਸਕੇ। ਉਨ੍ਹਾਂ ਕਮਿਸ਼ਨ ਦੇ ਮੌਜੂਦਾ ਵਰਕ ਲੋਡ ਦੇ ਮੱਦੇਨਜ਼ਰ ਹੋਰ ਸਟਾਫ ਦਿਵਾਉਣ ਦੀ ਵੀ ਮੰਗ ਕੀਤੀ। ਸਰਦਾਰ ਗੜ੍ਹੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਕਮਿਸ਼ਨ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।...
ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ  ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਏ ਖੁਲਾਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲਗਾਤਾਰ 152ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 380 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 152 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,089 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 778 ਗ੍ਰਾਮ ਹੈਰੋਇਨ, 17 ਕੁਇੰਟਲ ਭੁੱਕੀ, 18,671 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀ...
ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ  ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ। ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆਂ। ...
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

National, Politics, Punjab
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ। ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣ...
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

National, Politics, Punjab
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ' ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕ...