Shadow

Author: admin

ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

National, Politics, Punjab
ਫਾਜ਼ਿਲਕਾ 31 ਜੁਲਾਈ: ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਸਿਲੇਬਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਸਿਲੇਬਸ ਦੀ ਸ਼ੁਰੂਆਤ ਕੀਤੀ ਜਾਵੇਗੀ। ਇਨਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ| ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ ਸੈਸ਼ਨ ਹੋਣ...
ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, 31 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸਰਦਾਰ ਗੜ੍ਹੀ ਨੇ ਇਸ ਮੌਕੇ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੰਮਕਾਜ ਬਾਰੇ ਵੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਕਮਿਸ਼ਨ ਨਾਲ ਸਬੰਧਤ ਪੈਡਿੰਗ ਮਾਮਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੱਲ ਕੀਤੀ ਤਾਂ ਜ਼ੋ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਇਨਸਾਫ਼ ਦੀ ਪ੍ਰੀਕ੍ਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਕੀਤਾ ਜਾ ਸਕੇ। ਉਨ੍ਹਾਂ ਕਮਿਸ਼ਨ ਦੇ ਮੌਜੂਦਾ ਵਰਕ ਲੋਡ ਦੇ ਮੱਦੇਨਜ਼ਰ ਹੋਰ ਸਟਾਫ ਦਿਵਾਉਣ ਦੀ ਵੀ ਮੰਗ ਕੀਤੀ। ਸਰਦਾਰ ਗੜ੍ਹੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਕਮਿਸ਼ਨ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।...
ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ  ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਏ ਖੁਲਾਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲਗਾਤਾਰ 152ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 380 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 152 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,089 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 778 ਗ੍ਰਾਮ ਹੈਰੋਇਨ, 17 ਕੁਇੰਟਲ ਭੁੱਕੀ, 18,671 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀ...
ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ  ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ। ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆਂ। ...
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

National, Politics, Punjab
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ। ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਯਕੀਨੀ ਬਣ...
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

National, Politics, Punjab
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ' ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕ...
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਐਲਾਨੀ ਗਜ਼ਟਿਡ ਛੁੱਟੀ, 31 ਜੁਲਾਈ ਨੂੰ ਪੰਜਾਬ ਭਰ ‘ਚ ਰਹੇਗੀ ਛੁੱਟੀ

National, Politics, Punjab
ਚੰਡੀਗੜ੍ਹ, 29 ਜੁਲਾਈ- ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਜੀ ਦੀ ਅਮੀਰ ਵਿਰਾਸਤ ਦੇ ਸਨਮਾਨ ਅਤੇ ਕੰਬੋਜ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਇਸ ਮਹਾਨ ਆਜ਼ਾਦੀ ਘੁਲਾਟੀਏ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਮ "ਸ਼ਹੀਦ ਊਧਮ ਸਿੰਘ ਮਾਰਗ" ਰੱਖਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਇਨਕਲਾਬੀ ਆਜ਼ਾਦੀ ਘੁਲਾਟੀਏ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਇੱਕ ਰਾਜ ਪੱਧਰੀ ਸਮਾਗਮ ਕਰਵਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 31 ਜੁਲਾਈ ਨੂੰ ਇਸ ਰਾਜ ਸਮਾਗਮ ...
ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਡੈਂਟਲ ਟੀਚਿੰਗ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾਉਣ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 29 ਜੁਲਾਈ ਪੰਜਾਬ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਨੂੰ ਵਧਾਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ (ਐਫਡੀ) ਨੇ ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ ਨਿਯਮ, 2016 ਦੁਆਰਾ ਨਿਯੰਤਰਿਤ ਡਾਕਟਰਾਂ ਅਤੇ ਡੈਂਟਲ ਫੈਕਲਟੀ ਲਈ ਸੇਵਾਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਲਈ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਸਤਾਵ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸਥਾਰ ਵਿੱਚ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਲਈ ਪਹਿਲਾਂ ਤੋਂ ਮੌਜੂਦ ਨੀਤੀ ਦੀ ਤਰਜ਼ ‘ਤੇ ਇਹ ਮਹੱਤਵਪੂਰਨ ਪ੍ਰਵਾਨਗੀ ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾਮੁਕਤੀ ਦੀ ਉਮਰ 65 ਸਾਲ ਤੱਕ ਵਧਾ ਦੇਵੇਗੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਇਸ ਉੱਚ ਹੁਨਰਮੰਦ ਫੈਕਲਟੀ ਦੀ ਮੁਹਾਰਤ ਅਤੇ ਤਜਰਬੇ ਨੂੰ...
ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

National, Politics, Punjab
ਚੰਡੀਗੜ੍ਹ , 29 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1,  ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ। ਆਪਣੀ ਇਸ ਨਿਊਜ਼ੀਲੈਂਡ ਫ਼ੇਰੀ ਦੌਰਾਨ ਜਸਵੀਰ ਸਿੰਘ ਗੜੀ ਵੱਲੋਂ ਨਿਊਜੀਲੈਂਡ ਦੇ ਜ਼ਿਆਦਾਤਰ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਫੇਰੀ ਉਨ੍ਹਾਂ ਆਕਲੈਂਡ, ਹਮਿੰਲਟਨ ਵਿੱਚ ਵਸਦੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ  ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਕੈਮਰੂਨ ਬਰਾਊਨ ਅਤੇ ਵਿਰੋਧੀ ਧਿਰ ਦੇ ਸੀਨੀਅਰ ਮੈਂਬਰ ਪਾਰਲੀਮੈਂਟ ਫਿੱਲ ਟਿਫੋਰਡ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।...