ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।
ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ' ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕ...








