ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।
ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਹੋਏ ਖੁਲਾਸ...








