ਗੁਰਦਾਸਪੁਰ ਪੁਲਿਸ ਵੱਲੋਂ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ 02 ਆਰੋਪੀ ਕਾਬੂ
ਗੁਰਦਾਸਪੁਰ, 25 ਜੁਲਾਈ ( ) - ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ 2 ਆਰੋਪੀਆਂ ਨੂੰ 04 ਪਿਸਟਲ, 07 ਮੈਗਜ਼ੀਨ ਅਤੇ 52 ਰੌਂਦਾਂ ਸਮੇਤ ਕਾਬੂ ਕੀਤਾ ਗਿਆ।
ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਐੱਸ.ਐੱਸ.ਪੀ. ਸ੍ਰੀ ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ ਕਿ ਸ੍ਰੀ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਨਾਨਕ ਸਿੰਘ, ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮ੍ਰਿਤਸਰ ਦੇ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਥਾਣਾ ਘੁੰਮਣ ਕਲਾਂ ਅਤੇ ਸਪੈਸ਼ਲ ਬਰਾਂਚ ਗੁਰਦਾਸਪੁਰ ਵੱਲੋਂ ਗਸ਼ਤ ਦੌਰਾਨ ਸ਼ੱਕ ਦੇ ਅਧਾਰ 'ਤੇ ਇੱਕ ਵਿਅਕਤੀ ਜਿਸ ਦਾ ਨਾਲ ਬੌਬੀ ਸੀ ਨੂੰ ਕਾਬੂ ਕਰਕੇ ਉਸ ਦੀ ਚੈਕਿੰਗ ਕੀਤੀ ਤਾਂ ਉਸ ਕੋਲੋਂ ਇੱਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 02 ਰੌਂਦ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਆਰੋਪੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 47 ਮਿਤੀ 22 ਜੁਲਾਈ 202...







