Shadow

Author: admin

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

National, Politics, Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 19 ਜੁਲਾਈ:   ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ‘ਚ ਲੋਕ ਪੱਖੀ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਪਿੰਡ ਲੰਬੀ ਵਿਖੇ ਪਬਲਿਕ ਹੈਲਥ ਯੂਨਿਟ ਅਤੇ ਪਿੰਡ ਮਾਣੀਖੇੜਾ ਵਿਖੇ ਪੀਣ ਵਾਲੇ ਪਾਣੀ ਲਈ ਨਵੇਂ ਬੋਰਵੈਲ, ਛੱਪੜ ਦੇ ਨਵੀਨੀਕਰਨ ਅਤੇ ਗਲੀਆਂ ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਲੰਬੀ ਹਲਕੇ ‘ਚ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪ੍ਰੋਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇੱਕ...
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਨਸ਼ੇ ਦੀ ਸਪਲਾਈ ਚੈਨ ਤੋੜਨ ‘ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੇ ਨਸ਼ੇ ਦੀ ਸਪਲਾਈ ਚੈਨ ਤੋੜਨ ‘ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ

National, Politics, Punjab
ਬੁਢਲਾਡਾ/ਮਾਨਸਾ, 19 ਜੁਲਾਈ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਾ ਵਿਰੁੱਧ ਤਹਿਤ ਨਸ਼ਿਆਂ ਦੀ ਸਪਲਾਈ ਚੈਨ ਨੂੰ ਤੋੜਨ ਵਿਚ ਮਦਦ ਮਿਲੀ ਹੈ। ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ  ਪਿੰਡ ਰੱਲੀ, ਦਾਤੇਵਾਸ, ਬਰ੍ਹੇ, ਜਲਵੇੜਾ, ਸੰਗਰੇੜੀ ਅਤੇ ਚੱਕ ਅਲੀਸ਼ੇਰ ਵਿਖੇ ਨਸ਼ਾ ਮੁਕਤੀ ਯਾਤਰਾ ਕਰਦਿਆਂ ਕੀਤਾ। ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਸ਼ਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਨ ਲਈ ਘਰ ਘਰ ਜਾ ਕੇ ਸੁਨੇਹਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਹਰ ਨਾਗਰਿਕ ਨੂੰ ਨਸ਼ਾ ਨਾ ਕਰਨ ਅਤੇ ਨਾ ਹੀ ਵਿਕਣ ਦੇਣ ਲਈ ਸਹੁੰ ਚੁਕਾਈ ਜਾ ਰਹੀ ਹੈ। ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ੇ ਦੇ ਵਪਾਰੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਰੇਕ ਪਿੰਡ ਲੈਵਲ ਤੇ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਬਣਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਸਰਗਰਮ ਅਤੇ ਤੰਦਰੁਸਤ ਰੱਖਣ ਲਈ ਖੇਡ ਦੇ ਮੈਦਾਨ ਅਤੇ ਜਿੰਮ ਸਰਕਾਰ ਵੱਲੋਂ ਬਣਾਏ ਜਾ ਰਹ...
ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ

ਖੁਰਾਕ ਸੁਰੱਖਿਆ ਵਿੰਗ ਵੱਲੋਂ ਆਂਗਣਵਾੜੀ ਕੇਂਦਰਾਂ,ਸਿਨੇਮਾ ਘਰਾਂ,ਡੇਅਰੀਆਂ ਅਤੇ ਕੰਟੀਨਾਂ ਦੀ ਜਾਂਚ

National, Politics, Punjab
ਮਾਨਸਾ 19 ਜੁਲਾਈ: ਖੁਰਾਕ ਸੁਰੱਖਿਆ ਵਿੰਗ ਦੀ ਟੀਮ ਵੱਲੋਂ ਜਿ਼ਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਆਂਗਣਵਾੜੀ ਸੈਂਟਰ ਅਤੇ ਸਕੂਲਾਂ  ਵਿਖੇ ਮਿਡ ਡੇਅ ਮੀਲ, ਗੋਲਡਨ ਸਿਨੇਮਾ ਸਰਦੂਲੇਵਾਲਾ, ਸਕਾਈ ਸਿਨੇਮਾ ਬੁਢਲਾਡਾ ਅਤੇ ਡਰੀਮ ਰਿਅਲਟੀ ਸਿਨੇਮਾ ਮਾਨਸਾ ਤੋਂ ਇਲਾਵਾ ਡੇਅਰੀਆਂ, ਵਿੱਦਿਅਕ ਸੰਸਥਾਵਾਂ ਵਿਚ ਚਲ ਰਹੀਆਂ ਕੰਟੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜਿ਼ਲ੍ਹੇ ਦੇ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਵਿਭਾਗ ਦੇ ਖੁਰਾਕ ਸੁਰੱਖਿਆ ਵਿੰਗ ਵੱਲੋਂ ਖਾਣ—ਪੀਣ ਦੀਆਂ ਵਸਤੂਆਂ ਵੇਚਣ ਵਾਲੀਆ ਦੁਕਾਨਾਂ, ਢਾਬਿਆਂ, ਰੈਸਟੋਰਟਾਂ, ਡਾਇਰੀਆਂ, ਆਂਗਣਵਾੜੀ ਕੇਂਦਰਾਂ, ਰੇਹੜੀਆਂ ਅਤੇ ਵਿੱਦਿਅਕ ਸੰਸਥਾਵਾਂ ਵਿਖੇ ਚਲ ਰਹੀਆਂ ਕੰਟੀਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੁਕਾਨਦਾਰ ਜਾਂ ਡੇਅਰੀ ਮਾਲਕ ਘਟੀਆ ਪੱਧਰ ਦਾ ਸਾਮਾਨ ਵੇਚਦਾ ਪਾਇਆ ਜਾਵੇਗਾ ਜਾਂ ਫਿਰ ਕਿਸੇ ਵੀ ਖਾਣ ਪੀਣ ਵਾਲੀ ਦੁਕਾਨ, ਡੇਅਰੀ, ਕੰ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਜੁਲਾਈ (        ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਲੋਕ ਲਹਿਰ ਬਣ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ। ਇਹ ਐਲਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢ...
ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ, ਖੇਡ ਮੈਦਾਨਾ ਵਿਚ ਨਜਰ ਆਉਣਗੇ ਨੌਜਵਾਨ

ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ, ਖੇਡ ਮੈਦਾਨਾ ਵਿਚ ਨਜਰ ਆਉਣਗੇ ਨੌਜਵਾਨ

National, Politics, Punjab
ਫਾਜ਼ਿਲਕਾ 19 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਸੂਬੇ ਅੰਦਰ ਬਲ ਮਿਲਿਆ ਹੈ ਤੇ ਨੌਜਵਾਨ ਪੀਡ਼ੀ ਨਸ਼ਿਆਂ ਤੋਂ ਕਿਨਾਰਾ ਕਰ ਰਹੇ ਹਨ| ਦੂਜੇ ਪਾਸੇ ਸਰਕਾਰ ਵੱਲੋਂ ਸੂਬੇ ਦੀ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ| ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ 26 ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਲਈ 9 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤੇ ਜਲਦ ਹੀ ਫਾਜ਼ਿਲਕਾ ਦੇ ਹਰ ਪਿੰਡ ਵਿੱਚ  ਮਾਡਲ ਖੇਡ ਮੈਦਾਨ ਬਣਾਏ ਜਾਣਗੇ ਜਿਸ ਉਪਰੰਤ ਨੌਜਵਾਨ ਖੇਡ ਮੈਦਾਨਾ ਵਿਚ ਨਜਰ ਆਉਣਗੇ| ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ| ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਦੇ ਤੰਦਰੁਸਤ ਹੋਵੇਗਾ | ਪਿੰਡਾਂ ਵਿੱਚ...
ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

National, Politics, Punjab
ਮਾਲੇਰਕੋਟਲਾ, 18 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ...
ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

ਪੰਜਾਬ ਪੁਲਿਸ ਅਤੇ ਬਚਪਨ ਬਚਾਓ ਅੰਦੋਲਨ ਨੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਅਤੇ ਪੋਕਸੋ ਐਕਟਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ

National, Politics, Punjab
ਚੰਡੀਗੜ੍ਹ, 18 ਜੁਲਾਈ: ਬਾਲ ਸੁਰੱਖਿਆ ਕਾਨੂੰਨਾਂ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਇਸਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਲਈ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਬਚਪਨ ਬਚਾਓ ਅੰਦੋਲਨ (ਬੀਬੀਏ) ਦੇ ਸਹਿਯੋਗ ਨਾਲ ਅੱਜ ਇੱਥੇ ਜੁਵੇਨਾਈਲ ਜਸਟਿਸ (ਜੇਜੇ) ਐਕਟ, 2015 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012 'ਤੇ ਦੋ ਦਿਨਾਂ ਸਿਖਲਾਈ ਪ੍ਰੋਗਰਾਮ ਕਰਵਾਇਆ। ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸੀਏਡੀ ਗੁਰਪ੍ਰੀਤ ਕੌਰ ਦਿਓ ਨੇ ਕੀਤੀ, ਜਿਨ੍ਹਾਂ ਨੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਬੱਚਿਆਂ ਸਮੇਤ ਸਾਰੇ ਬੱਚਿਆਂ ਦੀ ਸੁਰੱਖਿਆ ਵਿੱਚ ਇਨ੍ਹਾਂ ਐਕਟਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ ਬੋਰਡ (ਜੇਜੇਬੀ), ਬਾਲ ਭਲਾਈ ਕਮੇਟੀ (ਸੀਡਬਲਯੂਸੀ) ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀਆਂ (ਡੀਸੀਪੀਓ) ਸਮੇਤ ਕਾਨੂੰਨੀ ਸੰਸਥਾਵਾਂ, ਜਿਨ੍ਹਾਂ ਦੀਆਂ ਭੂਮਿਕਾਵਾਂ ਜੇਜੇ ਐਕਟ ਅਧੀਨ ਮਹੱਤਵਪੂਰਨ ਹਨ, ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰਨ ਨੂੰ ਦ...
ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ ‘ਤੇ

National, Politics, Punjab
ਚੰਡੀਗੜ੍ਹ, 18 ਜੁਲਾਈ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ। ਪਟਿਆਲਾ ਡਿਵੀਜ਼ਨ ਤੋਂ ਬਾਅਦ ਰੋਪੜ ਡਿਵੀਜ਼ਨ ਦੀ ਵਾਧਾ ਦਰ 34.97 ਫੀਸਦੀ ਅਤੇ ਅੰਮ੍ਰਿਤਸਰ ਡਿਵੀਜ਼ਨ 30.26 ਫੀਸਦੀ 'ਤੇ ਰਹੀ। ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਂਦਿਆਂ ਆਪਣੇ ਆਬਕਾਰੀ ਮਾਲੀਆ ਟੀਚਿਆਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਗਿਆ। ਜਿੱਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ ਵਿੱਚ ਅਗਵਾਈ ਕੀਤੀ, ਉੱਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ ਵਿੱਚ ਸਭ ਤੋਂ ਵੱਧ ਕੁੱਲ ਜੀਐਸਟੀ ਮਾਲੀਆ ਦਰਜ ਕੀਤਾ, ਜੋ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 23.89 ਫੀਸਦੀ ਦਾ ਮਹੱਤਵਪੂਰਨ ਵਾਧਾ ਦਰਜ਼ ਕਰਦਿਆਂ 19...
ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ਦੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ

National, Politics, Punjab
ਚੰਡੀਗੜ੍ਹ, 18 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਜਾਇਜ਼ ਮੰਗਾਂ ਦਾ ਛੇਤੀ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ ਅਤੇ ਪੰਜਾਬ ਰਾਜ ਸਫਾਈ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ, ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਤੇ ਆਗਆਂ ਦੀ ਹਾਜ਼ਰੀ ਵਿੱਚ ਕੀਤੀ ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਵਿਭਿੰਨ ਮੰਗਾਂ ਨੂੰ ਵਿਸਥਾਰ ‘ਚ ਸੁਣਨ ਉਪਰੰਤ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਸਾਰਥਕ ਹੱਲ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਜੋ ਮ...
*ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ‘ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼: ਬਰਿੰਦਰ ਕੁਮਾਰ ਗੋਇਲ*

*ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ‘ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼: ਬਰਿੰਦਰ ਕੁਮਾਰ ਗੋਇਲ*

National, Politics, Punjab
ਲਹਿਰਾ/ ਮੂਨਕ/ ਖਨੌਰੀ, 18 ਜੁਲਾਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ...