Shadow

Author: admin

ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ

ਫਿਰੋਜ਼ਪੁਰ ਫੋਰਟ ਨੂੰ ਹਰ ਐਤਵਾਰ ਦੇਖ ਸਕਣਗੇ ਆਮ ਲੋਕ ਅਤੇ ਸੈਲਾਨੀ

National, Politics, Punjab
ਫ਼ਿਰੋਜ਼ਪੁਰ, 17 ਜੁਲਾਈ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਦਾ ਕਿਲ੍ਹਾ ਸਿੱਖ ਸਮਾਰਾਜ ਦੀ ਅਮੀਰ ਵਿਰਾਸਤ ਅਤੇ ਬਹਾਦਰੀ ਦਾ ਪ੍ਰਮਾਣ ਹੈ। ਹੁਣ ਇਸ ਕਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਦੇ ਬਹਾਦਰ ਨਾਗਰਿਕਾਂ ਨੂੰ ਸ਼ਰਧਾਜਲੀ ਵਜੋਂ ਆਮ ਲੋਕਾਂ ਲਈ ਖੋਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਫੋਰਟ ਨੂੰ ਦੇਖਣ ਲਈ ਲੋਕ ਆਪਣਾ ਆਧਾਰ ਕਾਰਡ ਲੈ ਕੇ ਸਾਰਾਗੜ੍ਹੀ ਗੇਟ (ਸਾਰਾਗੜ੍ਹੀ ਗੁਰੂਦੁਆਰਾ ਸਾਹਿਬ ਦੇ ਨੇੜੇ) ਪਹੁੰਚ ਕੇ ਵਿਜ਼ਟਰ ਪਾਸ ਲੈ ਕੇ ਕਿਲ੍ਹਾ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਿਲ੍ਹਾ ਆਮ ਲੋਕਾਂ ਅਤੇ ਸੈਲਾਨੀਆਂ ਲਈ ਹਰ ਐਤਵਾਰ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਅਤੇ ਸ਼ਾਮ 5 ਵਜੇ ਤੋਂ 7 ਵਜੇ ਤੱਕ ਖੁਲ੍ਹਾ ਰਹੇਗਾ ਅਤੇ ਲੋਕ ਐਂਟਰੀ ਪਾਸ ਲੈ ਕੇ ਇਹ ਕਿਲ੍ਹਾ ਨਿਰਧਾਰਿਤ ਸਮੇਂ ਅਨੁਸਾਰ ਦੇਖ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਲ੍ਹਾ ਦੇਖਣ ਆਏ ਲੋਕ ਇਸ ਕਿਲ੍ਹੇ ਦੇ ਫੋਟੋਗ੍ਰਾਫ਼ੀ ਬਿਲਕੁਲ ਨਾ ਕਰਨ।...
ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

ਫਰੀਦਕੋਟ ਨਗਰ ਕੌਂਸਲ ਨੂੰ 4 ਕਰੋੜ 22 ਲੱਖ ਦੇ ਵਿਕਾਸ ਕਾਰਜਾਂ ਦੀ ਮਿਲੀ ਮਨਜ਼ੂਰੀ: ਵਿਧਾਇਕ ਸ. ਸੇਖੋਂ

National, Politics, Punjab
ਫਰੀਦਕੋਟ 16 ਜੁਲਾਈ () ਪੰਜਾਬ ਸਰਕਾਰ ਵੱਲੋਂ ਫਰੀਦਕੋਟ ਨਗਰ ਕੌਂਸਲ ਨੂੰ ਕਈ ਵਿਕਾਸ ਕਾਰਜਾਂ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ 26 ਅਪ੍ਰੈਲ 2025 ਨੂੰ ਪੂਰੀ ਹੋ ਚੁੱਕੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅਨੁਸਾਰ ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਕਰਵਾਈ ਜਾਵੇਗੀ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਤਲਵੰਡੀ ਰੋਡ ਡੈਂਟਲ ਕਾਲਜ ਤੋਂ ਗ੍ਰੀਨ ਐਵਨਿਊ ਤੱਕ 60 ਐਮ.ਐਮ ਮੋਟੇ ਆਰ.ਸੀ.ਸੀ. ਪਾਈਪ ਉੱਤੇ ਇੰਟਰਲਾਕਿੰਗ ਟਾਈਲਾਂ ਪਾਉਣ ਦਾ ਕੰਮ 44.09 ਲੱਖ ਦੀ ਲਾਗਤ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਟੀ.ਸੀ.ਪੀ. ਗੇਟ ਨੰਬਰ 3 ਤੋਂ ਸੰਦੂ ਸ਼ਾਹ ਚੌਕ ਤੱਕ ਏਅਰਡ੍ਰੋਮ ਰੋਡ ਦੇ ਨਿਰਮਾਣ ਕਾਰਜ 303.01 ਲੱਖ ਦੀ ਲਾਗਤ ਨਾਲ ਹੋਵੇਗਾ। ਅਨਾਜ ਮੰਡੀ ਤੋਂ ਜੁਬਲੀ ਸਿਨੇਮਾ ਚੌਂਕ ਤੱਕ ਬੀ.ਐਮ. ਅਤੇ ਪੀ.ਸੀ. ਰੋਡ 14.25 ਲੱਖ ਵਿਚ ਬਣਾਇਆ ਜਾਵੇਗਾ ਅਤੇ ਡਾਲਫਿਨ ਚੌਂਕ ਤੋਂ ਤਾਰਾ ਪਲੇਸ ਤੱਕ ਪੁਰਾਣੀ ਕਨਾਲ ਰੋਡ ਦਾ ਵਿਕਾਸ 61.35 ਲੱਖ ਵ...
ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

ਵਿਧਾਇਕ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ

National
ਤਪਾ, 17 ਜੁਲਾਈ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਬਸੰਮਤੀ ਨਾਲ ਚੁਣੀਆਂ ਹਲਕਾ ਭਦੌੜ ਦੀਆਂ ਪੰਚਾਇਤਾਂ ਨੂੰ 5-5 ਲੱਖ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਆਪਣਾ ਵਾਅਦਾ ਪੁਗਾਉਂਦੇ ਹੋਏ ਇਹ ਇਨਾਮੀ ਰਾਸ਼ੀ ਪੰਚਾਇਤਾਂ ਨੂੰ ਦਿੱਤੀ ਗਈ ਹੈ। ਅੱਜ ਓਨ੍ਹਾਂ ਹਲਕਾ ਭਦੌੜ ਦੀਆਂ ਪੰਚਾਇਤਾਂ ਜੈਤਾਸਰ ਢਿੱਲਵਾਂ, ਜੰਡਸਰ, ਬੱਲੋਕੇ, ਸੰਧੂ ਕਲਾਂ, ਪੱਤੀ ਵੀਰ ਸਿੰਘ ਭਦੌੜ, ਲੀਲੋ ਕੋਠੇ, ਨਿੰਮ ਵਾਲਾ ਮੌੜ, ਧਰਮਪੁਰਾ ਦੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈਕ ਸੌਂਪੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸਾਰੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਟੋਭਿਆਂ 'ਤੇ ਥਾਪਰ ਮਾਡਲ ਬਣਾਏ ਜਾ ਰਹੇ ਹਨ। ਉਨ੍ਹਾਂ ਪੰਚਾਇਤਾਂ ਨੂੰ ਪਿੰਡਾਂ ਦੀ ਬਿਹਤਰੀ ਲਈ ਵੱ...
ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ

ਬਿਜਲੀ ਵਿਭਾਗ ਨੇ ਹਟਾਇਆ ਸ਼ਹੀਦੀ ਪਾਰਕ ਦੇ ਸਾਹਮਣੇ ਲੱਗਾ ਖਰਾਬ ਖੰਭਾ-ਐਸ.ਡੀ.ਓ. ਬਲਜੀਤ ਸਿੰਘ

National, Politics, Punjab
ਮੋਗਾ, 17 ਜੁਲਾਈ,           ਵਾਰਡ ਨੰਬਰ 38 ਦੇ ਅਧੀਨ ਆਉਂਦੇ ਸ਼ਹੀਦੀ ਪਾਰਕ ਦੇ ਸਾਹਮਣੇ ਲੱਗੇ ਖੰਬੇ ਦਾ ਥੱਲੇ ਵਾਲਾ ਹਿੱਸਾ ਖਰਾਬ ਹੋਣ ਕਰਕੇ ਉਸਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ, ਪੋਲ ਨੂੰ ਤਿੰਨੋਂ ਪਾਸੇ ਤੋਂ ਖਿੱਚ/ਸਪੋਰਟਾਂ ਲੱਗੀਆਂ ਹੋਈਆਂ ਸਨ ਜਿਸ ਨਾਲ ਉਸਦੇ ਡਿੱਗਣ ਦਾ ਕੋਈ ਖਤਰਾ ਨਹੀਂ ਸੀ, ਫਿਰ ਵੀ ਉਸਨੂੰ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਹਟਾ ਦਿੱਤਾ ਗਿਆ ਹੈ।           ਇਹ ਜਾਣਕਾਰੀ ਪੀ.ਐਸ.ਪੀ.ਐਲ. ਮੋਗਾ ਦੇ ਐਸ.ਡੀ.ਓ. ਬਲਜੀਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਕਿਹਾ ਕਿ ਇਸ ਖੰਭੇ ਉਪਰ ਕੋਈ ਲੋਅ ਵੋਲਟੇਜ ਲਾਈਨ ਨਹੀਂ ਸੀ, ਇਸ ਉਪਰ ਇੱਕ ਸਟਰੀਟ ਲਾਈਟ ਪੁਆਇੰਟ ਲੱਗਾ ਸੀ ਅਤੇ ਕੇਬਲ ਤਾਰ੍ਹਾਂ ਪ੍ਰਾਈਵੇਟ ਆਪਰੇਟਰ ਦੁਆਰਾ ਪਾਈਆਂ ਹੋਈਆਂ ਸਨ। ਖੰਭੇ ਉੱਪਰ ਲੱਗਾ ਸਟਰੀਟ ਲਾਈਟ ਪੁਆਇੰਟ ਅਤੇ ਕੇਬਲ ਤਾਰਾਂ ਨੂੰ ਸ਼ਿਫਟ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਨਿਪਟਾਰਾ ਕੀਤਾ ਜਾ ਰਿਹਾ ਹੈ।  ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਪੰਜਾਬੀਆਂ ਦੀਆਂ ਭਾਵਨਾਵਾਂ ਪ੍ਰਗਟ ਕੀਤੀਆਂ- ਆਗੂ

National, Politics, Punjab
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਾਸੀਆਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੇ ਇਲਾਕੇ ਦੀ ਵਿਧਾਨ ਸਭਾ ਵਿੱਚ ਪ੍ਰਤੀਨਿਧਤਾ ਕਰ ਰਹੇ ਆਗੂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਜਦੋਂ ਆਪਣੀ ਭਾਵੁਕਤਾ ਭਰਪੂਰ ਤਕਰੀਰ ਕੀਤੀ ਤਾਂ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਦੇ ਕੋਨੇ ਕੋਨੇ ਨੂੰ ਜੱਗ ਜਾਹਰ ਕੀਤਾ, ਜਿਸ ਨਾਲ ਇਲਾਕਾ ਵਾਸੀਆਂ ਦਾ ਮਾਣ ਵਧਿਆ ਹੈ।     ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਰਾਮ ਕੁਮਾਰ ਮੁਕਾਰੀ ਸੈਕਟਰੀ, ਦੀਪਕ ਸੋਨੀ ਮੀਡੀਆ ਕੋਆਡੀਨੇਟਰ, ਰੋਹਿਤ ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਇੰ.ਜਸਪ੍ਰੀਤ ਜੇ.ਪੀ, ਦਰਸ਼ਨ ਸਿੰਘ ਅਟਾਰੀ, ਜਗੀਰ ਭਾਓਵਾਲ, ਕੇਸਰ ਸੰਧੂ, ਜੁਝਾਰ ਸਿੰਘ ਆਸਪੁਰ, ਮੈਡਮ ਹਰਵਿੰਦਰ ਕੌਰ, ਸੋਹਣ ਸਿੰਘ, ਸੁਰਿੰਦਰ ਸਿੰਘ ਸ਼ਿੰਦੂ ਬਲਾਕ ਪ੍...
ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 137ਵਾਂ ਦਿਨ: 532 ਗ੍ਰਾਮ ਹੈਰੋਇਨ, 39 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 116 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 16 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 137ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 532 ਗ੍ਰਾਮ ਹੈਰੋਇਨ, 51 ਕਿਲੋ ਭੁੱਕੀ ਅਤੇ 39,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 137 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 22,226 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...
ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025 ਨੂੰ ਭਾਰਤ ਮੰਡਪਮ, ਨਵੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਦੁਆਰਾ "ਇੱਕ ਜ਼ਿਲ੍ਹਾ ਇੱਕ ਉਤਪਾਦ" ਪਹਿਲਕਦਮੀ ਅਧੀਨ ਜ਼ਿਲ੍ਹਾ-ਵਿਸ਼ੇਸ਼ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੀ ਉੱਤਮਤਾ ਅਤੇ ਨਵੀਨਤਾ ਨੂੰ ਮਾਨਤਾ ਦਿੰਦਿਆਂ ਕੀਤਾ ਗਿਆ ਸੀ। ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਉਦਯੋਗ ਤੇ ਵਣਜ ਵਿਭਾਗ ਦੇ ਅਣਥੱਕ ਯਤਨਾਂ, ਸਮਰਪਣ ਅਤੇ ਟੀਮ ਵਰਕ ਨੂੰ ਦਰਸਾਉਂਦੀ ਹੈ। ਇੱਕ ਜ਼ਿਲ੍ਹਾ ਇੱਕ ਉਤਪਾਦ ਪਹਿਲਕਦਮੀ ਅਧੀਨ ਪੰਜਾਬ ਦੇ ਸਰਬੋਤਮ ਅਭਿਆਸਾਂ ਨੂੰ ਦਰਸਾਉਂਦੀ ਇਹ ਪੇਸ਼ਕਾਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਦੌਰਾਨ ਉਦਯੋਗ ਤੇ ਵਣਜ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਦੁ...
ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਵਿਧਾਨ ਸਭਾ ਵਿੱਚ ਬਿੱਲਾਂ ਦਾ ਸਰਬਸੰਮਤੀ ਨਾਲ ਪਾਸ ਹੋਣਾ ‘ਆਪ’ ਸਰਕਾਰ ਦੇ ਦੂਰਦਰਸ਼ੀ ਅਤੇ ਇਮਾਨਦਾਰ ਪਹੁੰਚ ਨੂੰ ਦਰਸਾਉਂਦੀ ਮਹੱਤਵਪੂਰਨ ਪ੍ਰਾਪਤੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 16 ਜੁਲਾਈ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਇੱਕ ਵਿਲੱਖਣ ਅਤੇ ਇਤਿਹਾਸਕ ਪ੍ਰਾਪਤੀ ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ, ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਸ਼ਾਨਦਾਰ ਸਹਿਮਤੀ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਸੂਬੇ ਦੀ ਲੋਕਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਅਣਥੱਕ ਯਤਨਾਂ ਨੂੰ ਦਿੱਤਾ। ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਦੋ ਕਾਰਜਕਾਲਾਂ ਦੌਰਾਨ ਉਨ੍ਹਾਂ ਨੇ ਪਹਿਲਾਂ ਕਦੇ ਵੀ ਕਿਸੇ ਸੈਸ਼ਨ ਦੌਰਾਨ ਸਾਰੇ ਵਿਧਾਨਕ ਮਾਮਲਿਆਂ 'ਤੇ ਪੂਰੀ ਸਰਬਸੰਮਤੀ ਹੁੰਦੀ ਨਹੀਂ ਦੇਖੀ। ਉਨ੍ਹਾਂ ਕਿਹਾ ਕਿ ਇਹ 'ਆਪ' ਸਰਕਾਰ ਦੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਵੱਲ ਲੈ ਜਾਣ ਲਈ ਵਰਤੀ ਗਈ ਸਾਵਧਾਨੀ, ਯੋਜਨਾਬੱਧਤਾ ਅਤੇ ਇਮਾਨਦਾਰ ਪਹੁੰਚ ਦਾ ਸੰਕੇਤ ਹੈ। ਵਿੱਤ ਮੰਤਰੀ ਚੀਮਾ ਨੇ ਵਿਸ...
ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

National, Politics, Punjab
ਸੁਲਤਾਨਪੁਰ ਲੋਧੀ (ਕਪੂਰਥਲਾ), 16 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਅਤੇ ਵਾਤਾਵਰਨ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲੋਕਾਂ ਨੂੰ ਹਲਫ਼ ਲੈਣ ਦਾ ਸੱਦਾ ਦਿੱਤਾ। ਇੱਥੇ ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੂੰ ਦਰਿਆਵਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ ਪਰ ਮੌਜੂਦਾ ਸਮੇਂ ਸੂਬਾ ਗੰਭੀਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਲਈ ਪਾਣੀ ਦੀ ਸੰਭਾਲ ਵੱਡੀ ਚੁਣੌਤੀ ਬਣ ਰਹੀ ਹੈ। ਉਨ੍ਹਾਂ ਆਖਿਆ ਕਿ ਆਪਣਾ ਕਾਰਜਭਾਰ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਸੂਬੇ ਭਰ ਵਿੱਚ 15,947 ਖ਼ਾਲੇ ਤੇ ਕੱਸੀਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕਾਰਜਭਾਰ ਸੰਭਾਲਿਆ, ਉਦੋਂ ਪੰਜਾਬ ਵਿੱਚ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਲਈ ਹੋ ਰਹੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇਹ ਦੱਸਦਿਆਂ ਮੈਨੂੰ ਮਾਣ ਮਹਿਸੂਸ ਹੁੰਦਾ...
ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫ਼ੈਸਲਾ; 44 ਹੋਰ ਸੇਵਾ ਕੇਂਦਰ ਹੋਣਗੇ ਕਾਰਜਸ਼ੀਲ

National, Politics, Punjab
ਚੰਡੀਗੜ੍ਹ, 16 ਜੁਲਾਈ: ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਬੋਰਡ ਆਫ਼ ਗਵਰਨਰਜ਼ ਦੀ 22ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲਗਭਗ 4.10 ਕਰੋੜ ਰੁਪਏ ਦੀ ਲਾਗਤ ਨਾਲ 16 ਨਵੇਂ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ 1.54 ਕਰੋੜ ਰੁਪਏ ਦੀ ਲਾਗਤ ਨਾਲ 28 ਸੇਵਾ ਕੇਂਦਰਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ ਜ...